ਪੜਚੋਲ ਕਰੋ

PM Modi On Digital India: 'ਕਈ ਦੇਸ਼ਾਂ ਦੇ ਨੇਤਾ ਭਾਰਤ ਦੇ ਡਿਜੀਟਲ ਢਾਂਚੇ 'ਚ ਲੈ ਰਹੇ ਦਿਲਚਸਪੀ', ਪੀਐਮ ਮੋਦੀ ਨੇ ਕਿਹਾ- ਦੁਨੀਆ ਸਾਡੇ ਵੱਲ ਦੇਖ ਰਹੀ....

PM Modi On Digital India: ਪੀਐਮ ਮੋਦੀ ਨੇ ਦੱਸਿਆ ਕਿ ਭਾਰਤ ਨੇ ਸਿੱਧਾ ਲਾਭਪਾਤਰੀਆਂ ਤੱਕ ਕਈ ਯੋਜਨਾਵਾਂ ਦਾ ਲਾਭ ਡਿਜੀਟਲ ਰੂਪ ਵਿੱਚ ਪਹੁੰਚਾਇਆ ਹੈ। ਜਿਸ ਕਾਰਨ ਕਈ ਦੇਸ਼ਾਂ ਦੇ ਨੇਤਾ ਪ੍ਰਭਾਵਿਤ ਹੋਏ ਹਨ ਅਤੇ ਉਨ੍ਹਾਂ ਨੇ ਸਾਡੇ ਡਿਜੀਟਲ ਜਨਤਕ ਢਾਂਚੇ ਵਿੱਚ ਦਿਲਚਸਪੀ ਦਿਖਾਈ ਹੈ।

PM Modi On Digital India: ਦੇਸ਼ ਦੇ ਡਿਜੀਟਲ ਪਬਲਿਕ ਸਟ੍ਰਕਚਰ ਦੀ ਤਾਰੀਫ ਕਰਦਿਆਂ ਹੋਇਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁਨੀਆ 'ਤੇ ਇਸ ਦੇ ਚੰਗੇ ਪ੍ਰਭਾਵ ਬਾਰੇ ਗੱਲ ਕੀਤੀ। ਉਨ੍ਹਾਂ ਨੇ ਸ਼ਨੀਵਾਰ (26 ਅਗਸਤ) ਨੂੰ ਕਿਹਾ ਕਿ ਭਾਰਤ ਨਵੀਨਤਾ ਦੇ ਖੇਤਰ 'ਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਖਾਸ ਤੌਰ 'ਤੇ ਅੱਜ ਸਾਡਾ ਸਫਲ ਡਿਜੀਟਲ ਜਨਤਕ ਬੁਨਿਆਦੀ ਢਾਂਚਾ (Digital Public Infrastructure) ਬਹੁਤ ਚਰਚਾ ਵਿੱਚ ਹੈ।

ਪੀਐਮ ਮੋਦੀ ਨੇ ਬਿਜ਼ਨਸ ਟੂਡੇ ਨਾਲ ਇੱਕ ਇੰਟਰਵਿਊ ਵਿੱਚ ਕਿਹਾ ਕਿ ਅੱਜ ਸਾਡੇ ਲੋਕਾਂ ਦੇ ਸਮਾਜਿਕ-ਆਰਥਿਕ ਵਿਕਾਸ ਲਈ ਡਿਜੀਟਲ ਜਨਤਕ ਬੁਨਿਆਦੀ ਢਾਂਚੇ ਨੂੰ ਉਤਸ਼ਾਹਿਤ ਕਰਨ ਅਤੇ ਵਰਤੋਂ ਕਰਨ ਵਿੱਚ ਭਾਰਤ ਦੀ ਸਫਲਤਾ ਨੂੰ ਦੁਨੀਆ ਭਰ ਵਿੱਚ ਮਾਨਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਅੱਜ ਭਾਰਤ ਨੂੰ ਨਵੀਨਤਾ ਦੇ ਇੱਕ ਇਨਕਿਊਬੇਟਰ ਵਜੋਂ ਦੇਖਦਾ ਹੈ।

"ਭਾਰਤ ਵਿੱਚ 46 ਪ੍ਰਤੀਸ਼ਤ ਡਿਜੀਟਲ ਲੈਣ-ਦੇਣ"

ਪੀਐੱਮ ਨੇ ਦੱਸਿਆ ਕਿ ਦੁਨੀਆ ਦਾ 46 ਫੀਸਦੀ ਡਿਜ਼ੀਟਲ ਭੁਗਤਾਨ ਲੈਣ-ਦੇਣ ਭਾਰਤ 'ਚ ਹੋ ਰਿਹਾ ਹੈ, ਜੋ ਸਾਡੀਆਂ ਨੀਤੀਆਂ ਦੀ ਸਫਲਤਾ ਦੀ ਇੱਕ ਵੱਡਾ ਉਦਾਹਰਣ ਹੈ। ਭਾਰਤ ਦੇ ਡਿਜੀਟਲ ਜਨਤਕ ਬੁਨਿਆਦੀ ਢਾਂਚੇ ਅਤੇ ਤਕਨਾਲੌਜੀ ਨੇ ਆਧਾਰ, UPI, Co-WIN ਅਤੇ ਪ੍ਰਧਾਨ ਮੰਤਰੀ ਜਨ ਧਨ ਯੋਜਨਾ ਰਾਹੀਂ ਲਾਭਪਾਤਰੀਆਂ ਨੂੰ ਸਿੱਧੇ ਤੌਰ 'ਤੇ ਸੇਵਾਵਾਂ ਪ੍ਰਦਾਨ ਕੀਤੀਆਂ ਹਨ। ਭਾਰਤ ਨੇ ਦਿਖਾਇਆ ਹੈ ਕਿ ਆਖਰੀ ਵਿਅਕਤੀ ਤੱਕ ਯੋਜਨਾ ਦੇ ਲਾਭਾਂ ਨੂੰ ਯਕੀਨੀ ਬਣਾਉਣ ਵਿੱਚ ਤਕਨਾਲੌਜੀ ਇੱਕ ਵੱਡੀ ਭੂਮਿਕਾ ਨਿਭਾ ਸਕਦੀ ਹੈ।

ਇਹ ਵੀ ਪੜ੍ਹੋ: Punjab News: ਬੱਸ ਦੀ ਉਡੀਕ ਕਰ ਰਹੀਆਂ ਦੋ ਔਰਤਾਂ ਨੂੰ ਸਕਾਰਪੀਓ ਨੇ ਮਾਰੀ ਟੱਕਰ, ਮੌਕੇ 'ਤੇ ਹੀ ਮੌਤ, ਦੋਸ਼ੀ ਗ੍ਰਿਫਤਾਰ

"ਕਈ ਦੇਸ਼ਾਂ ਦੇ ਨੇਤਾ ਦਿਖਾ ਰਹੇ ਦਿਲਚਸਪੀ"

ਉਨ੍ਹਾਂ ਕਿਹਾ ਕਿ ਤਕਨਾਲੌਜੀ ਨੇ ਲਾਭਪਾਤਰੀਆਂ ਤੱਕ ਪਹੁੰਚਣ ਵਿੱਚ ਸਾਡੀ ਬਹੁਤ ਮਦਦ ਕੀਤੀ ਹੈ। ਇਸ ਰਾਹੀਂ ਗਰੀਬਾਂ ਨੂੰ ਸਸਤੇ ਕਰਜ਼ੇ ਅਤੇ ਹੋਰ ਸਹੂਲਤਾਂ ਵੀ ਉਪਲਬਧ ਕਰਵਾਈਆਂ ਗਈਆਂ ਹਨ। ਪੀਐਮ ਮੋਦੀ ਨੇ ਕਿਹਾ ਕਿ ਦੁਨੀਆ ਭਰ ਦੇ ਮਾਹਿਰਾਂ ਨੇ ਭਾਰਤ ਦੇ ਡਿਜੀਟਲ ਜਨਤਕ ਬੁਨਿਆਦੀ ਢਾਂਚੇ ਦੀ ਕੁਸ਼ਲ ਵਰਤੋਂ ਨੂੰ ਸਵੀਕਾਰ ਕੀਤਾ ਹੈ। ਉਨ੍ਹਾਂ ਨੇ ਵਿਦੇਸ਼ਾਂ ਵਿੱਚ ਆਪਣੀਆਂ ਮੀਟਿੰਗਾਂ ਦੌਰਾਨ ਮਹਿਸੂਸ ਕੀਤਾ ਹੈ ਕਿ ਭਾਰਤ ਦੀ ਇਸ ਸਫਲਤਾ ਵਿੱਚ ਵਿਸ਼ਵ ਨੇਤਾਵਾਂ ਦੀ ਵੀ ਦਿਲਚਸਪੀ ਹੈ।

ਪੀਐਮ ਮੋਦੀ ਨੇ ਕਿਹਾ ਕਿ ਨਾ ਸਿਰਫ਼ ਆਲਮੀ ਮਾਹਿਰਾਂ ਨੇ ਭਾਰਤ ਦੇ ਡਿਜੀਟਲ ਜਨਤਕ ਬੁਨਿਆਦੀ ਢਾਂਚੇ ਦੀ ਵਰਤੋਂ ਦੀ ਸ਼ਲਾਘਾ ਕੀਤੀ ਹੈ, ਸਗੋਂ ਮੈਂ ਵਿਸ਼ਵ ਨੇਤਾਵਾਂ ਨਾਲ ਆਪਣੀਆਂ ਮੀਟਿੰਗਾਂ ਦੌਰਾਨ ਉਨ੍ਹਾਂ ਵਿੱਚ ਬਹੁਤ ਦਿਲਚਸਪੀ ਮਹਿਸੂਸ ਕੀਤੀ ਹੈ। ਹਰ ਕੋਈ ਭਾਰਤ ਦੇ ਡਿਜੀਟਲ ਜਨਤਕ ਢਾਂਚੇ ਵਿੱਚ ਦਿਲਚਸਪੀ ਲੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਦੇਸ਼ਾਂ ਨੇ ਸਾਡੇ ਤਜ਼ਰਬੇ ਤੋਂ ਸਿੱਖਣ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ।

"ਜੀ-20 ਦੇਸ਼ਾਂ ਨੇ ਕੀਤੀ ਸ਼ਲਾਘਾ"

ਜੀ-20 ਦਾ ਹਵਾਲਾ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਤਕਨਾਲੌਜੀ ਦਾ ਲਾਭ ਲੈ ਕੇ ਡਿਜੀਟਲ ਸੇਵਾਵਾਂ ਰਾਹੀਂ ਵਿਸ਼ਵ ਵਿਕਾਸ ਨੂੰ ਤੇਜ਼ ਕਰਨ ਲਈ ਜੀ-20 ਦੇਸ਼ਾਂ ਨਾਲ ਕੰਮ ਕਰ ਰਹੇ ਹਾਂ। ਜੀ-20 ਦੇਸ਼ਾਂ ਵੱਲੋਂ ਇਸ ਦੀ ਭਰਪੂਰ ਸ਼ਲਾਘਾ ਕੀਤੀ ਗਈ ਹੈ। ਸਾਨੂੰ ਭਰੋਸਾ ਹੈ ਕਿ ਭਾਰਤ ਦੇ ਡਿਜ਼ੀਟਲ ਜਨਤਕ ਬੁਨਿਆਦੀ ਢਾਂਚੇ ਦੀ ਵਧਦੀ ਪ੍ਰਸਿੱਧੀ ਗਲੋਬਲ ਵਿੱਤੀ ਸਮਾਵੇਸ਼ ਅਤੇ ਜ਼ਿੰਦਗੀ ਨੂੰ ਸੌਖਾ ਬਣਾਉਣ ਵਿੱਚ ਸਾਡੀ ਮਦਦ ਕਰੇਗੀ।

ਇਹ ਵੀ ਪੜ੍ਹੋ: Punjab Politics: 'ਪਿਆਰ ਨਾਲ ਮੰਗੋਗੇ ਤਾਂ ਜਾਨ ਦੇ ਦਿਆਂਗੇ, ਖੋਹਣ ਦੀ ਕੋਸ਼ਿਸ਼ ਕੀਤੀ ਤਾਂ...', ਰਾਜਪਾਲ ਦੀ 'ਧਮਕੀ' 'ਤੇ ਮੁੱਖ ਮੰਤਰੀ ਦਾ ਜਵਾਬ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
Embed widget