PM Modi Security Breach: ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਬਾਰੇ ਪੰਜਾਬ ਸਰਕਾਰ ਨੇ ਭੇਜੀ ਕੇਂਦਰ ਨੂੰ ਰਿਪੋਰਟ, ਤੱਥਾਂ ਤੋਂ ਕਰਵਾਇਆ ਜਾਣੂ
PM Modi Security Breach in Punjab: ਪੰਜਾਬ ਦੇ ਮੁੱਖ ਸਕੱਤਰ ਨੇ ਬੀਤੀ ਰਾਤ ਇਸ ਮਾਮਲੇ ਦੀ ਰਿਪੋਰਟ ਕੇਂਦਰ ਸਰਕਾਰ ਨੂੰ ਭੇਜ ਦਿੱਤੀ ਹੈ। ਸੂਤਰਾਂ ਮੁਤਾਬਕ ਮੁੱਖ ਸਕੱਤਰ ਨੇ ਰਿਪੋਰਟ ਵਿੱਚ ਤੱਥਾਂ ਦੀ ਜਾਣਕਾਰੀ ਦਿੱਤੀ ਹੈ।
PM Modi Security Breach: ਪੰਜਾਬ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਾਫਲਾ ਕਰੀਬ 15-20 ਮਿੰਟ ਤੱਕ ਫਸਿਆ ਰਹਿਣ ਬਾਰੇ ਪੰਜਾਬ ਸਰਕਾਰ 'ਤੇ ਸਵਾਲ ਖੜ੍ਹੇ ਹੋ ਰਹੇ ਹਨ। ਹੁਣ ਖ਼ਬਰ ਮਿਲੀ ਹੈ ਕਿ ਪੰਜਾਬ ਦੇ ਮੁੱਖ ਸਕੱਤਰ ਨੇ ਬੀਤੀ ਰਾਤ ਇਸ ਮਾਮਲੇ ਦੀ ਰਿਪੋਰਟ ਕੇਂਦਰ ਸਰਕਾਰ ਨੂੰ ਭੇਜ ਦਿੱਤੀ ਹੈ। ਸੂਤਰਾਂ ਦੀ ਮੰਨੀਏ ਤਾਂ ਮੁੱਖ ਸਕੱਤਰ ਨੇ ਰਿਪੋਰਟ ਵਿੱਚ ਤੱਥਾਂ ਦੀ ਜਾਣਕਾਰੀ ਦਿੱਤੀ ਹੈ।
ਦੇਸ਼ ਦੇ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਹੋਈ ਕੁਤਾਹੀ ਲਈ ਕੌਣ ਜ਼ਿੰਮੇਵਾਰ? ਇਸ ਦੀ ਕਈ ਪੱਧਰਾਂ 'ਤੇ ਜਾਂਚ ਹੋ ਰਹੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ, ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਵੀ ਉੱਚ ਪੱਧਰੀ ਜਾਂਚ ਬਣਾਈ ਹੈ। ਐਸਪੀਜੀ ਨੇ ਇਸ ਸਬੰਧੀ ਅੰਦਰੂਨੀ ਜਾਂਚ ਦੇ ਹੁਕਮ ਦਿੱਤੇ ਹਨ ਤੇ ਕੇਂਦਰੀ ਖੁਫ਼ੀਆ ਬਿਊਰੋ ਵੀ ਇਸ ਸਬੰਧੀ ਅੰਦਰੂਨੀ ਜਾਂਚ ਕਰ ਰਿਹਾ ਹੈ।
ਇੱਕ ਦਿਨ ਪਹਿਲਾਂ ਗ੍ਰਹਿ ਮੰਤਰਾਲੇ ਵੱਲੋਂ ਮਾਮਲੇ ਦੀ ਜਾਂਚ ਲਈ ਜੋ ਕਮੇਟੀ ਬਣਾਈ ਗਈ ਸੀ, ਉਸ ਵਿੱਚ 3 ਮੈਂਬਰ ਹਨ। ਕੈਬਨਿਟ ਸਕੱਤਰੇਤ ਦੇ ਸੁਰੱਖਿਆ ਸਕੱਤਰ ਸੁਧੀਰ ਕੁਮਾਰ ਸਕਸੈਨਾ ਇਸ ਕਮੇਟੀ ਦੀ ਅਗਵਾਈ ਕਰਨਗੇ। ਉਨ੍ਹਾਂ ਤੋਂ ਇਲਾਵਾ ਕਮੇਟੀ ਵਿੱਚ ਆਈਬੀ ਦੇ ਜੁਆਇੰਟ ਡਾਇਰੈਕਟਰ ਬਲਬੀਰ ਸਿੰਘ ਤੇ ਐਸਪੀਜੀ ਆਈਜੀ ਐਸ ਸੁਰੇਸ਼ ਵੀ ਹਨ।
ਇਹ ਵੀ ਪੜ੍ਹੋ: ਪੀਐਮ ਮੋਦੀ ਦੀ ਸੁਰੱਖਿਆ ਨੂੰ ਲੈ ਕੇ ਹੋ ਰਹੇ ਹੰਗਾਮੇ 'ਤੇ ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਦਾਅਵਾ, ਬਿਆਨ ਜਾਰੀ ਕਰਕੇ ਕਹੀ ਵੱਡੀ ਗੱਲ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
https://apps.apple.com/in/app/811114904