PM Modi Security Breach : ਕਰਨਾਟਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਪੀਐਮ ਮੋਦੀ ਹੁਬਲੀ ਵਿੱਚ ਰੋਡ ਸ਼ੋਅ ਕਰ ਰਹੇ ਸਨ। ਇਸ ਦੌਰਾਨ ਇੱਕ ਨੌਜਵਾਨ ਪੀਐਮ ਮੋਦੀ ਦੀ ਸੁਰੱਖਿਆ ਘੇਰਾ ਤੋੜ ਕੇ ਕਾਰ ਦੇ ਨੇੜੇ ਪਹੁੰਚ ਗਿਆ। ਇਸ ਮੁੱਦੇ 'ਤੇ, ਹੁਬਲੀ ਦੇ ਪੁਲਿਸ ਕਮਿਸ਼ਨਰ ਨੇ ਕਿਸੇ ਵੀ ਸੁਰੱਖਿਆ ਉਲੰਘਣਾ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੋਈ ਕੁਤਾਹੀ ਨਹੀਂ ਕੀਤੀ ਗਈ ਹੈ।
ਇਹ ਵੀ ਪੜ੍ਹੋ : AAP ਸਾਂਸਦ ਸੰਜੇ ਸਿੰਘ 21 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ, ਅਦਾਲਤ ਨੇ ਸੁਣਾਈ ਤਿੰਨ ਮਹੀਨੇ ਦੀ ਸਜ਼ਾ
ਕਰਨਾਟਕ ਦੇ ਹੁਬਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਚੂਕ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਇੱਕ ਨੌਜਵਾਨ ਅਚਾਨਕ ਉਨ੍ਹਾਂ ਵੱਲ ਦੌੜਦਾ ਹੈ ਅਤੇ ਪੀਐਮ ਦੇ ਬਹੁਤ ਨੇੜੇ ਆ ਜਾਂਦਾ ਹੈ। ਦਰਅਸਲ,ਨੌਜਵਾਨ ਪ੍ਰਧਾਨ ਮੰਤਰੀ ਨੂੰ ਫੁੱਲਾਂ ਦੀ ਮਾਲਾ ਪਹੁੰਚਾਉਣਾ ਚਾਹੁੰਦਾ ਸੀ, ਇਸ ਲਈ ਉਹ ਬਿਨਾਂ ਸੋਚੇ ਸਮਝੇ ਐਸਪੀਜੀ ਦਾ ਘੇਰਾ ਤੋੜ ਕੇ ਪੀਐਮ ਮੋਦੀ ਕੋਲ ਪਹੁੰਚ ਗਿਆ। ਇਹ ਦੇਖ ਕੇ ਐੱਸਪੀਜੀ ਕਮਾਂਡੋ ਹਰਕਤ 'ਚ ਆ ਗਏ ਅਤੇ ਨੌਜਵਾਨ ਨੂੰ ਪੀਐੱਮ ਤੋਂ ਦੂਰ ਲੈ ਗਏ।