PM Modi Kerala Visit: ਕੇਰਲ ਦੇ ਕੋਚੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਲਈ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦੇ ਹਿੱਸੇ ਵਜੋਂ ਇੱਕ ਬਾਈਕ ਸਵਾਰ ਦੀ ਰੱਸੀ ਵਿੱਚ ਫਸਣ ਕਾਰਨ ਮੌਤ ਹੋ ਗਈ। ਪੁਲਿਸ ਨੇ ਸੋਮਵਾਰ (15 ਅਪ੍ਰੈਲ, 2024) ਨੂੰ ਇਹ ਜਾਣਕਾਰੀ ਦਿੱਤੀ।


ਕਿਵੇਂ ਹੋਇਆ ਇਹ ਪੂਰਾ ਹਾਦਸਾ ?


ਐਤਵਾਰ ਰਾਤ 10.30 ਵਜੇ ਵਾਪਰੇ ਇਸ ਹਾਦਸੇ ਵਿੱਚ ਵਡੁਥਲਾ ਦੇ ਰਹਿਣ ਵਾਲੇ ਮਨੋਜ ਊਨੀ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਊਨੀ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਊਨੀ ਦੇ ਪਰਿਵਾਰ ਦਾ ਕਹਿਣਾ ਹੈ ਕਿ ਬਿਨਾਂ ਕਿਸੇ ਚਿਤਾਵਨੀ ਦੇ ਸੜਕ 'ਤੇ ਰੱਸੀ ਬੰਨ੍ਹੀ ਹੋਈ ਸੀ ਅਤੇ ਰਾਤ ਨੂੰ ਰੱਸੀ ਨੂੰ ਦੇਖਣਾ ਬਹੁਤ ਮੁਸ਼ਕਲ ਸੀ।


ਕੀ ਕਿਹਾ ਪਰਿਵਾਰ ਵਾਲਿਆਂ ਨੇ?


ਮ੍ਰਿਤਕ ਦੇ ਇੱਕ ਰਿਸ਼ਤੇਦਾਰ ਨੇ ਕਿਹਾ, "ਪ੍ਰਧਾਨ ਮੰਤਰੀ ਦੇ ਦੌਰੇ ਲਈ ਸੁਰੱਖਿਆ ਪ੍ਰਬੰਧਾਂ ਦੇ ਹਿੱਸੇ ਵਜੋਂ ਇੱਕ ਰੱਸੀ ਬੰਨ੍ਹੀ ਗਈ ਸੀ।" ਇਹ ਯਕੀਨੀ ਬਣਾਉਣ ਲਈ ਕਿ ਰਾਤ ਨੂੰ ਰੱਸੀ ਦਿਖਾਈ ਦੇ ਸਕੇ, ਨਾ ਤਾਂ ਕੋਈ ਰਿਬਨ ਬੰਨ੍ਹਿਆ ਗਿਆ ਸੀ ਅਤੇ ਨਾ ਹੀ ਕੋਈ ਨਿਸ਼ਾਨ ਲਗਾਇਆ ਗਿਆ ਸੀ..'ਦਰਅਸਲ, ਪੀਐਮ ਮੋਦੀ ਕੇਰਲ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਚੋਣ ਪ੍ਰਚਾਰ ਦੌਰਾਨ ਅੱਜ ਦੋ ਜਨ ਸਭਾਵਾਂ ਨੂੰ ਸੰਬੋਧਨ ਕਰਨਗੇ। ਕੇਰਲ 'ਚ 26 ਅਪ੍ਰੈਲ ਨੂੰ 20 ਲੋਕ ਸਭਾ ਸੀਟਾਂ ਲਈ ਵੋਟਿੰਗ ਹੋਣੀ ਹੈ।


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ