ਪ੍ਰਧਾਨ ਮੰਤਰੀ ਮੋਦੀ ਅੱਜ ਨਵੀਂ ਸਿੱਖਿਆ ਨੀਤੀ ਬਾਰੇ ਦੇਸ਼ ਵਾਸੀਆਂ ਨਾਲ ਕਰਨਗੇ ਗੱਲ
ਏਬੀਪੀ ਸਾਂਝਾ | 07 Aug 2020 11:05 AM (IST)
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇੱਕ ਲਾਈਵ ਵੀਡੀਓ ਕਾਨਫਰੰਸ ਰਾਹੀਂ ਰਾਸ਼ਟਰੀ ਸਿੱਖਿਆ ਨੀਤੀ 'ਤੇ ਸੰਬੋਧਨ ਕਰਨਗੇ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇੱਕ ਲਾਈਵ ਵੀਡੀਓ ਕਾਨਫਰੰਸ ਰਾਹੀ ਰਾਸ਼ਟਰੀ ਸਿੱਖਿਆ ਨੀਤੀ (NEP 2020) ਦੇ ਈ-ਸੰਮੇਲਨ ਨੂੰ ਸੰਬੋਧਨ ਕਰਨਗੇ। ਯੂਜੀਸੀ ਤੇ ਸਿੱਖਿਆ ਮੰਤਰਾਲੇ ਵੱਲੋਂ ‘ਰਾਸ਼ਟਰੀ ਸਿੱਖਿਆ ਨੀਤੀ ਤਹਿਤ ਉੱਚ ਸਿੱਖਿਆ ਵਿੱਚ ਤਬਦੀਲੀ ਸੁਧਾਰ’ ਕਾਨਫਰੰਸ ਕਰਵਾਈ ਜਾ ਰਹੀ ਹੈ। ਇਸ ਮੌਕੇ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਤੇ ਕੇਂਦਰੀ ਸਿੱਖਿਆ ਰਾਜ ਮੰਤਰੀ ਸੰਜੇ ਧੋਤਰਾ ਵੀ ਮੌਜੂਦ ਹੋਣਗੇ। ਯੂਜੀਸੀ ਦੇ ਚੇਅਰਮੈਨ, ਆਲ ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ, ਯੂਜੀਸੀ ਸੱਕਤਰ, ਯੂਨੀਵਰਸਟੀ ਦੇ ਵਾਈਸ ਚਾਂਸਲਰ, ਡਾਇਰੈਕਟਰ, ਨੈਸ਼ਨਲ ਐਜੂਕੇਸ਼ਨ ਪਾਲਿਸੀ ਕਮੇਟੀ ਦੇ ਮੈਂਬਰ, ਯੂਨੀਵਰਸਟੀਆਂ ਤੇ ਕਾਲਜਾਂ ਦੇ ਪ੍ਰਿੰਸੀਪਲ ਵੀ ਇਸ 'ਚ ਸ਼ਾਮਲ ਹੋਣਗੇ। ਦੱਸ ਦਈਏ ਕਿ 29 ਜੁਲਾਈ ਨੂੰ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਨਵੀਂ ਰਾਸ਼ਟਰੀ ਸਿੱਖਿਆ ਨੀਤੀ ਨੂੰ ਪ੍ਰਵਾਨਗੀ ਦਿੱਤੀ ਗਈ ਸੀ। ਇਸ ਦੇ ਨਾਲ ਹੀ ਮਨੁੱਖੀ ਸਰੋਤ ਵਿਕਾਸ ਮੰਤਰਾਲੇ (HRD Ministry) ਦਾ ਨਾਂ ਬਦਲ ਕੇ ਸਿੱਖਿਆ ਮੰਤਰਾਲਾ ਕਰ ਦਿੱਤਾ ਗਿਆ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904