PM Modi Speech At Red Fort: ਅੱਜ ਦੇਸ਼ ਸੁਤੰਤਰਤਾ ਦਿਵਸ ਦੇ ਜਸ਼ਨ ਨੂੰ ਮਨਾ ਰਿਹਾ ਹੈ। 77ਵੇਂ ਸੁਤੰਤਰਤਾ ਦਿਵਸ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਤੋਂ ਲਗਾਤਾਰ 10ਵੀਂ ਵਾਰ ਤਿਰੰਗਾ ਲਹਿਰਾਇਆ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਲਾਲ ਕਿਲ੍ਹੇ ਤੋਂ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਇਸ ਮੌਕੇ ਪੀਐਮ ਮੋਦੀ (PM Modi) ਨੇ ਮਣੀਪੁਰ ਦਾ ਵੀ ਜ਼ਿਕਰ ਕੀਤਾ ਜੋ ਨਸਲੀ ਹਿੰਸਾ ਦੀ ਅੱਗ ਦਾ ਸਾਹਮਣਾ ਕਰ ਰਿਹਾ ਹੈ।


ਮਨੀਪੁਰ ਦਾ ਜ਼ਿਕਰ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ


ਮਨੀਪੁਰ ਦਾ ਜ਼ਿਕਰ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ, ਪਿਛਲੇ ਕੁਝ ਹਫ਼ਤਿਆਂ ਤੋਂ ਉੱਤਰ ਪੂਰਬ ਵਿੱਚ ਹਿੰਸਾ ਦਾ ਦੌਰ ਚੱਲ ਰਿਹਾ ਹੈ, ਖਾਸ ਕਰਕੇ ਮਨੀਪੁਰ ਵਿੱਚ, ਬਹੁਤ ਸਾਰੇ ਲੋਕਾਂ ਦੀ ਜਾਨ ਗਈ ਹੈ। ਮਾਵਾਂ-ਧੀਆਂ ਦੀ ਇੱਜ਼ਤ ਨੂੰ ਲੈ ਕੇ ਖਿਲਵਾੜ ਕੀਤਾ ਗਿਆ ਪਰ ਪਿਛਲੇ ਕੁਝ ਦਿਨਾਂ ਤੋਂ ਸ਼ਾਂਤੀ ਹੋਣ ਦੀਆਂ ਖਬਰਾਂ ਆ ਰਹੀਆਂ ਹਨ। ਦੇਸ਼ ਮਨੀਪੁਰ ਦੇ ਲੋਕਾਂ ਦੇ ਨਾਲ ਹੈ।



ਮਨੀਪੁਰ ਦੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ


ਪੀਐਮ ਮੋਦੀ ਨੇ ਅੱਗੇ ਕਿਹਾ, ਮਨੀਪੁਰ ਦੇ ਲੋਕਾਂ ਨੇ ਪਿਛਲੇ ਕੁਝ ਦਿਨਾਂ ਤੋਂ ਸ਼ਾਂਤੀ ਬਣਾਈ ਰੱਖੀ ਹੈ, ਉਸ ਸ਼ਾਂਤੀ ਦੇ ਉਤਸਵ ਨੂੰ ਅੱਗੇ ਵਧਾਓ। ਸ਼ਾਂਤੀ ਹੀ ਹੱਲ ਦਾ ਰਾਹ ਲੱਭੇਗੀ। ਸੂਬਾ ਅਤੇ ਕੇਂਦਰ ਸਰਕਾਰ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਮਿਲ ਕੇ ਕੰਮ ਕਰ ਰਹੀਆਂ ਹਨ ਅਤੇ ਅੱਗੇ ਵੀ ਕਰਦੀਆਂ ਰਹਿਣਗੀਆਂ।


ਹੋਰ ਪੜ੍ਹੋ : ਹੁਸ਼ਿਆਰਪੁਰ ਦੇ ਪੌਂਗ ਡੈਮ 'ਚੋਂ ਮਿਲੇ ਪਾਕਿਸਤਾਨੀ ਗੁਬਾਰੇ, ਲੋਕਾਂ ਨੇ ਪੁਲਿਸ ਨੂੰ ਦਿੱਤੀ ਸੂਚਨਾ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ