PM Modi Speech: 77ਵੇਂ ਸੁਤੰਤਰਤਾ ਦਿਵਸ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਤੋਂ ਤਿਰੰਗਾ ਲਹਿਰਾਇਆ ਗਿਆ। ਇਹ ਲਗਾਤਾਰ 10ਵੀਂ ਵਾਰ ਹੈ ਜਦੋਂ ਪੀਐਮ ਮੋਦੀ ਨੇ ਲਾਲ ਕਿਲ੍ਹੇ 'ਤੇ ਤਿਰੰਗਾ ਲਹਿਰਾਇਆ ਹੈ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਵੀ ਆਪਣੇ 10 ਸਾਲਾਂ ਦੇ ਯੂਪੀਏ ਕਾਰਜਕਾਲ ਦੌਰਾਨ ਲਗਾਤਾਰ 10 ਵਾਰ ਤਿਰੰਗਾ ਲਹਿਰਾਇਆ ਸੀ।
ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ 3 ਗਾਰੰਟੀਆਂ ਵੀ ਦਿੱਤੀਆਂ। ਪਹਿਲੀ ਗਾਰੰਟੀ ਅਗਲੇ ਕੁਝ ਸਾਲਾਂ ਵਿੱਚ ਭਾਰਤ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਆਰਥਿਕ ਸ਼ਕਤੀ ਬਣ ਜਾਵੇਗਾ। ਦੂਜੀ ਗਾਰੰਟੀ ਸ਼ਹਿਰਾਂ ਵਿੱਚ ਕਿਰਾਏ ਦੇ ਮਕਾਨਾਂ ਵਿੱਚ ਰਹਿਣ ਵਾਲਿਆਂ ਨੂੰ ਬੈਂਕ ਕਰਜ਼ਿਆਂ ਵਿੱਚ ਰਿਆਇਤ ਮਿਲੇਗੀ ਤੇ ਤੀਜੀ ਗਾਰੰਟੀ ਦੇਸ਼ ਭਰ ਵਿੱਚ 10 ਹਜ਼ਾਰ ਤੋਂ 25 ਹਜ਼ਾਰ ਤੱਕ ਜਨ ਔਸ਼ਧੀ ਕੇਂਦਰ ਖੋਲ੍ਹੇ ਜਾਣਗੇ।
ਪੀਐਮ ਮੋਦੀ ਨੇ ਮਨੀਪੁਰ ਦੀ ਗੱਲ ਵੀ ਕੀਤੀ। ਉਨ੍ਹਾਂ ਨੇ ਕਿਹਾ, ਪਿਛਲੇ ਸਮੇਂ ਵਿੱਚ ਮਨੀਪੁਰ ਵਿੱਚ ਹਿੰਸਾ ਦਾ ਦੌਰ ਸੀ। ਪਰ ਕੁਝ ਦਿਨਾਂ ਤੋਂ ਲਗਾਤਾਰ ਸ਼ਾਂਤੀ ਦੀਆਂ ਖਬਰਾਂ ਆ ਰਹੀਆਂ ਹਨ। ਦੇਸ਼ ਮਨੀਪੁਰ ਦੇ ਲੋਕਾਂ ਦੇ ਨਾਲ ਹੈ। ਲੋਕਾਂ ਨੂੰ ਸ਼ਾਂਤੀ ਦੇ ਮਾਹੌਲ ਨੂੰ ਅੱਗੇ ਵਧਾਉਣਾ ਚਾਹੀਦਾ ਹੈ। ਕੇਵਲ ਸ਼ਾਂਤੀ ਹੀ ਇੱਕ ਰਸਤਾ ਲੱਭੇਗੀ। ਕੇਂਦਰ ਅਤੇ ਰਾਜ ਸਰਕਾਰਾਂ ਸ਼ਾਂਤੀ ਬਣਾਈ ਰੱਖਣ ਲਈ ਆਪਣੀ ਪੂਰੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਕਰਦੀਆਂ ਰਹਿਣਗੀਆਂ।