PM Modi-King Abdullah II Talk: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ (23 ਅਕਤੂਬਰ) ਨੂੰ ਜਾਰਡਨ ਦੇ ਕਿੰਗ ਅਬਦੁੱਲਾ II ਨਾਲ ਗੱਲਬਾਤ ਕੀਤੀ ਅਤੇ ਅੱਤਵਾਦ ਸਮੇਤ ਕਈ ਮੁੱਦਿਆਂ 'ਤੇ ਚਰਚਾ ਕੀਤੀ।
ਪੀਐਮ ਮੋਦੀ ਨੇ ਸੋਸ਼ਲ ਮੀਡੀਆ 'ਤੇ ਦੱਸਿਆ ਕਿ ਅਸੀਂ ਦੋਵਾਂ ਨੇ ਪੱਛਮੀ ਏਸ਼ੀਆ ਦੇ ਹਾਲੀਆ ਘਟਨਾਕ੍ਰਮ 'ਤੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਅੱਤਵਾਦ, ਹਿੰਸਾ ਅਤੇ ਨਾਗਰਿਕਾਂ ਦੀ ਮੌਤ 'ਤੇ ਚਿੰਤਾ ਪ੍ਰਗਟਾਈ ਹੈ।
ਉਨ੍ਹਾਂ ਨੇ ਅੱਗੇ ਕਿਹਾ, "ਇਸ ਦੌਰਾਨ ਮੈਂ ਗਾਜ਼ਾ ਦੇ ਅਲ ਅਹਲੀ ਹਸਪਤਾਲ ਵਿੱਚ ਨਾਗਰਿਕਾਂ ਦੀ ਮੌਤ 'ਤੇ ਸੰਵੇਦਨਾ ਪ੍ਰਗਟ ਕੀਤੀ। ਅਸੀਂ ਫਲਸਤੀਨ ਦੇ ਲੋਕਾਂ ਨੂੰ ਮਾਨਵਤਾਵਾਦੀ ਸਹਾਇਤਾ ਭੇਜਣਾ ਜਾਰੀ ਰੱਖਾਂਗੇ। ਅਸੀਂ ਅੱਤਵਾਦ, ਹਿੰਸਾ ਅਤੇ ਖੇਤਰ ਵਿੱਚ ਵਿਗੜਦੀ ਸੁਰੱਖਿਆ ਸਥਿਤੀ 'ਤੇ ਆਪਣੀ ਡੂੰਘੀ ਚਿੰਤਾ ਸਾਂਝੀ ਕੀਤੀ ਹੈ। ਅਸੀਂ ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਭਾਰਤ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਿਧਾਂਤਕ ਸਥਿਤੀ ਨੂੰ ਦੁਹਰਾਇਆ।
ਬੈਂਜਾਮਿਨ ਨੇ ਨੇਤਨਯਾਹੂ ਨੂੰ ਕੀ ਕਿਹਾ?
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਗੱਲ ਕਰਦਿਆਂ ਹੋਇਆਂ ਪੀਐਮ ਮੋਦੀ ਨੇ ਹਮਾਸ ਦੇ ਹਮਲੇ ਨੂੰ ਅੱਤਵਾਦੀ ਘਟਨਾ ਕਰਾਰ ਦਿੱਤਾ ਸੀ ਅਤੇ ਕਿਹਾ ਸੀ ਕਿ ਅਸੀਂ ਇੱਕਜੁੱਟਤਾ ਵਿੱਚ ਤੁਹਾਡੇ ਨਾਲ ਖੜੇ ਹਾਂ।
ਦੱਸ ਦਈਏ ਕਿ ਇਜ਼ਰਾਇਲ ਅਤੇ ਹਮਾਸ ਵਿਚਾਲੇ ਹੋਈ ਜੰਗ 'ਚ ਹੁਣ ਤੱਕ ਕਰੀਬ 6500 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਲ ਜਜ਼ੀਰਾ ਦੀ ਰਿਪੋਰਟ ਮੁਤਾਬਕ ਗਾਜ਼ਾ 'ਚ 5087 ਅਤੇ ਫਲਸਤੀਨ ਦੇ ਵੈਸਟ ਬੈਂਕ 'ਚ 95 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦੋਂ ਕਿ 1405 ਇਜ਼ਰਾਈਲੀ ਲੋਕ ਆਪਣੀ ਜਾਨ ਗੁਆ ਚੁੱਕੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Bangladesh Train Collision: ਬੰਗਲਾਦੇਸ਼ 'ਚ ਵਾਪਰਿਆ ਵੱਡਾ ਹਾਦਸਾ, ਦੋ ਟਰੇਨਾਂ ਦੀ ਟੱਕਰ, ਕਈ ਯਾਤਰੀਆਂ ਦੀ ਮੌਤ