ਨਵੀਂ ਦਿੱਲੀ: ਲੋਕ ਸਭਾ ਚੋਣਾਂ 2019 ਦਾ ਐਲਾਨ ਹੋ ਗਿਆ ਹੈ। ਪੂਰੇ ਦੇਸ਼ ‘ਚ 17ਵੀਂ ਲੋਕ ਸਭਾ ਲਈ ਚੋਣਾਂ 11 ਅਪ੍ਰੈਲ ਤੋਂ 19 ਮਈ ਤਕ ਪੈਣਗੀਆਂ ਜਿਨ੍ਹਾਂ ਦੀ ਗਿਣਤੀ 23 ਮਈ ਨੂੰ ਹੋ ਜਾਵੇਗੀ। ਇਸ ਲਈ ਲੋਕਾਂ ਦਾ ਵਧ ਤੋਂ ਵਧ ਵੋਟ ਕਰਨਾ ਜ਼ਰੂਰੀ ਹੈ।

ਵੋਟਰਾਂ ਨੂੰ ਵੋਟ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਫ਼ਿਲਮੀ ਸਿਤਾਰਿਆਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਨੇ ਕਈ ਯੰਗ ਸਟਾਰਸ ਨੂੰ ਟੈਗ ਕਰਕੇ ਟਵੀਟ ਕੀਤਾ ਹੈ।