ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸ਼ੁੱਕਰਵਾਰ ਇਟਲੀ ਦੇ ਪ੍ਰਧਾਨ ਮੰਤਰੀ ਗਿਓਸੇਪ ਕੋਂਟੇ ਨਾਲ ਗੱਲਬਾਤ ਕੀਤੀ ਤੇ ਕੋਵਿਡ-19 ਕਾਰਨ ਹੋ ਰਹੀਆਂ ਮੌਤਾਂ 'ਤੇ ਹਮਦਰਦੀ ਪ੍ਰਗਟ ਕੀਤੀ। ਮੋਦੀ ਨੇ ਕੋਂਟੇ ਨੂੰ ਕੋਰੋਨਾ ਮਹਾਮਾਰੀ ਨਾਲ ਲੜਾਈ 'ਚ ਭਾਰਤ ਵੱਲੋਂ ਜ਼ਰੂਰੀ ਦਵਾਈਆਂ ਉਪਲਬਧ ਕਰਾਉਣ ਵਜੋਂ ਮਦਦ ਦੇਣ ਦਾ ਭਰੋਸਾ ਦਿਵਾਇਆ।

Continues below advertisement


ਮੋਦੀ ਨੇ ਆਪਣੇ ਟਵੀਟ 'ਚ ਕਿਹਾ ਕਿ ਭਾਰਤ ਤੇ ਇਟਲੀ ਕੋਵਿਡ-19 ਤੋਂ ਬਾਅਦ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਮਿਲ ਕੇ ਕੰਮ ਕਰਨਗੇ। ਜਿਸ 'ਚ ਜੀ-20 'ਚ ਸਾਡਾ ਸਹਿਯੋਗ ਸ਼ਾਮਲ ਹੈ।


ਪੀਐਮ ਮੋਦੀ ਨੇ ਇਸ ਸੰਕਟ ਦੀ ਘੜੀ 'ਚ ਇਟਲੀ ਦੇ ਨਾਗਰਿਕਾਂ ਵੱਲੋਂ ਦਿਖਾਏ ਗਏ ਹੌਸਲੇ ਦੀ ਤਾਰੀਫ਼ ਕੀਤੀ। ਉਨ੍ਹਾਂ ਇਟਲੀ ਦੇ ਪ੍ਰਧਾਨ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਇਟਲੀ ਨੂੰ ਜ਼ਰੂਰੀ ਦਵਾਈਆਂ ਤੇ ਹੋਰ ਚੀਜ਼ਾਂ ਦੀ ਪੂਰਤੀ ਲਈ ਭਾਰਤ ਮਦਦ ਦੇਵੇਗਾ।


ਇਹ ਵੀ ਪੜ੍ਹੋ: ਪੈਟਰੋਲ-ਡੀਜ਼ਲ ਦੀ ਹੋਮ ਡਿਲੀਵਰੀ ਸ਼ੁਰੂ


ਦੋਵਾਂ ਨੇਤਾਵਾਂ ਨੇ ਆਪਣੇ ਦੇਸ਼ਾਂ ਤੇ ਕੌਮਾਂਤਰੀ ਪੱਧਰ 'ਤੇ ਇਸ ਮਹਾਮਾਰੀ ਦੇ ਸਰੀਰਕ ਤੇ ਆਰਥਿਕ ਪ੍ਰਭਾਵ ਨੂੰ ਦੇਖਦਿਆਂ ਚੁੱਕੇ ਜਾਣ ਵਾਲੇ ਕਦਮਾਂ ਦੀ ਚਰਚਾ ਕੀਤੀ। ਉਨ੍ਹਾਂ ਇਕ ਦੂਜੇ ਪ੍ਰਤੀ ਇਕਜੁੱਟਤਾ ਦਿਖਾਈ ਤੇ ਇਕ ਦੂਜੇ ਦੇ ਨਾਗਰਿਕਾਂ ਪ੍ਰਤੀ ਦਿਖਾਏ ਗਏ ਸਾਂਝੇ ਸਹਿਯੋਗ ਦੀ ਸ਼ਲਾਘਾ ਕੀਤੀ। ਕੋਂਟੇ ਨੇ ਮੋਦੀ ਨੂੰ ਹਾਲਾਤ ਸੁਧਰਨ 'ਤੇ ਇਟਲੀ ਆਉਣ ਦਾ ਨਿਓਤਾ ਵੀ ਦਿੱਤਾ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ