PM Modi Talks UAE President: PM ਮੋਦੀ ਨੇ UAE ਦੇ ਰਾਸ਼ਟਰਪਤੀ ਨਾਲ ਕੀਤੀ ਗੱਲ, ਇਜ਼ਰਾਈਲ-ਹਮਾਸ ਜੰਗ ‘ਤੇ ਕਿਹਾ – ਅਸੀਂ ਅੱਤਵਾਦ ਅਤੇ ਆਮ ਲੋਕਾਂ ਨੂੰ...
PM Modi Taks UAE President: ਇਜ਼ਰਾਈਲ ਅਤੇ ਕੱਟੜਪੰਥੀ ਸੰਗਠਨ ਹਮਾਸ ਵਿਚਾਲੇ ਜੰਗ ਕਾਰਨ ਪੱਛਮੀ ਏਸ਼ੀਆ ਦੀ ਸਥਿਤੀ ਨੂੰ ਲੈ ਕੇ ਦੁਨੀਆ ਕਾਫੀ ਪਰੇਸ਼ਾਨ ਹੈ। ਇਸ ਦੌਰਾਨ ਪੀਐਮ ਮੋਦੀ ਨੇ ਯੂਏਈ ਦੇ ਰਾਸ਼ਟਰਪਤੀ ਨਾਲ ਫ਼ੋਨ 'ਤੇ ਗੱਲ ਕੀਤੀ ਹੈ।
PM Modi On Israel Palestine Conflict: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ (3 ਅਕਤੂਬਰ) ਨੂੰ ਯੂਏਈ ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਨਾਲ ਫ਼ੋਨ 'ਤੇ ਗੱਲ ਕੀਤੀ ਅਤੇ ਪੱਛਮੀ ਏਸ਼ੀਆ ਦੀ ਸਥਿਤੀ ਸਮੇਤ ਕਈ ਮੁੱਦਿਆਂ 'ਤੇ ਚਰਚਾ ਕੀਤੀ।
ਇਜ਼ਰਾਈਲ ਅਤੇ ਕੱਟੜਪੰਥੀ ਸੰਗਠਨ ਹਮਾਸ ਵਿਚਕਾਰ ਚੱਲ ਰਹੀ ਜੰਗ ਦਾ ਖੇਤਰ ਪੱਛਮੀ ਏਸ਼ੀਆ ਵਿੱਚ ਪੈਂਦਾ ਹੈ। ਪਿਛਲੇ 7 ਅਕਤੂਬਰ ਤੋਂ ਦੋਵਾਂ ਧਿਰਾਂ ਵਿਚਾਲੇ ਜੰਗ ਚੱਲ ਰਹੀ ਹੈ ਅਤੇ ਹਜ਼ਾਰਾਂ ਲੋਕ ਮਾਰੇ ਜਾ ਚੁੱਕੇ ਹਨ। ਇਸ ਦੌਰਾਨ ਦੁਨੀਆ ਭਾਰਤ ਵੱਲ ਉਮੀਦ ਭਰੀਆਂ ਨਜ਼ਰਾਂ ਨਾਲ ਦੇਖ ਰਹੀ ਹੈ ਕਿ ਜੇਕਰ ਕੋਈ ਸ਼ਾਂਤੀ ਲਈ ਪਹਿਲ ਕਰ ਸਕਦਾ ਹੈ ਤਾਂ ਉਹ ਭਾਰਤ ਹੀ ਹੈ।
Had a good conversation with my brother HH @MohamedBinZayed, President of UAE, on the West Asia situation. We share deep concerns at the terrorism, deteriorating security situation and loss of civilian lives. We agree on the need for early resolution of the security and…
— Narendra Modi (@narendramodi) November 3, 2023
ਇਹ ਵੀ ਪੜ੍ਹੋ: Punjab news: ਪੰਜਾਬ ਸਰਕਾਰ 2002 'ਚ ਅਕਾਲੀ ਦਲ ਸਰਕਾਰ ਦੇ ਪੱਤਰਾਂ ਕਾਰਨ ਸੁਪਰੀਮ ਕੋਰਟ 'ਚ ਐਸਵਾਈਐਲ ਕੇਸ ਹਾਰੀ - ਕੰਗ
PM ਮੋਦੀ ਨੇ UAE ਦੇ ਰਾਸ਼ਟਰਪਤੀ ਨਾਲ ਕੀ ਗੱਲ ਕੀਤੀ?
ਪੀਐਮ ਮੋਦੀ ਨੇ ਆਪਣੇ ਆਫੀਸ਼ੀਅਲ X ਹੈਂਡਲ ‘ਤੇ ਇੱਕ ਪੋਸਟ ਵਿੱਚ ਕਿਹਾ, “ਪੱਛਮੀ ਏਸ਼ੀਆ ਦੀ ਸਥਿਤੀ 'ਤੇ ਮੇਰੇ ਭਰਾ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨਾਲ ਚੰਗੀ ਗੱਲਬਾਤ ਹੋਈ। ਅਸੀਂ ਅੱਤਵਾਦ, ਵਿਗੜਦੀ ਸੁਰੱਖਿਆ ਸਥਿਤੀ ਅਤੇ ਨਾਗਰਿਕ ਦੀ ਜਾਨ ਨੂੰ ਨੁਕਸਾਨ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਅਸੀਂ ਸੁਰੱਖਿਆ ਅਤੇ ਮਾਨਵਤਾਵਾਦੀ ਸਥਿਤੀ ਦੇ ਛੇਤੀ ਹੱਲ ਦੀ ਲੋੜ 'ਤੇ ਸਹਿਮਤ ਹਾਂ ਅਤੇ ਟਿਕਾਊ ਖੇਤਰੀ ਸ਼ਾਂਤੀ, ਸੁਰੱਖਿਆ ਅਤੇ ਸਥਿਰਤਾ ਸਾਰਿਆਂ ਦੇ ਹਿੱਤ ਵਿੱਚ ਹੈ।”
ਗੱਲਬਾਤ ਦੌਰਾਨ, ਦੋਵਾਂ ਨੇਤਾਵਾਂ ਨੇ ਭਾਰਤ-ਯੂਏਈ ਵਿਆਪਕ ਰਣਨੀਤਕ ਭਾਈਵਾਲੀ ਦੇ ਢਾਂਚੇ ਦੇ ਅੰਦਰ ਵੱਖ-ਵੱਖ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਮਜ਼ਬੂਤ ਕਰਨਾ ਜਾਰੀ ਰੱਖਣ ਦੀ ਆਪਣੀ ਵਚਨਬੱਧਤਾ ਨੂੰ ਵੀ ਦੁਹਰਾਇਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Punjab News: 'ਜੇ ਗੁਰੂਦੁਆਰੇ ਨਾ ਹੁੰਦੇ ਤਾਂ ਪੂਰਾ ਉੱਤਰ ਭਾਰਤ ਮੁਸਲਮਾਨਾਂ ਦਾ ਹੁੰਦਾ', ਭਾਜਪਾ ਲੀਡਰ ਨੂੰ ਜਥੇਦਾਰ ਦਾ ਠੋਕਵਾਂ ਜਵਾਬ