Modi on Parkash Purab: 400ਵੇਂ ਪ੍ਰਕਾਸ਼ ਪਰਵ 'ਤੇ ਲਾਲ ਕਿਲ੍ਹੇ ਤੋਂ PM ਮੋਦੀ ਕਰਨਗੇ ਦੇਸ਼ ਨੂੰ ਸੰਬੋਧਨ, ਸੂਰਜ ਡੁੱਬਣ ਤੋਂ ਬਾਅਦ ਸ਼ੁਰੂ ਹੋਵੇਗਾ ਸੰਬੋਧਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਰਾਤ ਕਰੀਬ 9.15 ਵਜੇ ਨਵੀਂ ਦਿੱਲੀ ਦੇ ਲਾਲ ਕਿਲ੍ਹੇ 'ਤੇ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ 'ਚ ਸ਼ਾਮਲ ਹੋਣਗੇ।
PM Modi to address 400th Parkash Purab celebrations of Guru Tegh Bahadur at Red Fort
Narendra Modi on red Fort: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਰਾਤ ਕਰੀਬ 9.15 ਵਜੇ ਨਵੀਂ ਦਿੱਲੀ ਦੇ ਲਾਲ ਕਿਲ੍ਹੇ 'ਤੇ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ 'ਚ ਸ਼ਾਮਲ ਹੋਣਗੇ। ਇਸ ਮੌਕੇ ਪ੍ਰਧਾਨ ਮੰਤਰੀ ਦੇਸ਼ ਨੂੰ ਸੰਬੋਧਨ ਕਰਨਗੇ ਅਤੇ ਇੱਕ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਕਰਨਗੇ।
ਪ੍ਰਧਾਨ ਮੰਤਰੀ ਦਫ਼ਤਰ (PMO) ਵੱਲੋਂ ਜਾਰੀ ਪ੍ਰੈਸ ਬਿਆਨ ਮੁਤਾਬਕ ਇਹ ਪ੍ਰੋਗਰਾਮ ਭਾਰਤ ਸਰਕਾਰ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਦੋ ਰੋਜ਼ਾ ਸਮਾਗਮ (20 ਅਤੇ 21 ਅਪ੍ਰੈਲ) ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਰਾਗੀ ਅਤੇ ਬੱਚੇ ਸ਼ਬਦ ਕੀਰਤਨ 'ਚ ਹਿੱਸਾ ਲੈਣਗੇ।
ਗੁਰੂ ਤੇਗ ਬਹਾਦਰ ਜੀ ਦੇ ਜੀਵਨ ਨੂੰ ਦਰਸਾਉਂਦਾ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਵੀ ਹੋਵੇਗਾ। ਇਸ ਤੋਂ ਇਲਾਵਾ ਸਿੱਖਾਂ ਦੀ ਰਵਾਇਤੀ ਮਾਰਸ਼ਲ ਆਰਟ ‘ਗਤਕਾ’ ਵੀ ਕਰਵਾਈ ਜਾਵੇਗੀ। ਪ੍ਰੋਗਰਾਮ ਨੌਵੇਂ ਸਿੱਖ ਗੁਰੂ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਦੀ ਰੂਪਰੇਖਾ 'ਤੇ ਕੇਂਦ੍ਰਿਤ ਹੈ।
ਜਾਰੀ ਬਿਆਨ ਵਿੱਚ ਸਰਕਾਰ ਨੇ ਕਿਹਾ ਗਿਆ ਕਿ ਗੁਰੂ ਤੇਗ ਬਹਾਦਰ ਜੀ ਨੇ ਵਿਸ਼ਵ ਇਤਿਹਾਸ ਵਿੱਚ ਧਰਮ ਅਤੇ ਮਨੁੱਖੀ ਕਦਰਾਂ-ਕੀਮਤਾਂ, ਆਦਰਸ਼ਾਂ ਅਤੇ ਸਿਧਾਂਤਾਂ ਦੀ ਰਾਖੀ ਲਈ ਆਪਣਾ ਬਲਿਦਾਨ ਦਿੱਤਾ। ਕਸ਼ਮੀਰੀ ਪੰਡਤਾਂ ਦੀ ਧਾਰਮਿਕ ਆਜ਼ਾਦੀ ਦਾ ਸਮਰਥਨ ਕਰਨ ਲਈ ਮੁਗਲ ਸ਼ਾਸਕ ਔਰੰਗਜ਼ੇਬ ਦੇ ਹੁਕਮਾਂ 'ਤੇ ਉਨ੍ਹਾਂ ਨੇ ਸ਼ਹੀਦੀ ਦਿੱਤੀ।
ਉਨ੍ਹਾਂ ਦੀ ਬਰਸੀ, 24 ਨਵੰਬਰ ਨੂੰ ਹਰ ਸਾਲ ਸ਼ਹੀਦੀ ਦਿਵਸ ਵਜੋਂ ਮਨਾਈ ਜਾਂਦੀ ਹੈ। ਸਰਕਾਰ ਨੇ ਕਿਹਾ ਕਿ ਦਿੱਲੀ ਵਿਚ ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਗੁਰਦੁਆਰਾ ਰਕਾਬ ਗੰਜ ਉਨ੍ਹਾਂ ਦੀ ਪਵਿੱਤਰ ਕੁਰਬਾਨੀ ਨਾਲ ਜੁੜੇ ਹੋਏ ਹਨ। ਉਨ੍ਹਾਂ ਦੀ ਵਿਰਾਸਤ ਇਸ ਕੌਮ ਲਈ ਏਕਤਾ ਦੀ ਇੱਕ ਵੱਡੀ ਤਾਕਤ ਵਜੋਂ ਕੰਮ ਕਰਦੀ ਹੈ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੁਰੂ ਤੇਗ ਬਹਾਦਰ ਜੀ ਨੂੰ ਦਿੱਤੀ ਸ਼ਰਧਾਂਜਲੀ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਸਿੱਖ ਗੁਰੂ ਤੇਗ ਬਹਾਦਰ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਅਤੇ ਗੁਰੂ ਗੋਬਿੰਦ ਸਿੰਘ ਦੀ ਸਰਵਉੱਚ ਕੁਰਬਾਨੀ ਨੇ ਭਾਰਤ ਦੀ ਆਜ਼ਾਦੀ ਦੇ ਬੀਜ ਬੀਜੇ ਸੀ। ਇਹ ਗੱਲ ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕਹੀ।
ਉਨ੍ਹਾਂ ਨੇ ਲਾਲ ਕਿਲ੍ਹੇ 'ਤੇ ਆਯੋਜਿਤ ਸਮਾਰੋਹ 'ਚ ਕਿਹਾ ਕਿ ਸਿੱਖ ਗੁਰੂ ਨੇ ਮੁਗਲ ਸ਼ਾਸਕਾਂ ਦੇ ਜ਼ੁਲਮ ਦਾ ਸ਼ਿਕਾਰ ਹੋਏ ਕਸ਼ਮੀਰੀ ਪੰਡਤਾਂ ਅਤੇ ਹੋਰ ਹਿੰਦੂਆਂ ਦੀ ਸੁਰੱਖਿਆ ਲਈ ਆਪਣੀ ਜਾਨ ਕੁਰਬਾਨ ਕੀਤੀ ਸੀ।
ਇਹ ਵੀ ਪੜ੍ਹੋ: ਜਦੋਂ ਵੀ ਸਮੰਥਾ ਰੂਥ ਪ੍ਰਭੂ ਨੇ ਲਪੇਟੀ ਸਾੜ੍ਹੀ ਤਾਂ ਐਕਟਰਸ ਦਾ ਅੰਦਾਜ਼ ਵੇਖਦੇ ਹੀ ਰਹਿ ਗਏ ਫੈਨਸ