PM ਮੋਦੀ ਭਲਕੇ ਮੁੱਖ ਮੰਤਰੀਆਂ ਨਾਲ ਕਰਨਗੇ ਬੈਠਕ, ਕੋਰੋਨਾ ਦੀ ਸਥਿਤੀ ਨੂੰ ਲੈ ਕੇ ਹੋਵੇਗੀ ਚਰਚਾ


ਨਵੀਂ ਦਿੱਲੀ :  ਦੇਸ਼ 'ਚ ਇਸ ਸਮੇਂ ਕੋਰੋਨਾ ਵਾਇਰਸ (Coronavirus) ਫ਼ਿਰ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ। ਦਿੱਲੀ ਸਮੇਤ ਕਈ ਸ਼ਹਿਰਾਂ ਵਿੱਚ ਕੋਵਿਡ 19 ਦੇ ਦਿਨੋਂ ਦਿਨ ਹੋਰ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੇ ਮੱਦੇਨਜ਼ਰ ਪੰਜਾਬ , ਚੰਡੀਗੜ੍ਹ ,ਦਿੱਲੀ, ਉੱਤਰ ਪ੍ਰਦੇਸ਼ ਸਮੇਤ ਕੁਝ ਰਾਜਾਂ ਨੇ ਲੋਕਾਂ ਲਈ ਫੇਸ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ। 


 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਦੇਸ਼ ਵਿਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਗੰਭੀਰ ਹਨ। ਅਜਿਹੇ 'ਚ ਉਹ 27 ਅਪ੍ਰੈਲ ਨੂੰ ਸਾਰੇ ਮੁੱਖ ਮੰਤਰੀਆਂ ਨਾਲ ਬੈਠਕ ਕਰਨ ਜਾ ਰਹੇ ਹਨ। ਇਹ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ। ਇਸ ਦੌਰਾਨ ਰਾਜਾਂ ਵਿੱਚ ਕੋਰੋਨਾ (Covid 19 in India) ਦੀ ਸਥਿਤੀ ਬਾਰੇ ਚਰਚਾ ਕੀਤੀ ਜਾਵੇਗੀ।
 

ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ 'ਚ ਵਧਦੇ ਕੋਰੋਨਾ ਕੇਸਾਂ ਨਾਲ ਨਜਿੱਠਣ ਦੀ ਰਣਨੀਤੀ 'ਤੇ ਚਰਚਾ ਹੋਵੇਗੀ। ਦਿੱਲੀ, ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਪਹਿਲਾਂ ਹੀ ਦੇਸ਼ ਵਿੱਚ ਜਨਤਕ ਥਾਵਾਂ 'ਤੇ ਫੇਸ ਮਾਸਕ ਨੂੰ ਲਾਜ਼ਮੀ ਕਰ ਚੁੱਕੇ ਹਨ। ਇਸ ਦੇ ਨਾਲ ਹੀ ਕੁਝ ਹੋਰ ਸਾਵਧਾਨੀ ਦੇ ਕਦਮ ਵੀ ਚੁੱਕੇ ਜਾ ਰਹੇ ਹਨ। 

 

 ਮੰਗਲਵਾਰ ਨੂੰ ਕੇਂਦਰੀ ਸਿਹਤ ਮੰਤਰਾਲੇ ਦੁਆਰਾ ਅਪਡੇਟ ਕੀਤੇ ਗਏ ਅੰਕੜਿਆਂ ਦੇ ਅਨੁਸਾਰ ਇੱਕ ਦਿਨ ਵਿੱਚ 2,483 ਨਵੇਂ ਕੋਰੋਨਾ ਵਾਇਰਸ ਸੰਕਰਮਣ ਦੀ ਰਿਪੋਰਟ ਦੇ ਨਾਲ ਭਾਰਤ ਦੇ ਕੁੱਲ ਸਰਗਰਮ ਕੇਸ ਵਧ ਕੇ 15,636 ਹੋ ਗਏ ਹਨ।ਅੰਕੜਿਆਂ ਦੇ ਅਨੁਸਾਰ 1,399 ਤਾਜ਼ਾ ਮੌਤਾਂ ਨਾਲ ਮਰਨ ਵਾਲਿਆਂ ਦੀ ਗਿਣਤੀ 5,23,622 ਹੋ ਗਈ ਹੈ।

 

ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ 1970 ਲੋਕਾਂ ਦੇ ਠੀਕ ਹੋਣ ਦੇ ਨਾਲ ਦੇਸ਼ ਵਿੱਚ ਇਸ ਮਹਾਂਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 4,25,23,311 ਹੋ ਗਈ ਹੈ।ਮੰਤਰਾਲੇ ਨੇ ਕਿਹਾ ਕਿ ਕੁੱਲ ਲਾਗਾਂ ਦਾ 0.04 ਪ੍ਰਤੀਸ਼ਤ ਸਰਗਰਮ ਕੇਸ ਸ਼ਾਮਲ ਹਨ, ਜਦੋਂ ਕਿ ਰਾਸ਼ਟਰੀ ਕੋਵਿਡ -19 ਰਿਕਵਰੀ ਦਰ 98.75 ਪ੍ਰਤੀਸ਼ਤ ਦਰਜ ਕੀਤੀ ਗਈ ਹੈ।