PM Modi Gets COVID 19 Vaccine: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਏਮਜ਼ ਜਾ ਲਗਵਾਈ ਕੋਰੋਨਾ ਵੈਕਸੀਨ
ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਏਮਜ਼ ਵਿੱਚ ਕੋਰੋਨਾ ਵਾਇਰਸ ਦਾ ਟੀਕਾ ਲਗਾਇਆ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਰਾਜਧਾਨੀ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਕੋਰੋਨਾਵਾਇਰਸ ਟੀਕੇ ਦੀ ਪਹਿਲੀ ਖੁਰਾਕ ਲਗਵਾਈ। ਪ੍ਰਧਾਨ ਮੰਤਰੀ ਮੋਦੀ ਸਵੇਰੇ ਸਾਢੇ ਸੱਤ ਵਜੇ ਏਮਜ਼ ਪਹੁੰਚੇ ਅਤੇ ਉੱਥੇ ਕੋਰੋਨਾ ਵੈਕਸੀਨ ਦੀ ਪਹਿਲੀ ਖੁਰਾਕ ਹਾਸਲ ਕੀਤੀ।
ਦੇਸ਼ ਭਰ ਵਿੱਚ ਕੋਰੋਨਾਵਾਇਰਸ ਟੀਕਾਕਰਨ ਦਾ ਦੂਜਾ ਗੇੜ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਸ ਪੜਾਅ ਵਿੱਚ 60 ਸਾਲ ਤੋਂ ਵੱਧ ਉਮਰ ਦੇ ਅਤੇ 45 ਸਾਲ ਤੋਂ ਵੱਧ ਉਮਰ ਦੇ ਉਨ੍ਹਾਂ ਲੋਕਾਂ ਨੂੰ ਟੀਕਾ ਲਗਾਇਆ ਜਾਵੇਗਾ ਜਿਨ੍ਹਾਂ ਨੂੰ ਕੋਈ ਗੰਭੀਰ ਬਿਮਾਰੀ ਹੈ।
ਵੈਕਸੀਨ ਲਗਵਾਉਣ ਤੋਂ ਬਾਅਦ ਪੀਐਮ ਮੋਦੀ ਨੇ ਕਿਹਾ, “ਸਾਡੇ ਡਾਕਟਰਾਂ ਅਤੇ ਵਿਗਿਆਨੀਆਂ ਨੇ ਕੋਰੋਨਾ ਵਿਰੁੱਧ ਵਿਸ਼ਵਵਿਆਪੀ ਲੜਾਈ ਨੂੰ ਮਜ਼ਬੂਤ ਕਰਨ ਵਿੱਚ ਜਿਸ ਤੇਜ਼ੀ ਨਾਲ ਕੰਮ ਕੀਤਾ ਹੈ ਉਹ ਕਮਾਲ ਹੈ। ਮੈਂ ਉਨ੍ਹਾਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਜਿਹੜੇ ਵੈਕਸੀਨ ਲੈਣ ਦੇ ਯੋਗ ਹਨ। ਮਿਲਕੇ ਭਾਰਤ ਨੂੰ ਕੋਰੋਨਾ ਤੋਂ ਆਜ਼ਾਦ ਕਰਾਉਂਦੇ ਹਾਂ।''
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin