Veer Ball Divas: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਰ ਬਾਲ ਦਿਵਸ ਮਨਾਉਂਦਿਆਂ ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਜ਼ੋਰਾਵਰ ਸਿੰਘ ਤੇ ਫਤਹਿ ਸਿੰਘ ਤੇ ਮਾਤਾ ਗੁਜਰੀ ਨੂੰ ਸ਼ਰਧਾਂਜਲੀ ਦਿੱਤੀ। ਪੀਐਮ ਮੋਦੀ ਨੇ ਵੀਰ ਬਾਲ ਦਿਵਸ ਮੌਕੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਯਾਦ ਕੀਤਾ ਤੇ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਸਿੱਖ ਕੌਮ ਦੀ ਰਾਖੀ ਲਈ ਸ਼੍ਰੀ ਗੁਰੂ ਗੋਬਿਦ ਵੱਲੋਂ ਦਿੱਤੀ ਸ਼ਹਾਦਤ ਨੂੰ ਵੀ ਨਮਨ ਕੀਤਾ।

ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਔਰਗੰਜ਼ੇਬ ਸਾਹਮਣੇ ਸਿਰਫ਼ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਹੀ ਖੜ੍ਹੇ ਸਨ, ਉਹ ਤਲਵਾਰ ਦੇ ਜ਼ੋਰ ’ਤੇ ਧਰਮ ਬਦਲਵਾਉਣਾ ਚਾਹੁੰਦਾ ਸੀ ਪਰ ਲੱਖਾਂ ਦੀ ਫ਼ੌਜ ਸਾਹਮਣੇ ਵੀ ਸਾਹਿਬਜ਼ਾਦੇ ਡਰੇ ਨਹੀਂ। ਸਾਡੇ ਗੁਰੂ ਸਹਿਬਾਨ ਧਾਰਮਿਕ ਕਟੱੜਤਾ ਦੇ ਖ਼ਿਲਾਫ਼ ਖੜ੍ਹੇ ਰਹੇ।

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਵੀਰ ਬਾਲ ਦਿਵਸ’ ਸਾਨੂੰ ਭਾਰਤ ਦੀ ਪਛਾਣ ਕਰਵਾਏਗਾ, ਇਸ ਨਾਲ ਪ੍ਰੇਰਣਾਵਾਂ ਜੁੜੀਆਂ ਹੋਈਆਂ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ‘ਵੀਰ ਬਾਲ ਦਿਵਸ’ ਮੌਕੇ ਲੋਕਾਂ ਨੂੰ ਸੰਬੋਧਨ ਕਰਿਦਆਂ ਕਿਹਾ ਕਿ ਮੈਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਨਮਨ ਕਰਦਾ ਹਾਂ।

ਇਹ ਵੀ ਪੜ੍ਹੋ : ਮਾਸਕ ਲਾਉਣਾ ਹੋਇਆ ਲਾਜ਼ਮੀ ! ਸਿਨੇਮਾਘਰਾਂ, ਸਕੂਲਾਂ ਤੇ ਕਾਲਜਾਂ ਵਿੱਚ ਜਾਰੀ ਹੋਈਆਂ ਹਿਦਾਇਤਾਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ਪਹਿਲਾ ਵੀਰ ਬਾਲ ਦਿਵਸ ਮਨਾ ਰਿਹਾ ਹੈ ਅਤੇ ਸ਼ਾਹਿਬਜ਼ਾਦਿਆ ਦੀ ਸ਼ਹਾਦਤ ਨੂੰ ਨਮਨ ਕਰਦੇ ਹਾਂ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਬੱਚਿਆਂ ਦੀ ਸ਼ਹਾਦਤ ਸਾਰੇ ਦੇਸ਼ ਦੇ ਨੌਜਵਾਨਾਂ ਨੂੰ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ 26 ਦਸੰਬਰ ਦੇ ਦਿਨ ਹਰ ਸਾਲ ਵੀਰ ਬਾਲ ਦਿਵਸ ਵਜੋਂ ਮਨਾਇਆ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਗੁਰੂ ਸਾਹਿਬਾਨ ਦੇ ਚਰਨਾਂ ਵਿੱਚ ਪ੍ਰਣਾਮ ਕਰਦਾ ਹਾਂ।  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਿਵਸ ਨੂੰ ਸਮਰਪਿਤ ਇਹ ਸਮਾਂ ਸਾਨੂੰ ਅਪਣਾ ਅਤੀਤ ਜਾਣਨ ਦਾ ਮੌਕਾ ਦਿੰਦਾ ਹੈ। ਇਹ ਦੱਸਦਾ ਹੈ ਕਿ ਮਾਨਵਤਾ ਦੇ ਘੋਰ ਹਨ੍ਹੇਰੇ ਦੇ ਦੌਰ ਵਿੱਚ ਵੀ ਸਾਡੀ ਨੌਜਵਾਨ ਪੀੜ੍ਹੀ ਨੇ ਲੋਕਾਂ ਨੂੰ ਕਿਵੇਂ ਬਾਹਰ ਕੱਢਿਆ ਹੈ ਤੇ ਕੁਰਬਾਨੀਆਂ ਦੇ ਕੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੱਡਾ ਸੰਦੇਸ਼ ਦਿੱਤਾ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਵੀਰ ਬਾਲ ਦਿਵਸ ਨਾਲ ਨਵੀਂ ਪੀੜੀ ਨੂੰ ਨਵਾਂ ਭਵਿੱਖ ਮਿਲੇਗਾ।