PM Modi USA Visit : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਚਾਰ ਦਿਨਾਂ ਰਾਜ ਦੌਰੇ ਲਈ ਰਵਾਨਾ ਹੋ ਗਏ ਹਨ। ਉਹ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਅਤੇ ਉਨ੍ਹਾਂ ਦੀ ਪਤਨੀ ਜਿਲ ਬਿਡੇਨ ਦੇ ਸੱਦੇ 'ਤੇ ਅਮਰੀਕਾ ਲਈ ਰਵਾਨਾ ਹੋ ਰਹੇ ਹਨ। ਆਪਣੀ ਅਮਰੀਕਾ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਉਨ੍ਹਾਂ ਨੇ ਟਵੀਟ ਕਰਕੇ ਯੂਐਸ ਕਾਂਗਰਸ ਦੇ ਮੈਂਬਰਾਂ ਦਾ ਸਵਾਗਤ ਕਰਨ ਲਈ ਧੰਨਵਾਦ ਕੀਤਾ ਹੈ।

 

ਪੀਐਮ ਮੋਦੀ ਨੇ ਟਵੀਟ ਕਰਕੇ ਕਿਹਾ , " ਕਾਂਗਰਸ ਦੇ ਮੈਂਬਰਾਂ, ਵਿਚਾਰਕ ਅਤੇ ਹੋਰ ਲੋਕ ਮੇਰੀ ਆਗਾਮੀ ਅਮਰੀਕਾ ਯਾਤਰਾ ਨੂੰ ਲੈ ਕੇ ਆਪਣਾ ਉਤਸ਼ਾਹ ਸਾਂਝਾ ਕਰ ਰਹੇ ਹਨ, ਇਸ ਦੇ ਲਈ ਮੈਂ ਉਨ੍ਹਾਂ ਨੂੰ ਧੰਨਵਾਦ ਦਿੰਦਾ ਹਾਂ, ਉਨ੍ਹਾਂ ਕਿਹਾ ਇਸ ਤਰ੍ਹਾਂ ਦਾ ਉਤਸ਼ਾਹ ਭਾਰਤ-ਅਮਰੀਕਾ ਦੇ ਸਬੰਧਾਂ ਦੀ ਡੂੰਘਾਈ ਵੱਲ ਇਸ਼ਾਰਾ ਕਰਦਾ ਹੈ।"

 





ਕੀ ਬੋਲੇ PM ਮੋਦੀ ?

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ (20 ਜੂਨ) ਨੂੰ ਕਿਹਾ ਕਿ ਅਮਰੀਕੀ ਕਾਂਗਰਸ ਦੇ ਮੈਂਬਰਾਂ ਸਮੇਤ ਜੀਵਨ ਦੇ ਵੱਖ-ਵੱਖ ਖੇਤਰਾਂ ਦੇ ਲੋਕ ਉਨ੍ਹਾਂ ਦੇ ਅਮਰੀਕਾ ਦੌਰੇ ਲਈ ਉਤਸ਼ਾਹ ਦਿਖਾ ਰਹੇ ਹਨ ਅਤੇ ਅਜਿਹਾ ਸਮਰਥਨ ਭਾਰਤ-ਅਮਰੀਕਾ ਸਬੰਧਾਂ ਦੀ ਗਹਿਰਾਈ ਦਿਖਾਉਂਦਾ ਹੈ। ਮੋਦੀ ਨੇ ਅਮਰੀਕਾ ਵਿੱਚ ਭਾਰਤੀ ਦੂਤਾਵਾਸ ਦੇ ਟਵਿੱਟਰ ਅਕਾਉਂਟ ਨੂੰ ਟੈਗ ਕੀਤਾ, ਜਿਸ ਵਿੱਚ ਅਮਰੀਕੀ ਕਾਂਗਰਸ ਦੇ ਮੈਂਬਰਾਂ, ਵਪਾਰਕ ਨੇਤਾਵਾਂ, ਭਾਰਤੀ-ਅਮਰੀਕੀਆਂ ਸਮੇਤ ਕਈ ਲੋਕਾਂ ਦੀਆਂ ਵੀਡੀਓਜ਼ ਹਨ। ਅਜਿਹੇ 'ਚ ਉਹ ਪ੍ਰਧਾਨ ਮੰਤਰੀ ਦੇ ਦੌਰੇ 'ਤੇ ਆਉਣ 'ਤੇ ਉਨ੍ਹਾਂ ਦਾ ਸਵਾਗਤ ਕਰਨ ਦੀ ਤਿਆਰੀ ਕਰ ਰਹੇ ਹਨ।


 

ਪ੍ਰਧਾਨ ਮੰਤਰੀ ਮੋਦੀ 21 ਜੂਨ ਤੋਂ ਸ਼ੁਰੂ ਹੋ ਰਹੀ ਅਮਰੀਕਾ ਦੀ ਆਪਣੀ ਰਾਜ ਯਾਤਰਾ ਦੌਰਾਨ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨਾਲ ਕਈ ਮੁੱਦਿਆਂ 'ਤੇ ਗੱਲਬਾਤ ਕਰਨਗੇ ਅਤੇ ਨਿਊਯਾਰਕ 'ਚ ਯੋਗ ਦਿਵਸ ਪ੍ਰੋਗਰਾਮ 'ਚ ਹਿੱਸਾ ਲੈਣਗੇ। ਪ੍ਰਧਾਨ ਮੰਤਰੀ ਨੇ ਇਸ ਤੋਂ ਪਹਿਲਾਂ 2016 ਵਿੱਚ ਅਮਰੀਕੀ ਕਾਂਗਰਸ ਨੂੰ ਸੰਬੋਧਨ ਕੀਤਾ ਸੀ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ :  CM ਮਾਨ ਨੇ ਜਲੰਧਰ ‘ਚ ਕੀਤਾ ਯੋਗਾ, ਮਾਨ ਬੋਲੇ- 'ਆਓ ਸਾਰੇ ਰਲ ਕੇ ਪੰਜਾਬ ਨੂੰ ਤੰਦਰੁਸਤ ਤੇ ਸਿਹਤਮੰਦ ਪੰਜਾਬ ਬਣਾਈਏ' 


ਇਹ ਵੀ ਪੜ੍ਹੋ : ਚੋਰਾਂ ਨੂੰ ਪੈ ਗਏ ਮੋਰ, ਲੁਟੇਰਿਆਂ ਵੱਲੋਂ ਲੁਕੋ ਕੇ ਰੱਖੇ ਪੈਸੇ ਹੋ ਗਏ ਚੋਰੀ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ