PM Modi In UAE: G7 ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੰਯੁਕਤ ਅਰਬ ਅਮੀਰਾਤ (UAE) ਦੀ ਰਾਜਧਾਨੀ ਅਬੂ ਧਾਬੀ ਪਹੁੰਚ ਗਏ ਹਨ। ਜਿੱਥੇ ਯੂਏਈ ਦੇ ਰਾਸ਼ਟਰਪਤੀ ਜਾਏਦ ਅਲ ਨਾਹਯਾਨ ਨੇ ਏਅਰਪੋਰਟ 'ਤੇ ਪੀਐਮ ਮੋਦੀ ਦਾ ਸਵਾਗਤ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂਏਈ ਦੇ ਸਾਬਕਾ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜਾਏਦ ਅਲ ਨਾਹਯਾਨ ਦੇ ਦੇਹਾਂਤ 'ਤੇ ਨਿੱਜੀ ਤੌਰ 'ਤੇ ਸੋਗ ਪ੍ਰਗਟ ਕਰਨਗੇ।


ਜ਼ਿਕਰਯੋਗ ਹੈ ਕਿ ਨਾਹਯਾਨ ਦੀ ਲੰਬੀ ਬਿਮਾਰੀ ਤੋਂ ਬਾਅਦ 13 ਮਈ ਨੂੰ ਮੌਤ ਹੋ ਗਈ ਸੀ। ਉਹ 73 ਸਾਲ ਦੇ ਸਨ। ਨਾਹਯਾਨ ਦੀ ਮੌਤ 'ਤੇ ਸੋਗ ਪ੍ਰਗਟ ਕਰਦੇ ਹੋਏ। ਪੀਐਮ ਮੋਦੀ ਨੇ ਉਨ੍ਹਾਂ ਨੂੰ ਇੱਕ ਮਹਾਨ ਅਤੇ ਦੂਰਦਰਸ਼ੀ ਰਾਜਨੇਤਾ ਦੱਸਿਆ ਜਿਸ ਦੀ ਅਗਵਾਈ ਵਿੱਚ ਭਾਰਤ ਅਤੇ ਯੂਏਈ ਦੇ ਸਬੰਧ ਖੁਸ਼ਹਾਲ ਹੋਏ।



ਪੀਐਮ ਮੋਦੀ ਨੇ ਖੁਦ ਜਰਮਨੀ ਤੋਂ ਸੰਯੁਕਤ ਅਰਬ ਅਮੀਰਾਤ ਲਈ ਰਵਾਨਾ ਹੋਣ ਤੋਂ ਪਹਿਲਾਂ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਪੀਐਮ ਮੋਦੀ ਨੇ ਟਵੀਟ ਕਰਕੇ ਲਿਖਿਆ, ਫਲਦਾਇਕ ਯਾਤਰਾ ਤੋਂ ਬਾਅਦ ਜਰਮਨੀ ਛੱਡ ਰਹੇ ਹਾਂ। ਇਸ ਫੇਰੀ ਦੌਰਾਨ ਮੈਂ ਜੀ7 ਸਿਖਰ ਸੰਮੇਲਨ ਵਿੱਚ ਸ਼ਾਮਲ ਹੋਇਆ।


ਕਈ ਵਿਸ਼ਵ ਨੇਤਾਵਾਂ ਨਾਲ ਗੱਲਬਾਤ ਕੀਤੀ ਅਤੇ ਮਿਊਨਿਖ ਵਿੱਚ ਇੱਕ ਯਾਦਗਾਰ ਭਾਈਚਾਰਕ ਸਮਾਗਮ ਵਿੱਚ ਸ਼ਾਮਲ ਹੋਇਆ। ਪੀਐਮ ਮੋਦੀ ਨੇ ਅੱਗੇ ਲਿਖਿਆ, ਮੈਂ ਜਰਮਨੀ ਦੇ ਲੋਕਾਂ, ਜਰਮਨੀ ਦੇ ਚਾਂਸਲਰ ਓਲਾਫ ਸਕੋਲਜ਼ ਅਤੇ ਜਰਮਨ ਸਰਕਾਰ ਦਾ ਇਸ ਦੌਰੇ ਵਿੱਚ ਉਨ੍ਹਾਂ ਦੀ ਮਹਿਮਾਨਨਿਵਾਜ਼ੀ ਲਈ ਧੰਨਵਾਦ ਕਰਦਾ ਹਾਂ। ਮੈਨੂੰ ਯਕੀਨ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਭਾਰਤ-ਜਰਮਨੀ ਦੋਸਤੀ ਨਵੀਆਂ ਉਚਾਈਆਂ ਨੂੰ ਛੂਹ ਲਵੇਗੀ।


ਹੁਣ ਨਵੇਂ ਵਿਵਾਦ 'ਚ ਘਿਰੀ ਭਗਵੰਤ ਮਾਨ ਸਰਕਾਰ, ਪੇਪਰ ਰਹਿਤ ਬਜਟ ਬਾਰੇ RTI 'ਚ ਵੱਡਾ ਖੁਲਾਸਾ


ਰਵਨੀਤ ਕੌਰ ਦੀ ਰਿਪੋਰਟ


ਚੰਡੀਗੜ੍ਹ: ਜਿਵੇਂ ਹੀ ਬੀਤੇ ਦਿਨੀਂ ਪੰਜਾਬ ਸਰਕਾਰ ਨੇ ਬਜਟ ਪੇਸ਼ ਕੀਤਾ ਤਾਂ ਮਾਨ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਈ। ਪੰਜਾਬ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਇਸ ਵਾਰ ਪੇਪਰ ਰਹਿਤ ਬਜਟ ਪੇਸ਼ ਕੀਤਾ ਗਿਆ ਹੈ ਜਿਸ ਨਾਲ ਲੱਖਾਂ ਰੁਪਏ ਤੇ ਦਰੱਖਤਾਂ ਦੀ ਬੱਚਤ ਹੋਵੇਗੀ।


ਦੂਜੇ ਪਾਸੇ ਇੱਕ ਆਰਟੀਆਈ ਵਿੱਚ ਜੋ ਖੁਲਾਸਾ ਹੋਇਆ ਹੈ, ਉਸ ਅਨੁਸਾਰ ਸਰਕਾਰ ਨੇ ਤਾਂ 42 ਲੱਖ ਰੁਪਏ ਤੋਂ ਵੱਧ ਰੁਪਏ ਬਜਟ ਬਾਰੇ ਸਿਰਫ਼ ਲੋਕਾਂ ਦੇ ਸੁਝਾਅ ਲੈਣ ਲਈ ਖਰਚ ਕੀਤੇ ਹਨ। ਅਹਿਮ ਗੱਲ ਹੈ ਕਿ ਜਿਨ੍ਹਾਂ ਅਖ਼ਬਾਰਾਂ ਵਿੱਚ ਇਸ਼ਤਿਹਾਰ ਦਿੱਤੇ ਗਏ ਸਨ, ਉਨ੍ਹਾਂ ਵਿੱਚ ਹਿਮਾਚਲ ਦੇ ਅਖ਼ਬਾਰ ਵੀ ਸ਼ਾਮਲ ਹਨ। ਸਵਾਲ ਉੱਠ ਰਹੇ ਹਨ ਕਿ ਪੰਜਾਬ ਦੇ ਬਜਟ ਦਾ ਹਿਮਾਚਲ ਵਿੱਚ ਪ੍ਰਚਾਰ ਕਿਉਂ ਕੀਤਾ ਗਿਆ।


ਇਸ ਲਈ ਹੁਣ ਸਵਾਲ ਇਹ ਉੱਠਦਾ ਹੈ ਕਿ ਪੰਜਾਬ ਦੇ ਬਜਟ ਲਈ ਹਿਮਾਚਲ ਦੇ ਲੋਕਾਂ ਤੋਂ ਵੀ ਸੁਝਾਅ ਮੰਗੇ ਗਏ ਸਨ?ਮਾਨਸਾ ਵਾਸੀ ਮਾਣਿਕ​ਗੋਇਲ ਨੇ ਇਹ ਆਰਟੀਆਈ ਪਾ ਕੇ ਜਾਣਕਾਰੀ ਹਾਸਲ ਕੀਤੀ ਹੈ। ਇਸ ਤੋਂ ਪਹਿਲਾਂ ਵਿਰੋਧੀ ਪਾਰਟੀ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਵੀ ਕਿਹਾ ਸੀ ਕਿ ਇੱਕ ਪਾਸੇ ਬਜਟ ਪੇਪਰ ਰਹਿਤ ਹੋਣ ਦੀ ਗੱਲ ਚੱਲ ਰਹੀ ਹੈ, ਪਰ ਇਸ ਦੇ ਬਾਵਜੂਦ ਐਪ ਬਣ ਗਈ, ਫਿਰ ਵੀ ਕਾਗਜ਼ਾਂ 'ਤੇ ਬਜਟ ਵੀ ਛਪ ਗਿਆ। ਇਸ ਦੀ ਕਾਪੀ ਕੱਲ੍ਹ ਰਾਜਾ ਵੜਿੰਗ ਵੱਲੋਂ ਦਿਖਾਈ ਜਾ ਰਹੀ ਹੈ।