(Source: ECI/ABP News)
BRICS Summit: ਦੱਖਣੀ ਅਫਰੀਕਾ ਦੇ ਦੋ ਦਿਨਾਂ ਦੌਰੇ 'ਤੇ ਜਾਣਗੇ PM ਮੋਦੀ, ਬ੍ਰਿਕਸ ਸੰਮੇਲਨ 'ਚ ਲੈਣਗੇ ਹਿੱਸਾ
BRICS Summit: ਪ੍ਰਧਾਨ ਮੰਤਰੀ ਨਰਿੰਦਰ ਮੋਦੀ 22 ਤੋਂ 24 ਅਗਸਤ ਤੱਕ ਦੱਖਣੀ ਅਫਰੀਕਾ 'ਚ ਹੋਣ ਵਾਲੇ ਬ੍ਰਿਕਸ ਸੰਮੇਲਨ 'ਚ ਸ਼ਿਰਕਤ ਕਰਨਗੇ।
![BRICS Summit: ਦੱਖਣੀ ਅਫਰੀਕਾ ਦੇ ਦੋ ਦਿਨਾਂ ਦੌਰੇ 'ਤੇ ਜਾਣਗੇ PM ਮੋਦੀ, ਬ੍ਰਿਕਸ ਸੰਮੇਲਨ 'ਚ ਲੈਣਗੇ ਹਿੱਸਾ pm-modi-will-attend-brics-summit-in-south-africa-china-russia-brazil BRICS Summit: ਦੱਖਣੀ ਅਫਰੀਕਾ ਦੇ ਦੋ ਦਿਨਾਂ ਦੌਰੇ 'ਤੇ ਜਾਣਗੇ PM ਮੋਦੀ, ਬ੍ਰਿਕਸ ਸੰਮੇਲਨ 'ਚ ਲੈਣਗੇ ਹਿੱਸਾ](https://feeds.abplive.com/onecms/images/uploaded-images/2023/08/12/95fa3f6900642f047f69f8be4b0b4d4f1691816101755566_original.jpg?impolicy=abp_cdn&imwidth=1200&height=675)
BRICS Summit: ਪ੍ਰਧਾਨ ਮੰਤਰੀ ਨਰਿੰਦਰ ਮੋਦੀ 22 ਤੋਂ 24 ਅਗਸਤ ਤੱਕ ਦੱਖਣੀ ਅਫਰੀਕਾ ਦੇ ਜੋਹਾਨਸਬਰਗ ਵਿੱਚ ਹੋਣ ਵਾਲੇ 15ਵੇਂ ਬ੍ਰਿਕਸ ਸੰਮੇਲਨ (BRICS) ਵਿੱਚ ਸ਼ਾਮਲ ਹੋਣਗੇ। ਇਸ ਸੰਮੇਲਨ 'ਚ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਵੀ ਹਿੱਸਾ ਲੈਣਗੇ। ਬ੍ਰਿਕਸ ਸੰਮੇਲਨ ਵਿੱਚ ਭਾਰਤ ਤੋਂ ਇਲਾਵਾ ਚੀਨ, ਰੂਸ, ਦੱਖਣੀ ਅਫਰੀਕਾ ਅਤੇ ਬ੍ਰਾਜ਼ੀਲ ਸ਼ਾਮਲ ਹਨ। ਵਿਦੇਸ਼ ਮੰਤਰਾਲੇ ਨੇ ਸ਼ੁੱਕਰਵਾਰ (18 ਅਗਸਤ) ਨੂੰ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: MGNREGA: ਸਭ ਫੜੇ ਜਾਣਗੇ! ਸਾਵਧਾਨ ਹੋ ਜਾਣ ਮਨਰੇਗਾ ਮੁਲਾਜ਼ਮ, ਕੰਮ ਨਾ ਕਰਨ ਵਾਲਿਆਂ 'ਤੇ ਸਰਕਾਰ ਇਦਾਂ ਕਰੇਗੀ ਕਾਰਵਾਈ
ਚੀਨ ਦੇ ਵਿਦੇਸ਼ ਮੰਤਰਾਲੇ ਨੇ ਦਿੱਤੀ ਇਹ ਜਾਣਕਾਰੀ
ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰਾ ਹੁਆ ਚੁਆਂਗ ਨੇ ਕਿਹਾ, ''ਸ਼ੀ ਜਿਨਪਿੰਗ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਸਿਰਿਲ ਰਾਮਾਫੋਸਾ ਦੇ ਸੱਦੇ 'ਤੇ ਸੰਮੇਲਨ 'ਚ ਸ਼ਾਮਲ ਹੋਣਗੇ।'' ਦਰਅਸਲ ਭਾਰਤ ਤੋਂ ਇਲਾਵਾ ਬ੍ਰਿਕਸ ਸਮੂਹ (BRICS SUMMIT) 'ਚ ਚੀਨ, ਰੂਸ, ਦੱਖਣੀ ਅਫਰੀਕਾ ਅਤੇ ਬ੍ਰਾਜ਼ੀਲ ਸ਼ਾਮਲ ਹਨ। ਵਿਦੇਸ਼ ਮੰਤਰਾਲੇ ਨੇ ਸ਼ੁੱਕਰਵਾਰ (18 ਅਗਸਤ) ਨੂੰ ਇਸ ਸਬੰਧੀ ਜਾਣਕਾਰੀ ਦਿੱਤੀ।
PM Modi will visit Johannesburg, South Africa from 22-24 August 2023 to attend the 15th BRICS Summit. The PM will make an official visit to Greece on 25 August at the invitation of Kyriakos Mitsotakis, Prime Minister of Greece. This will be the first visit by an Indian Prime… pic.twitter.com/rxGUdTP82c
— ANI (@ANI) August 18, 2023
ਦੱਖਣੀ ਅਫਰੀਕਾ ਤੋਂ ਬਾਅਦ ਜਾਣਗੇ ਗ੍ਰੀਸ
ਵਿਦੇਸ਼ ਮੰਤਰਾਲੇ ਨੇ ਅੱਗੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਰੀਯੋਕੋਸ ਮਿਤਸੋਟਾਕਿਸ ਦੇ ਸੱਦੇ 'ਤੇ ਪ੍ਰਧਾਨ ਮੰਤਰੀ ਮੋਦੀ ਸ਼ੁੱਕਰਵਾਰ (25 ਅਗਸਤ) ਨੂੰ ਗ੍ਰੀਸ ਦਾ ਦੌਰਾ ਕਰਨਗੇ। ਦੇਸ਼ ਦੇ ਪ੍ਰਧਾਨ ਮੰਤਰੀ 40 ਸਾਲਾਂ ਬਾਅਦ ਗ੍ਰੀਸ ਦਾ ਦੌਰਾ ਕਰਨਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Lok Sabha Election 2024: ਰਾਹੁਲ ਗਾਂਧੀ ਅਮੇਠੀ ਤੋਂ ਲੜਨਗੇ ਚੋਣ, ਯੂਪੀ ਕਾਂਗਰਸ ਪ੍ਰਧਾਨ ਅਜੈ ਰਾਏ ਨੇ ਕੀਤਾ ਐਲਾਨ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)