PM Modi in Himachal: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਿਮਾਚਲ ਵਿੱਚ ਦਸਹਿਰਾ ਮਨਾਉਣਗੇ। ਉਹ ਅੱਜ ਹਿਮਾਚਲ ਪ੍ਰਦੇਸ਼ ਦੇ ਦੌਰੇ ’ਤੇ ਆ ਰਹੇ ਹਨ। ਇਸ ਦੌਰਾਨ ਉਹ ਬਿਲਾਸਪੁਰ ਵਿੱਚ ਏਮਸ ਦਾ ਉਦਘਾਟਨ ਕਰਨਗੇ ਤੇ ਪ੍ਰਸਿੱਧ ‘ਕੁੱਲੂ ਦਸਹਿਰਾ’ ਸਬੰਧੀ ਹੋਣ ਵਾਲੇ ਸਮਾਗਮਾਂ ਵਿੱਚ ਵੀ ਸ਼ਿਰਕਤ ਕਰਨਗੇ। 


ਹਿਮਚਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਦੌਰੇ ਨੂੰ ਅਹਿਮ ਸਮਝਿਆ ਜਾ ਰਿਹਾ ਹੈ। ਇਸ ਦੌਰਾਨ ਪੀਐਮ ਮੋਦੀ ਵੱਡੇ ਐਲਾਨ ਕਰ ਸਕਦੇ ਹਨ। ਦੱਸ ਦਈਏ ਕਿ ਇਸ ਵਾਰ ਕਾਂਗਰਸ ਦੇ ਨਾਲ ਹੀ ਆਮ ਆਦਮੀ ਪਾਰਟੀ ਵੀ ਹਿਮਾਚਲ ਵਿੱਚ ਸਰਗਰਮ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਹਿਮਾਚਲ ਦੇ ਕਈ ਦੌਰੇ ਕਰ ਚੁੱਕੇ ਹਨ। 


ਪੀਐਮ ਮੋਦੀ ਦੇ ਦੌਰੇ ਬਾਰੇ ਇੱਕ ਅਧਿਕਾਰਤ ਬਿਆਨ ਵਿੱਚ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਇਸ ਦੌਰਾਨ 3,650 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਤੇ ਰੈਲੀ ਨੂੰ ਸੰਬੋਧਨ ਕਰਨਗੇ। ਮੋਦੀ ਨੇ ਅਕਤੂਬਰ 2017 ਵਿੱਚ ਏਮਸ ਦਾ ਨੀਂਹ ਪੱਥਰ ਰੱਖਿਆ ਸੀ। ਪ੍ਰਧਾਨ ਮੰਤਰੀ ਇਸ ਦੌਰਾਨ ਪਿੰਜੌਰ ਤੋਂ ਨਾਲਾਗੜ੍ਹ ਤੱਕ ਨੈਸ਼ਨਲ ਹਾਈਵੇਅ-105 ਨੂੰ 31 ਕਿਲੋਮੀਟਰ ਤੱਕ ਚਹੁੰ-ਮਾਰਗੀ ਕਰਨ ਸਬੰਧੀ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣਗੇ।



9 ਅਕਤੂਬਰ ਨੂੰ ਚੰਡੀਗੜ੍ਹ ਆਉਣਗੇ ਰਾਸ਼ਟਰਪਤੀ ਦਰੋਪਦੀ ਮੁਰਮੂ


ਪੰਜਾਬ ਇੰਜਨੀਅਰਿੰਗ ਕਾਲਜ (ਡੀਮਡ ਟੂ ਬੀ ਯੂਨੀਵਰਸਿਟੀ) ਵਿੱਚ ਸਾਲਾਨਾ ਕਨਵੋਕੇਸ਼ਨ 9 ਅਕਤੂਬਰ ਨੂੰ ਕਰਵਾਈ ਜਾ ਰਹੀ ਹੈ ਜਿਸ ਵਿਚ ਮੁੱਖ ਮਹਿਮਾਨ ਵਜੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਸ਼ਾਮਲ ਹੋਣਗੇ। ਕਾਲਜ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਬੀਟੈਕ ਦੇ 669 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਜਾਣਗੀਆਂ। 


ਇਸ ਤੋਂ ਇਲਾਵਾ ਐਮ ਟੈਕ ਦੇ 169 ਵਿਦਿਆਰਥੀਆਂ ਨੂੰ ਵੀ ਡਿਗਰੀਆਂ ਦਿੱਤੀਆਂ ਜਾਣਗੀਆਂ। ਇਸ ਮੌਕੇ 34 ਪੀਐਚ ਡੀ ਕਰਨ ਵਾਲਿਆਂ ਨੂੰ ਡਿਗਰੀਆਂ ਨਾਲ ਨਿਵਾਜਿਆ ਜਾਵੇਗਾ। ਪੈਕ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਰਾਸ਼ਟਰਪਤੀ ਦੀ ਫੇਰੀ ਲਈ ਕਾਲਜ ਵੱਲੋਂ ਕਮੇਟੀਆਂ ਬਣਾਈਆਂ ਗਈਆਂ ਹਨ ਜਿਨ੍ਹਾਂ ਵਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਦੱਸ ਦਈਏ ਕਿ ਪੈਕ ਦੇ 100 ਸਾਲਾ ਸਫਰ ਮੌਕੇ ਪਿਛਲੇ ਸਾਲ ਉਸ ਵੇਲੇ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਸ਼ਾਮਲ ਹੋਏ ਸਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।