Second Rojgar Mela 2022  : ਅੱਜ ਕੇਂਦਰ ਸਰਕਾਰ ਵੱਲੋਂ ਦੂਸਰਾ ਰੁਜ਼ਗਾਰ ਮੇਲਾ ਲਗਾਇਆ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਵੇਰੇ 10:30 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ 71,000 ਨਵੇਂ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਪੀਐਮ ਮੋਦੀ ਇਸ ਮੌਕੇ ਇਨ੍ਹਾਂ ਉਮੀਦਵਾਰਾਂ ਨੂੰ ਸੰਬੋਧਨ ਵੀ ਕਰਨਗੇ।

ਇਸ ਤੋਂ ਪਹਿਲਾਂ 22 ਅਕਤੂਬਰ 2022 ਨੂੰ ਪਹਿਲਾ ਰੋਜ਼ਗਾਰ ਮੇਲਾ ਲਗਾਇਆ ਗਿਆ ਸੀ। ਉਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 75,000 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸਨ। ਤੁਹਾਨੂੰ ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਪੀਐਮ ਮੋਦੀ ਨੇ 10 ਲੱਖ ਸਰਕਾਰੀ ਨੌਕਰੀਆਂ ਦੇਣ ਦਾ ਐਲਾਨ ਕੀਤਾ ਸੀ। ਇਹ ਐਲਾਨ ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ 'ਤੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕੀਤਾ ਸੀ।

 



PMO ਨੇ ਅੱਜ ਹੋਣ ਵਾਲੇ ਇਸ ਪ੍ਰੋਗਰਾਮ ਬਾਰੇ ਸੋਮਵਾਰ ਨੂੰ ਜਾਣਕਾਰੀ ਦਿੱਤੀ ਸੀ ਕਿ ਜਿਨ੍ਹਾਂ ਲੋਕਾਂ ਨੂੰ ਨੌਕਰੀ ਮਿਲੀ ਹੈ, ਉਹ ਦੇਸ਼ ਭਰ ਤੋਂ ਹਨ। ਦੇਸ਼ ਦੀਆਂ ਵੱਖ-ਵੱਖ 45 ਥਾਵਾਂ 'ਤੇ ਆਯੋਜਿਤ ਪ੍ਰੋਗਰਾਮ 'ਚ ਇਨ੍ਹਾਂ ਲੋਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਪੀਐਮਓ ਨੇ ਇਹ ਵੀ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਪ੍ਰੋਗਰਾਮ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿੱਚ ਨਹੀਂ ਆਯੋਜਿਤ ਕੀਤਾ ਜਾਵੇਗਾ।

 

ਇਹ ਵੀ ਪੜ੍ਹੋ : ਅੰਤਰਰਾਸ਼ਟਰੀ ਹਵਾਈ ਯਾਤਰੀਆਂ ਲਈ ਖੁਸ਼ਖਬਰੀ, ਹੁਣ ਭਾਰਤ ਪਹੁੰਚਣ 'ਤੇ ਅਪਲੋਡ ਨਹੀਂ ਕਰਨਾ ਪਵੇਗਾ ਹਵਾਈ ਸੁਵਿਧਾ ਫਾਰਮ

ਇਨ੍ਹਾਂ ਅਹੁਦਿਆਂ 'ਤੇ ਮਿਲੀ ਹੈ ਨੌਕਰੀ

ਪੀਐਮਓ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ, ਉਨ੍ਹਾਂ ਨੂੰ ਅਧਿਆਪਕਾਂ, ਲੈਕਚਰਾਰਾਂ, ਨਰਸਾਂ, ਨਰਸਿੰਗ ਅਫਸਰਾਂ, ਡਾਕਟਰਾਂ, ਫਾਰਮਾਸਿਸਟਾਂ, ਰੇਡੀਓਗ੍ਰਾਫਰਾਂ ਅਤੇ ਹੋਰ ਤਕਨੀਕੀ ਅਤੇ ਪੈਰਾਮੈਡੀਕਲ ਅਸਾਮੀਆਂ ਲਈ ਭਰਤੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗ੍ਰਹਿ ਮੰਤਰਾਲੇ ਦੁਆਰਾ ਵੱਖ-ਵੱਖ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐਫ) ਵਿੱਚ ਵੱਡੀ ਗਿਣਤੀ ਵਿੱਚ ਅਸਾਮੀਆਂ ਭਰੀਆਂ ਜਾ ਰਹੀਆਂ ਹਨ।

ਇਹ ਲੋਕ ਵੰਡਣਗੇ ਨਿਯੁਕਤੀ ਪੱਤਰ  


ਰੋਜ਼ਗਾਰ ਮੇਲੇ ਤਹਿਤ 45 ਥਾਵਾਂ ’ਤੇ ਪ੍ਰੋਗਰਾਮ ਕਰਵਾਏ ਜਾਣੇ ਹਨ। ਇਹ ਮੇਲਾ ਯੂਪੀ ਦੇ ਲਖਨਊ, ਪ੍ਰਯਾਗਰਾਜ ਅਤੇ ਗ੍ਰੇਟਰ ਨੋਇਡਾ ਵਿੱਚ ਆਯੋਜਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਬੰਗਾਲ ਦੇ ਕੋਲਕਾਤਾ ਅਤੇ ਸਿਲੀਗੁੜੀ ਵਿੱਚ ਵੀ ਇਸ ਦਾ ਆਯੋਜਨ ਕੀਤਾ ਜਾਣਾ ਹੈ। ਇਹ ਪ੍ਰੋਗਰਾਮ ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ ਵਿੱਚ ਵੀ ਹੋਵੇਗਾ। ਕੇਂਦਰ ਸਰਕਾਰ ਨੇ 45 ਪੁਆਇੰਟਾਂ 'ਤੇ ਹੋਣ ਵਾਲੇ ਰੋਜ਼ਗਾਰ ਮੇਲੇ 'ਚ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਮੰਤਰੀਆਂ ਦੀ ਸੂਚੀ ਵੀ ਤਿਆਰ ਕਰ ਲਈ ਹੈ।