Lok Sabha Election: ਚੋਣ ਨਤੀਜਿਆਂ ਤੋਂ ਪਹਿਲਾਂ PM ਮੋਦੀ ਕਰਨਗੇ 7 ਵੱਡੀਆਂ ਮੀਟਿੰਗਾਂ, ਜਾਣੋ ਕੀ ਹੈ ਏਜੰਡਾ ?
ਪੀਐਮਓ ਦੇ ਸੀਨੀਅਰ ਅਧਿਕਾਰੀ ਇਸ ਵਿੱਚ ਸ਼ਾਮਲ ਹੋਣਗੇ। ਚੋਣ ਪ੍ਰਚਾਰ ਸ਼ੁਰੂ ਕਰਨ ਤੋਂ ਪਹਿਲਾਂ ਹੀ ਪ੍ਰਧਾਨ ਮੰਤਰੀ ਨੇ ਪੀਐਮਓ ਅਧਿਕਾਰੀਆਂ ਨੂੰ 100 ਦਿਨਾਂ ਦੀ ਕਾਰਜ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਸਨ। ਹੁਣ ਉਹ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਨਗੇ।
Lok Sabha Election: ਚੋਣ ਨਤੀਜਿਆਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੱਥਾ ਟੇਕ ਕੇ ਕੰਨਿਆਕੁਮਾਰੀ ਤੋਂ ਦਿੱਲੀ ਪਰਤ ਆਏ ਹਨ। ਪ੍ਰਧਾਨ ਮੰਤਰੀ ਮੋਦੀ ਰਾਜਧਾਨੀ ਪਹੁੰਚਦੇ ਹੀ ਐਕਸ਼ਨ ਮੋਡ ਵਿੱਚ ਨਜ਼ਰ ਆਏ। ਐਤਵਾਰ ਨੂੰ ਹੀ ਪੀਐਮ ਮੋਦੀ ਅਹਿਮ ਮੁੱਦਿਆਂ 'ਤੇ ਸੱਤ ਬੈਠਕਾਂ ਕਰਨ ਜਾ ਰਹੇ ਹਨ।
ਪਹਿਲੀ ਬੈਠਕ 'ਚ ਪੀਐੱਮ ਮੋਦੀ ਚੱਕਰਵਾਤ ਨਾਲ ਹੋਏ ਨੁਕਸਾਨ ਦੀ ਸਮੀਖਿਆ ਕਰਨਗੇ। ਇਸ ਤੋਂ ਇਲਾਵਾ ਉਹ ਹੜ੍ਹ ਪ੍ਰਭਾਵਿਤ ਰਾਜਾਂ ਦੀ ਸਥਿਤੀ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣਗੇ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਦੇਸ਼ ਭਰ 'ਚ ਅੱਤ ਦੀ ਗਰਮੀ ਦੇ ਪ੍ਰਕੋਪ 'ਤੇ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ।
ਪ੍ਰਧਾਨ ਮੰਤਰੀ ਮੋਦੀ ਵਿਸ਼ਵ ਵਾਤਾਵਰਨ ਦਿਵਸ 'ਤੇ ਚਲਾਈ ਜਾਣ ਵਾਲੀ ਜਾਗਰੂਕਤਾ ਮੁਹਿੰਮ ਅਤੇ ਇਸ ਦੇ ਜਸ਼ਨ ਬਾਰੇ ਅਧਿਕਾਰੀਆਂ ਨਾਲ ਚਰਚਾ ਕਰਨਗੇ। ਤੁਹਾਨੂੰ ਦੱਸ ਦੇਈਏ ਕਿ ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਮਨਾਇਆ ਜਾਂਦਾ ਹੈ। ਲੋਕ ਸਭਾ ਚੋਣਾਂ ਦੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ। ਦੂਜੇ ਪਾਸੇ ਭਿਆਨਕ ਗਰਮੀ ਕਾਰਨ ਪਿਛਲੇ ਕੁਝ ਦਿਨਾਂ ਤੋਂ ਸੈਂਕੜੇ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਵੋਟਿੰਗ ਦੌਰਾਨ ਵੀ ਕਈ ਪੋਲਿੰਗ ਵਰਕਰਾਂ ਦੀ ਹੀਟ ਸਟ੍ਰੋਕ ਨਾਲ ਮੌਤ ਹੋ ਗਈ। ਪ੍ਰਧਾਨ ਮੰਤਰੀ ਮੋਦੀ ਇਨ੍ਹਾਂ ਸਾਰੇ ਮੁੱਦਿਆਂ 'ਤੇ ਅਧਿਕਾਰੀਆਂ ਨਾਲ ਚਰਚਾ ਕਰਨਗੇ ਅਤੇ ਹੋਰ ਯੋਜਨਾਵਾਂ ਤਿਆਰ ਕਰਨਗੇ।
ਸਰਕਾਰ ਦੇ 100 ਦਿਨਾਂ ਦੇ ਏਜੰਡੇ ਸਬੰਧੀ ਮੀਟਿੰਗ
ਪ੍ਰਧਾਨ ਮੰਤਰੀ ਮੋਦੀ ਸੰਭਾਵਿਤ ਮੋਦੀ ਸਰਕਾਰ 3.0 ਦੇ ਪਹਿਲੇ 100 ਦਿਨਾਂ ਦੇ ਕੰਮਕਾਜ ਬਾਰੇ ਅਧਿਕਾਰੀਆਂ ਨਾਲ ਚਰਚਾ ਕਰਨਗੇ। ਪੀਐਮਓ ਦੇ ਸੀਨੀਅਰ ਅਧਿਕਾਰੀ ਇਸ ਵਿੱਚ ਸ਼ਾਮਲ ਹੋਣਗੇ। ਚੋਣ ਪ੍ਰਚਾਰ ਸ਼ੁਰੂ ਕਰਨ ਤੋਂ ਪਹਿਲਾਂ ਹੀ ਪ੍ਰਧਾਨ ਮੰਤਰੀ ਨੇ ਪੀਐਮਓ ਅਧਿਕਾਰੀਆਂ ਨੂੰ 100 ਦਿਨਾਂ ਦੀ ਕਾਰਜ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਸਨ। ਹੁਣ ਉਹ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਨਗੇ।
ਤੁਹਾਨੂੰ ਦੱਸ ਦੇਈਏ ਕਿ ਭਾਜਪਾ ਨੂੰ ਲੋਕ ਸਭਾ ਚੋਣਾਂ ਵਿੱਚ ਆਪਣੀ ਜਿੱਤ ਦਾ ਪੂਰਾ ਭਰੋਸਾ ਹੈ। ਐਗਜ਼ਿਟ ਪੋਲ ਵਿੱਚ ਵੀ ਐਨਡੀਏ ਨੂੰ ਵੱਡਾ ਬਹੁਮਤ ਮਿਲਦਾ ਨਜ਼ਰ ਆ ਰਿਹਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲਾਂ ਹੀ ਅਧਿਕਾਰੀਆਂ ਨੂੰ ਕਿਹਾ ਸੀ ਕਿ ਵੱਡੇ ਫੈਸਲੇ ਲੈਣ ਲਈ 2029 ਤੱਕ ਇੰਤਜ਼ਾਰ ਕਰਨ ਦੀ ਲੋੜ ਨਹੀਂ ਹੈ। ਅਜਿਹੇ 'ਚ ਮੰਨਿਆ ਜਾ ਰਿਹਾ ਹੈ ਕਿ ਮੋਦੀ ਸਰਕਾਰ 3.0 ਬਣਨ ਤੋਂ ਬਾਅਦ 100 ਦਿਨਾਂ 'ਚ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ। ਭਾਜਪਾ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਜੋ ਵੀ ਵਾਅਦੇ ਕੀਤੇ ਹਨ, ਉਨ੍ਹਾਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਵੀ ਕੀਤੀ ਜਾ ਸਕਦੀ ਹੈ।