CCS Meeting: ਪਹਿਲਗਾਮ ਹਮਲੇ ਤੋਂ ਬਾਅਦ ਪੂਰੇ ਦੇਸ਼ ਵਿੱਚ ਗੁੱਸਾ ਹੈ। ਇਸ ਨੂੰ ਲੈ ਕੇ ਸੁਰੱਖਿਆ ਮਾਮਲਿਆਂ ਦੀ ਕਮੇਟੀ (CCS) ਦੀ ਮੀਟਿੰਗ ਬੁੱਧਵਾਰ ਨੂੰ ਸਵੇਰੇ 11 ਵਜੇ ਹੋਵੇਗੀ। ਇਸ ਮੀਟਿੰਗ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਕਰਨਗੇ। ਪਹਿਲਗਾਮ ਹਮਲੇ ਤੋਂ ਬਾਅਦ ਇਹ ਦੂਜੀ CCS ਮੀਟਿੰਗ ਹੋਵੇਗੀ।

ਇਸ ਮੀਟਿੰਗ ਵਿੱਚ ਸੁਰੱਖਿਆ ਤਿਆਰੀਆਂ ਬਾਰੇ ਚਰਚਾ ਹੋਵੇਗੀ। ਸੀਸੀਐਸ ਮੀਟਿੰਗ ਤੋਂ ਬਾਅਦ, CCPA (ਰਾਜਨੀਤਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ) ਦੀ ਇੱਕ ਮਹੱਤਵਪੂਰਨ ਮੀਟਿੰਗ ਵੀ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਵੇਗੀ। ਸੀਸੀਪੀਏ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ, ਸਿਹਤ ਮੰਤਰੀ ਜੇਪੀ ਨੱਡਾ, ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਜੀਤਨ ਰਾਮ ਮਾਂਝੀ, ਸਰਬਾਨੰਦ ਸੋਨੋਵਾਲ, ਰਾਜਮੋਹਨ ਨਾਇਡੂ ਅਤੇ ਹੋਰ ਸੀਨੀਅਰ ਮੰਤਰੀ ਸ਼ਾਮਲ ਹਨ।

ਜ਼ਿਕਰ ਕਰ ਦਈਏ ਕਿ  ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦੇ ਸਬੰਧਾਂ ਵਿੱਚ ਤਣਾਅ ਹੋਰ ਡੂੰਘਾ ਹੋ ਗਿਆ ਹੈ। ਭਾਰਤ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਅੱਤਵਾਦੀਆਂ ਦਾ ਖਾਤਮਾ ਕੀਤਾ ਜਾਵੇਗਾ ਤੇ ਦੁਸ਼ਮਣਾਂ ਨੂੰ ਸਬਕ ਸਿਖਾਇਆ ਜਾਵੇਗਾ। ਕੇਂਦਰ ਦੀ ਮੋਦੀ ਸਰਕਾਰ ਐਕਸ਼ਨ ਮੋਡ ਵਿੱਚ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਸੁਰੱਖਿਆ ਤਿਆਰੀਆਂ ਦੀ ਹਰ ਬਾਰੀਕੀ ਨਾਲ ਜਾਂਚ ਕਰ ਰਹੇ ਹਨ। ਹੁਣ ਖ਼ਬਰ ਇਹ ਹੈ ਕਿ ਬੁੱਧਵਾਰ ਨੂੰ ਸਰਕਾਰ ਇੱਕ ਵੱਡੀ ਯੋਜਨਾ 'ਤੇ ਵਿਚਾਰ ਕਰਨ ਜਾ ਰਹੀ ਹੈ। ਕੱਲ੍ਹ ਲਗਾਤਾਰ ਚਾਰ ਵੱਡੀਆਂ ਮੀਟਿੰਗਾਂ ਹੋਣਗੀਆਂ। ਇਨ੍ਹਾਂ ਮੀਟਿੰਗਾਂ ਵਿੱਚ ਵੱਡੇ ਫੈਸਲੇ ਲਏ ਜਾ ਸਕਦੇ ਹਨ।ਸਭ ਤੋਂ ਪਹਿਲਾਂ, ਬੁੱਧਵਾਰ ਨੂੰ ਸਵੇਰੇ 11 ਵਜੇ ਕੈਬਨਿਟ ਸੁਰੱਖਿਆ ਕਮੇਟੀ (ਸੀਸੀਐਸ) ਦੀ ਮੀਟਿੰਗ ਬੁਲਾਈ ਗਈ ਹੈ। ਸੀਸੀਐਸ ਦੀ ਮੀਟਿੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਵੇਗੀ। ਇਸ ਮੀਟਿੰਗ ਵਿੱਚ ਸੁਰੱਖਿਆ ਤਿਆਰੀਆਂ 'ਤੇ ਚਰਚਾ ਹੋ ਸਕਦੀ ਹੈ। ਪਹਿਲਗਾਮ ਹਮਲੇ ਤੋਂ ਬਾਅਦ ਇਹ ਦੂਜੀ ਸੀਸੀਐਸ ਮੀਟਿੰਗ ਹੈ।

ਇਸ ਮੀਟਿੰਗ ਤੋਂ ਬਾਅਦ, ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਸੀਸੀਪੀਏ  (Cabinet Committee on Political Affairs) ਦੀ ਇੱਕ ਮਹੱਤਵਪੂਰਨ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਸੜਕ ਅਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ, ਸਿਹਤ ਮੰਤਰੀ ਜੇਪੀ ਨੱਡਾ, ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਕੇਂਦਰੀ ਮੰਤਰੀ ਜੀਤਨ ਰਾਮ ਮਾਂਝੀ, ਸਰਬਾਨੰਦ ਸੋਨੋਵਾਲ, ਰਾਜਮੋਹਨ ਨਾਇਡੂ ਅਤੇ ਹੋਰ ਮੈਂਬਰ ਸ਼ਾਮਲ ਹੋਣਗੇ।

ਮੀਟਿੰਗ ਵਿੱਚ ਕੀ ਹੋਵੇਗੀ ਚਰਚਾ 

ਮੀਟਿੰਗਾਂ ਵਿੱਚ ਸੁਰੱਖਿਆ ਤਿਆਰੀਆਂ 'ਤੇ ਚਰਚਾ ਕੀਤੀ ਜਾਵੇਗੀ। ਭਾਰਤ ਸਰਕਾਰ ਨੂੰ ਅੱਗੇ ਕੀ ਜਵਾਬ ਦੇਣਾ ਚਾਹੀਦਾ ਹੈ, ਇਸ ਬਾਰੇ ਚਰਚਾ ਹੋਵੇਗੀ। ਸੁਰੱਖਿਆ ਤਿਆਰੀਆਂ 'ਤੇ ਚਰਚਾ ਹੋਵੇਗੀ। ਇਸ ਤੋਂ ਬਾਅਦ ਰਾਜਨੀਤਿਕ ਮਾਮਲਿਆਂ ਦੀ ਮੀਟਿੰਗ ਵਿੱਚ ਵਿਚਾਰ-ਵਟਾਂਦਰਾ ਹੋਵੇਗਾ। ਸਿੰਧੂ ਜਲ ਸਮਝੌਤੇ 'ਤੇ ਅੱਗੇ ਵਧਣ ਦੇ ਤਰੀਕੇ 'ਤੇ ਚਰਚਾ ਹੋਵੇਗੀ।