ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਦੇ ਭਾਰਤ ਮੰਡਪਮ ਵਿੱਚ ਚੱਲ ਰਹੇ ਜੀ-20 ਸੰਮੇਲਨ 2023 ਉੱਤੇ ਜਿੱਥੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ, ਉੱਥੇ ਹੀ ਉੱਤਰ ਪ੍ਰਦੇਸ਼ ਦੇ ਅਯੁੱਧਿਆ ਤੋਂ ਇੱਕ ਵੱਡੀ ਖ਼ਬਰ ਆ ਰਹੀ ਹੈ। ਸੂਤਰਾਂ ਮੁਤਾਬਕ ਅਯੋਧਿਆ ਰਾਮ ਮੰਦਰ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਜਨਵਰੀ 2024 ਨੂੰ ਕਰਨ ਜਾ ਰਹੇ ਹਨ। ਰਾਮ ਮੰਦਰ ਦੇ ਨਿਰਮਾਣ ਨੂੰ ਦੋ ਸਾਲਾਂ ਤੋਂ ਵੱਧ ਸਮਾਂ ਚੱਲ ਰਿਹਾ ਹੈ ਅਤੇ ਰਾਮ ਮੰਦਰ ਦੇ ਉਦਘਾਟਨ ਦੀ ਸੰਭਾਵਿਤ ਮਿਤੀ ਵੀ ਜਨਵਰੀ 2024 ਸੀ ਹੁਣ ਸੂਤਰਾਂ ਦੁਆਰਾ ਉਦਘਾਟਨ ਦੀ ਤਾਰੀਖ ਦਾ ਐਲਾਨ ਕੀਤਾ ਗਿਆ ਹੈ। ਅਗਲੇ ਸਾਲ ਅਯੁੱਧਿਆ ਵਿੱਚ ਹੋਣ ਵਾਲੇ ਇਸ ਸ਼ਾਨਦਾਰ ਉਦਘਾਟਨ ਲਈ ਪ੍ਰਧਾਨ ਮੰਤਰੀ ਸਮੇਤ ਹੋਰ ਅਹਿਮ ਮੰਤਰੀ ਮੌਜੂਦ ਰਹਿਣਗੇ।