(Source: ECI/ABP News/ABP Majha)
G7 Summit: ਪ੍ਰਧਾਨ ਮੰਤਰੀ ਮੋਦੀ G7 ਸੰਮੇਲਨ ਵਿਚ ਨਹੀਂ ਹੋਣਗੇ ਸ਼ਾਮਲ, ਇਸ ਵਜ੍ਹਾ ਕਰਕੇ ਲਿਆ ਫੈਸਲਾ
ਇਹ ਕਿਆਸ ਲਗਾਏ ਜਾ ਰਹੇ ਸੀ ਕਿ ਜੀ-7 ਕਾਨਫਰੰਸ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ, ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰਿਸਨ, ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਅਤੇ ਪ੍ਰਧਾਨ ਮੰਤਰੀ ਮੋਦੀ ਜੀ-7 ਸੰਮੇਲਨ ਵਿੱਚ ਨਿੱਜੀ ਤੌਰ ‘ਤੇ ਮੁਲਾਕਾਤ ਕਰਨਗੇ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਗਲੇ ਮਹੀਨੇ ਜੀ-7 ਕਾਨਫਰੰਸ ਵਿਚ ਸ਼ਾਮਲ ਹੋਣ ਲਈ ਯੂਕੇ ਦੀ ਆਪਣੀ ਯਾਤਰਾ ਰੱਦ ਕਰ ਦਿੱਤੀ ਹੈ। ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਨੂੰ ਇੱਕ ਬਿਆਨ ਜਾਰੀ ਕਰਦਿਆਂ ਕਿਹਾ, “ਬ੍ਰਿਟੇਨ ਦੇ ਪ੍ਰਧਾਨਮੰਤਰੀ ਜੀ-7 ਕਾਨਫਰੰਸ ਵਿਚ ਸ਼ਾਮਲ ਹੋਣ ਲਈ ਬੋਰਿਸ ਜੌਨਸਨ ਵਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੇ ਸੱਦੇ ਦੀ ਸ਼ਲਾਘਾ ਕਰਦੇ ਹਨ। ਪਰ ਕੋਵਿਡ -19 ਦੀ ਮੌਜੂਦਾ ਸਥਿਤੀ ਨੂੰ ਵੇਖਦਿਆਂ ਇਹ ਫੈਸਲਾ ਲਿਆ ਗਿਆ ਹੈ ਕਿ ਪ੍ਰਧਾਨ ਮੰਤਰੀ ਜੀ -7 ਕਾਨਫਰੰਸ ਵਿਚ ਨਿੱਜੀ ਤੌਰ 'ਤੇ ਮੌਜੂਦ ਨਹੀਂ ਹੋਣਗੇ।”
ਕੋਰਨਵੌਲ ਵਿਚ ਬੋਰਿਸ ਜਾਨਸਨ ਦੀ ਪ੍ਰਧਾਨਗੀ ਹੇਠ ਇਸ ਸਾਲ ਆਯੋਜਿਤ ਜੀ -7 ਕਾਨਫਰੰਸ ਵਿਚ ਭਾਰਤ, ਆਸਟਰੇਲੀਆ ਅਤੇ ਦੱਖਣੀ ਅਫਰੀਕਾ ਨੂੰ ਵਿਸ਼ੇਸ਼ ਤੌਰ 'ਤੇ ਸੱਦਾ ਦਿੱਤਾ ਗਿਆ ਸੀ। ਇਹ ਕਿਆਸ ਲਗਾਏ ਜਾ ਰਹੇ ਸੀ ਕਿ ਜੀ-7 ਕਾਨਫਰੰਸ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ, ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰਿਸਨ, ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਅਤੇ ਪ੍ਰਧਾਨ ਮੰਤਰੀ ਮੋਦੀ ਜੀ-7 ਸੰਮੇਲਨ ਵਿੱਚ ਨਿੱਜੀ ਤੌਰ ‘ਤੇ ਮੁਲਾਕਾਤ ਕਰਨਗੇ।
ਇਸ ਤੋਂ ਪਹਿਲਾਂ ਇਨ੍ਹਾਂ ਚਾਰਾਂ ਨੇਤਾਵਾਂ ਵਿਚਾਲੇ 12 ਮਾਰਚ ਨੂੰ ਇੱਕ ਵਰਚੁਅਲ ਬੈਠਕ ਹੋਈ ਸੀ, ਜੋ ਕਿ ਕਵਾਡ ਦੇਸ਼ਾਂ ਦੇ ਨੇਤਾਵਾਂ ਵਿਚਕਾਰ ਪਹਿਲੀ ਮੁਲਾਕਾਤ ਸੀ। ਜੀ 7 ਵਿਚ ਬ੍ਰਿਟੇਨ, ਕਨੇਡਾ, ਫਰਾਂਸ, ਜਰਮਨੀ, ਇਟਲੀ, ਜਪਾਨ ਅਤੇ ਸੰਯੁਕਤ ਰਾਜ ਸ਼ਾਮਲ ਹਨ।
ਇਹ ਵੀ ਪੜ੍ਹੋ: Chhota Rajan: ਕੁਝ ਦਿਨ ਪਹਿਲਾਂ ਉੱਡੀ ਮੌਤ ਦੀ ਅਫ਼ਵਾਹ, ਹੁਣ ਅੰਡਰਵਰਲਡ ਡੌਨ ਛੋਟਾ ਰਾਜਨ ਜਿੱਤੀ ਕੋਰੋਨਾ ਨਾਲ ਜੰਗ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin