ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ 'ਤੇ ਲਾਲ ਕਿਲ੍ਹੇ ਤੋਂ ਦੇਸ਼ ਨੂੰ ਸੰਬੋਧਨ ਕਰਨਗੇ ਪ੍ਰਧਾਨ ਮੰਤਰੀ ਮੋਦੀ
Parkash Purab of Sikh Guru Tegh Bahadur: ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਮੋਦੀ ਦਾ ਇਹ ਸੰਬੋਧਨ ਦੇਸ਼ ਦੇ ਨਾਂ ਹੋਵੇਗਾ। ਪ੍ਰਧਾਨ ਮੰਤਰੀ ਮੋਦੀ ਇਸ ਦਿਨ ਇੱਕ ਯਾਦਗਾਰੀ ਸਿੱਕਾ ਤੇ ਇੱਕ ਡਾਕ ਟਿਕਟ ਵੀ ਜਾਰੀ ਕਰਨਗੇ।
PM Modi: ਪ੍ਰਧਾਨ ਮੰਤਰੀ ਨਰਿੰਦਰ ਮੋਦੀ 21 ਅਪ੍ਰੈਲ ਨੂੰ ਲਾਲ ਕਿਲ੍ਹੇ ਤੋਂ ਦੇਸ਼ ਨੂੰ ਸੰਬੋਧਨ ਕਰਨਗੇ। ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਮੋਦੀ ਦਾ ਇਹ ਸੰਬੋਧਨ ਹੋਵੇਗਾ। ਪ੍ਰਧਾਨ ਮੰਤਰੀ ਮੋਦੀ ਇਸ ਦਿਨ ਇੱਕ ਯਾਦਗਾਰੀ ਸਿੱਕਾ ਤੇ ਇੱਕ ਡਾਕ ਟਿਕਟ ਵੀ ਜਾਰੀ ਕਰਨਗੇ। ਇਸ ਪ੍ਰੋਗਰਾਮ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਾਮਲ ਹੋਣਗੇ।
PM Narendra Modi to address nation from Red Fort on 400th Parkash Purab of Sikh guru Tegh Bahadur on April 21: Culture Ministry
— Press Trust of India (@PTI_News) April 18, 2022
ਅਮਿਤ ਸ਼ਾਹ 20 ਅਪ੍ਰੈਲ ਨੂੰ ਪ੍ਰੋਗਰਾਮ ਦਾ ਉਦਘਾਟਨ ਕਰਨਗੇ। ਪ੍ਰੋਗਰਾਮ ਵਿੱਚ ਬੱਚਿਆਂ ਵੱਲੋਂ ਲਾਈਟ ਐਂਡ ਸਾਊਂਡ ਸ਼ੋਅ ਤੇ ਭਜਨ ਕੀਰਤਨ ਦਾ ਆਯੋਜਨ ਕੀਤਾ ਗਿਆ। ਭਜਨ ਕੀਰਤਨ ਵਿੱਚ 400 ਰਾਗੀਆਂ ਦੀ ਸ਼ਮੂਲੀਅਤ ਹੋਵੇਗੀ। ਰਾਗੀ ਇੱਕ ਸੰਗੀਤਕਾਰ ਹੁੰਦਾ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਸਾਏ ਵੱਖ-ਵੱਖ ਰਾਗਾਂ ਵਿੱਚ ਭਜਨ ਕਰਦਾ ਹੈ।
ਹਰਿਆਣਾ ਸਰਕਾਰ 24 ਨੂੰ 400 ਸਾਲਾ ਪ੍ਰਕਾਸ਼ ਪੁਰਬ ਮਨਾਏਗੀ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਸਰਕਾਰ ਵਲੋਂ 24 ਅਪਰੈਲ ਨੂੰ ਪਾਣੀਪੱਤ ਵਿਚ ਕਰਵਾਇਆ ਜਾ ਰਿਹਾ ਹੈ। ਇਸ ਗੁਰਮਤਿ ਸਮਾਗਮ ਵਿਚ ਪੁੱਜਣ ਵਾਲੇ ਪਤਵੰਤਿਆਂ ਨੂੰ ਹਰਿਆਣਾ ਸਰਕਾਰ ਵੱਲੋਂ ਯਾਦਗਾਰ ਤੇ ਪ੍ਰਸਾਦਿ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਦਾ ਪਵਿੱਤਰ ਜਲ ਭੇਟ ਕੀਤਾ ਜਾਵੇਗਾ।
ਖੇਡ ਮੰਤਰੀ ਸੰਦੀਪ ਸਿੰਘ ਨੇ ਦੱਸਿਆ ਕਿ ਹਰਿਆਣਾ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ 400 ਸਾਲਾ ਪ੍ਰਕਾਸ਼ ਪੁਰਬ ਸੂਬਾ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਇਹ ਸਮਾਗਮ 24 ਅਪਰੈਲ ਨੂੰ ਪਾਣੀਪਤ ਵਿਚ ਹੋਵੇਗਾ, ਜਿਸ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੁੱਖ ਮੰਤਰੀ ਤੇ ਹੋਰਨਾਂ ਨੇੜਲੇ ਸੂਬਿਆਂ ਦੀਆਂ ਸਰਕਾਰਾਂ ਨੂੰ ਵੀ ਸੱਦਾ ਪੱਤਰ ਭੇਜੇ ਜਾਣਗੇ। ਇਸੇ ਤਰ੍ਹਾਂ ਸੰਤ ਮਹਾਤਮਾ ਤੇ ਹੋਰ ਮਹਾਪੁਰਖ ਵੀ ਇਸ ਸਮਾਗਮ ਵਿੱਚ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ: IPL 2022: T20 ਵਿਸ਼ਵ ਕੱਪ ਲਈ ਭਾਰਤ ਨੂੰ ਮਿਲਿਆ ਘਾਤਕ ਗੇਂਦਬਾਜ਼, ਕੋਹਲੀ-ਰੋਹਿਤ ਸਮੇਤ ਇਨ੍ਹਾਂ ਦਿੱਗਜਾਂ ਦਾ ਕਰ ਚੁੱਕਿਆ ਹੈ ਸ਼ਿਕਾਰ