PM Modi In Ahembadabad : ਅਹਿਮਦਾਬਾਦ ਦੇ ਮੋਟੇਰਾ ਸਟੇਡੀਅਮ 'ਚ ਭਾਰਤ-ਆਸਟ੍ਰੇਲੀਆ ਟੈਸਟ ਮੈਚ ਹੋਣ ਜਾ ਰਿਹਾ ਹੈ। ਇਸ ਮੈਚ ਦੀ ਖਾਸ ਗੱਲ ਇਹ ਹੈ ਕਿ ਪੀਐਮ ਮੋਦੀ ਆਪਣੇ ਆਸਟ੍ਰੇਲੀਆਈ ਹਮਰੁਤਬਾ ਨਾਲ ਕ੍ਰਿਕਟ ਮੈਚ ਦੇਖਣਗੇ। ਉਹ ਡੇਢ ਘੰਟਾ ਸਟੇਡੀਅਮ 'ਚ ਰੁਕਣਗੇ ਤੇ ਖਿਡਾਰੀਆਂ ਨਾਲ ਮੁਲਾਕਾਤ ਕਰਨਗੇ, ਇਸ ਲਈ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ।


ਪੀਐਮ ਮੋਦੀ ਦੇ ਪ੍ਰੋਗਰਾਮ ਮੁਤਾਬਕ ਉਹ ਆਪਣੇ ਆਸਟ੍ਰੇਲੀਆਈ ਹਮਰੁਤਬਾ ਨਾਲ ਸਾਢੇ 8 ਵਜੇ ਸਟੇਡੀਅਮ ਪਹੁੰਚਣਗੇ। ਮੋਦੀ ਅਤੇ ਅਲਬਾਨੀਜ਼ ਦੀ ਯਾਤਰਾ ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਦੋਸਤੀ ਦੇ 75 ਸਾਲ ਪੂਰੇ ਹੋਣ ਦੇ ਜਸ਼ਨਾਂ ਦਾ ਹਿੱਸਾ ਹੈ।


'ਐਸਪੀਜੀ ਨੇ ਸੁਰੱਖਿਆ ਲਈ ਕੀਤੀ ਸਖ਼ਤ'


ਸਟੇਡੀਅਮ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਐਸਪੀਜੀ ਨੇ ਲਈ ਹੈ। ਇਸ ਦਿਨ ਇੱਕ ਲੱਖ ਦਰਸ਼ਕਾਂ ਦੇ ਆਉਣ ਦੀ ਉਮੀਦ ਹੈ। ਇਹ ਭਾਰਤ ਵਿੱਚ ਵੀ ਇੱਕ ਰਿਕਾਰਡ ਹੋਵੇਗਾ ਕਿਉਂਕਿ ਇਸ ਤੋਂ ਪਹਿਲਾਂ ਕ੍ਰਿਸਮਸ ਟੈਸਟ ਮੈਚਾਂ (88000 ਤੋਂ 90000) ਦੌਰਾਨ ਈਡਨ ਗਾਰਡਨ ਵਿੱਚ ਸਭ ਤੋਂ ਵੱਧ ਦਰਸ਼ਕ ਮੌਜੂਦ ਸਨ। ਬਾਅਦ ਵਿੱਚ ਇਸ ਦੀ ਦਰਸ਼ਕ ਗਿਣਤੀ ਘਟ ਕੇ 67000 ਰਹਿ ਗਈ।


200 ਅਤੇ 305 ਰੁਪਏ ਦੀਆਂ 75 ਹਜ਼ਾਰ ਟਿਕਟਾਂ ਵਿਕ ਚੁੱਕੀਆਂ ਹਨ। ਸਟੇਡੀਅਮ ਦੇ ਬਾਹਰੀ ਅਹਾਤੇ 'ਚ ਦੋਵਾਂ ਪ੍ਰਧਾਨ ਮੰਤਰੀਆਂ ਦੀਆਂ ਤਸਵੀਰਾਂ ਵਾਲੇ ਕਈ ਹੋਰਡਿੰਗ ਲਗਾਏ ਗਏ ਹਨ। ਸਾਈਟਸਕ੍ਰੀਨ ਦੇ ਸਾਹਮਣੇ ਇੱਕ ਛੋਟਾ ਸਟੇਜ ਬਣਾਇਆ ਗਿਆ ਹੈ ਜਿੱਥੇ ਮੈਚ ਸ਼ੁਰੂ ਹੋਣ ਤੋਂ ਪਹਿਲਾਂ ਇੱਕ ਛੋਟਾ ਪ੍ਰੋਗਰਾਮ ਹੋਵੇਗਾ। ਪ੍ਰੋਗਰਾਮ ਖਤਮ ਹੋਣ ਤੋਂ ਬਾਅਦ ਇਸਨੂੰ ਹਟਾ ਦਿੱਤਾ ਜਾਵੇਗਾ।



ਕੀ ਕਿਹਾ ਭਾਰਤੀ ਟੀਮ ਦੇ ਕਪਤਾਨ ਨੇ?


ਸੁਰੱਖਿਆ ਪ੍ਰਬੰਧਾਂ ਕਾਰਨ ਬੁੱਧਵਾਰ ਨੂੰ ਦੋਵਾਂ ਟੀਮਾਂ ਦੇ ਵਿਕਲਪਿਕ ਅਭਿਆਸ ਸੈਸ਼ਨ ਨੂੰ ਦੇਖਣਾ ਵੀ ਮੁਸ਼ਕਲ ਸੀ। ਇਹ ਪੁੱਛੇ ਜਾਣ 'ਤੇ ਕਿ ਕੀ ਦੋਵਾਂ ਪ੍ਰਧਾਨ ਮੰਤਰੀਆਂ ਦੀ ਮੌਜੂਦਗੀ ਖਿਡਾਰੀਆਂ 'ਤੇ ਵਾਧੂ ਦਬਾਅ ਪਾਵੇਗੀ, ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦਾ ਧਿਆਨ ਪ੍ਰਦਰਸ਼ਨ 'ਤੇ ਹੈ।


ਉਨ੍ਹਾਂ ਕਿਹਾ, ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀ ਆ ਰਹੇ ਹਨ। ਇਹ ਰੋਮਾਂਚਕ ਹੋਵੇਗਾ ਪਰ ਖਿਡਾਰੀਆਂ ਦਾ ਧਿਆਨ ਖੇਡ 'ਤੇ ਰਹੇਗਾ। ਅਸੀਂ ਇਸ ਟੈਸਟ ਨੂੰ ਜਿੱਤਣ ਦੀ ਪੂਰੀ ਕੋਸ਼ਿਸ਼ ਕਰਾਂਗੇ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ