PM ਮੋਦੀ ਨੇ ਅਰਵਿੰਦ ਕੇਜਰੀਵਾਲ ਨੂੰ ਜਨਮ ਦਿਨ ਦੀ ਦਿੱਤੀ ਵਧਾਈ, CM ਲਈ ਲਿਖੀਆਂ ਇਹ ਗੱਲਾਂ
Arvind Kejriwal Birthday: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੇ ਮੰਗਲਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜਨਮ ਦਿਨ 'ਤੇ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ।
Arvind Kejriwal Birthday: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੇ ਮੰਗਲਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜਨਮ ਦਿਨ 'ਤੇ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ। ਕੇਜਰੀਵਾਲ ਮੰਗਲਵਾਰ ਨੂੰ 54 ਸਾਲ ਦੇ ਹੋ ਗਏ ਹਨ। ਉਨ੍ਹਾਂ ਸ਼ੁੱਭਕਾਮਨਾਵਾਂ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਪੀਐਮ ਮੋਦੀ ਨੇ ਇੱਕ ਟਵੀਟ ਵਿੱਚ ਕਿਹਾ, “ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਨਮ ਦਿਨ ਦੀਆਂ ਮੁਬਾਰਕਾਂ। ਮੈਂ ਉਹਨਾਂ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ।"
ਕੇਜਰੀਵਾਲ ਨੇ ਦਿੱਤੀ ਇਹ ਪ੍ਰਤੀਕਿਰਿਆ
ਪ੍ਰਧਾਨ ਮੰਤਰੀ ਦੀਆਂ ਇੱਛਾਵਾਂ ਦਾ ਜਵਾਬ ਦਿੰਦੇ ਹੋਏ ਕੇਜਰੀਵਾਲ ਨੇ ਟਵਿੱਟਰ 'ਤੇ ਲਿਖਿਆ, ''ਧੰਨਵਾਦ ਸਰ।'' 16 ਅਗਸਤ 1968 ਨੂੰ ਹਰਿਆਣਾ ਦੇ ਭਿਵਾਨੀ 'ਚ ਜਨਮੇ ਕੇਜਰੀਵਾਲ ਦਿੱਲੀ ਦੇ ਸੱਤਵੇਂ ਮੁੱਖ ਮੰਤਰੀ ਹਨ। ਉਹ ਦਿੱਲੀ ਅਤੇ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਵੀ ਹਨ।
Birthday greetings to Delhi Chief Minister Shri @ArvindKejriwal Ji. I pray for his long life and good health.
— Narendra Modi (@narendramodi) August 16, 2022
ਕੇਜਰੀਵਾਲ ਅੱਜ ਜਾਣਗੇ ਗੁਜਰਾਤ
ਕੇਜਰੀਵਾਲ ਅੱਜ (ਮੰਗਲਵਾਰ) ਇੱਕ ਦਿਨ ਦੇ ਦੌਰੇ 'ਤੇ ਗੁਜਰਾਤ ਜਾਣਗੇ ਅਤੇ ਕੱਛ ਜ਼ਿਲ੍ਹੇ ਦੇ ਭੁਜ ਵਿਖੇ ਇੱਕ ਸਮਾਗਮ ਵਿੱਚ ਸ਼ਿਰਕਤ ਕਰਨਗੇ। ਪਾਰਟੀ ਦੇ ਇਕ ਨੇਤਾ ਨੇ ਸੋਮਵਾਰ ਨੂੰ ਇੱਥੇ ਇਹ ਜਾਣਕਾਰੀ ਦਿੱਤੀ। 'ਆਪ' ਨੇਤਾ ਅਰਵਿੰਦ ਕੇਜਰੀਵਾਲ ਦਾ ਇਕ ਮਹੀਨੇ 'ਚ ਗੁਜਰਾਤ ਦਾ ਇਹ ਚੌਥਾ ਦੌਰਾ ਹੈ। ਰਾਜ ਵਿੱਚ ਇਸ ਸਾਲ ਦੇ ਅੰਤ ਤੱਕ ਚੋਣਾਂ ਹੋਣੀਆਂ ਹਨ। 'ਆਪ' ਦੀ ਗੁਜਰਾਤ ਇਕਾਈ ਦੇ ਜਨਰਲ ਸਕੱਤਰ ਮਨੋਜ ਸੋਰਠੀਆ ਨੇ ਇਕ ਵੀਡੀਓ ਸੰਦੇਸ਼ 'ਚ ਕਿਹਾ, "ਕੇਜਰੀਵਾਲ ਮੰਗਲਵਾਰ ਨੂੰ ਗੁਜਰਾਤ ਆਉਣਗੇ। ਉਹ ਭੁਜ 'ਚ ਪ੍ਰੈੱਸ ਕਾਨਫਰੰਸ ਕਰਨਗੇ ਅਤੇ ਇਕ ਪ੍ਰੋਗਰਾਮ 'ਚ ਹਿੱਸਾ ਲੈਣਗੇ। ਭੁਜ 'ਚ ਉਹ ਸੂਬੇ ਦੇ ਲੋਕਾਂ ਲਈ ਕੁਝ ਅਹਿਮ ਐਲਾਨ ਕਰਨਗੇ। .ਚੋਣਾਂ ਸਬੰਧੀ ਆਗੂਆਂ ਨਾਲ ਮੀਟਿੰਗ ਵੀ ਕਰਨਗੇ।
CM ਭਗਵੰਤ ਮਾਨ ਦਾ ਐਲਾਨ, ਦੇਵਾਂਗੇ ਵਿਸ਼ਵ ਪੱਧਰੀ ਸਿੱਖਿਆ, ਨੌਜਵਾਨਾਂ ਨੂੰ ਡਿਗਰੀ ਮੁਤਾਬਕ ਮਿਲੇਗੀ ਨੌਕਰੀ