ਨਵੀਂ ਦਿੱਲੀ: ਨਵੇਂ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸੀਮਾਵਾਂ ਉੱਤੇ ਇੱਕ ਮਹੀਨੇ ਤੋਂ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਕਿਸਾਨ ਸੰਮਾਨ ਨਿਧੀ ਯੋਜਨਾ’ ਦੀ ਅਗਲੀ ਕਿਸ਼ਤ ਵੀਡੀਓ ਕਾਨਫ਼ਰੰਸਿੰਗ ਰਾਹੀਂ ਇੱਕ ਬਟਨ ਦੱਬ ਕੇ ਜਾਰੀ ਕਰ ਦਿੱਤੀ। ਦੇਸ਼ ਦੇ 9 ਕਰੋੜ ਤੋਂ ਵੱਧ ਕਿਸਾਨ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ 18,000 ਕਰੋੜ ਰੁਪਏ ਤੁਰੰਤ ਟ੍ਰਾਂਸਫ਼ਰ ਹੋ ਗਏ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਛੇ ਰਾਜਾਂ ਦੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ।


ਅਰੁਣਾਚਲ ਪ੍ਰਦੇਸ਼ ਦੇ ਕਿਸਾਨ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ,‘ਕੁਝ ਲੋਕ ਅਜਿਹਾ ਭਰਮ ਫੈਲਾ ਰਹੇ ਹਨ ਕਿ ਤੁਹਾਡੀ ਫ਼ਸਲ ਦਾ ਕੋਈ ਕੰਟਰੈਕਟ ਕਰੇਗਾ, ਤਾਂ ਜ਼ਮੀਨ ਵੀ ਚਲੀ ਜਾਵੇਗੀ, ਇੰਨਾ ਝੂਠ ਬੋਲ ਰਹੇ ਹਾਂ।’ ਮੋਦੀ ਨੇ ਕਿਹਾ ਕਿ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਕੋਈ ਖਤਰਾ ਨਹੀਂ। ਘੱਟੋ-ਘੱਟ ਸਮਰਥਨ ਮੁੱਲ ਵੀ ਜਾਰੀ ਰਹੇਗਾ।

ਕਿਸਾਨਾਂ ਨੇ ਪੀਜ਼ਾ ਤੇ ਬਰਗਰ ਤੋਂ ਬਾਅਦ ਲਾਇਆ 'ਗੁਲਾਬ ਜ਼ਾਮਨ' ਦਾ ਲੰਗਰ, ਤਿੰਨ ਦਿਨ ਰਹੇਗਾ ਜਾਰੀ

ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕਿਸਾਨਾਂ ਦੇ ਜੀਵਨ ਵਿੱਚ ਖ਼ੁਸ਼ੀ, ਸਾਡੇ ਸਭਨਾਂ ਦੇ ਜੀਵਨ ਵਿੱਚ ਖ਼ੁਸ਼ੀ ਵਧਾ ਦਿੰਦੀ ਹੈ। ਉਨ੍ਹਾਂ ਕਿਹਾ, ‘ਮੈਨੂੰ ਅੱਜ ਇਸ ਗੱਲ ਦਾ ਅਫ਼ਸੋਸ ਹੈ ਕਿ ਪੱਛਮੀ ਬੰਗਾਲ ਦੇ 70 ਲੱਖ ਤੋਂ ਵੱਧ ਕਿਸਾਨ ਭਰਾਵਾਂ-ਭੈਣਾਂ ਨੂੰ ਇਸ ਦਾ ਲਾਭ ਨਹੀਂ ਮਿਲ ਸਕਿਆ। ਬੰਗਾਲ ਦੇ 23 ਲੱਖ ਤੋਂ ਵੱਧ ਕਿਸਾਨ ਇਸ ਯੋਜਨਾ ਲੈਣ ਲਈ ਆਨਲਾਈਨ ਅਰਜ਼ੀ ਦੇ ਚੁੱਕੇ ਹਨ।’

ਪ੍ਰਧਾਨ ਮੰਤਰੀ ਨੇ ਕਿਹਾ ਕਿ ਜਿਹੜੀਆਂ ਪਾਰਟੀਆਂ ਇੱਥੇ ਫ਼ੋਟੋਆਂ ਖਿਚਵਾਉਣ ਦੇ ਪ੍ਰੋਗਰਾਮ ਕਰ ਰਹੇ ਹਨ, ਉਨ੍ਹਾਂ ਨੂੰ ਪਹਿਲਾਂ ਕੇਰਲ ’ਚ ਅੰਦੋਲਨ ਕਰ ਕੇ ਉੱਥੇ APMC ਚਾਲੂ ਕਰਵਾਓ। ‘ਪੰਜਾਬ ਦੇ ਕਿਸਾਨਾਂ ਨੂੰ ਗੁੰਮਰਾਹ ਕਰਨ ਲਈ ਤੁਹਾਡੇ ਕੋਲ ਸਮਾਂ ਹੈ। ਤੁਹਾਡੀਆਂ ਦੋਗਲੀਆਂ ਨੀਤੀਆਂ ਹਨ।’

ਨਰਿੰਦਰ ਮੋਦੀ ਨੇ ਕਿਹਾ ਕਿ ਕਿਸਾਨ ਹੁਣ ਘੱਟੋ-ਘੱਟ ਸਮਰਥਨ ਮੁੱਲ ਉੱਤੇ ਆਪਣੀ ਪੈਦਾਵਾਰ ਵੇਚ ਸਕਦੇ ਹਨ। ਅਸੀਂ ਦੇਸ਼ ਦੀ ਇੱਕ ਹਜ਼ਾਰ ਤੋਂ ਵੱਧ ਖੇਤੀ ਮੰਡੀਆਂ ਨੂੰ ਆਨਲਾਈਨ ਜੋੜਿਆ।

ਸੁਪਰ ਸਟਾਰ ਰਜਨੀਕਾਂਤ ਦੀ ਵਿਗੜੀ ਸਿਹਤ, ਹਸਪਤਾਲ ਦਾਖਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904