ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਮਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਹੀਆਂ ਅਹਿਮ ਗੱਲਾਂ
ਪੀਐਮ ਮੋਦੀ ਨੇ ਟਵੀਟ ਕਰੇ ਕਿਹਾ, 'ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਮੈਂ ਸ੍ਰੀ ਗੁਰੂ ਗੋਬਿੰਦ ਸਿੰਘ ਨੂੰ ਨਮਨ ਕਰਦਾ ਹਾਂ। ਉਨ੍ਹਾਂ ਦਾ ਜੀਵਨ ਨਿਆਂ ਤੇ ਸਮਾਜ ਦੇ ਨਿਰਮਾਣ ਲਈ ਸਮਰਪਿਤ ਸੀ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸਿੱਖਾਂ ਦੇ 10ਵੇਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਨੂੰ ਨਮਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸਾਰਾ ਜੀਵਨ ਮਨੁੱਖਤਾ ਤੇ ਸਮਾਜ ਦੇ ਨਿਰਮਾਣ ਲਈ ਸਮਰਪਿਤ ਰਿਹਾ। ਇਸ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਹਮੇਸ਼ਾਂ ਆਪਣੇ ਸਿਧਾਂਤਾਂ ਪ੍ਰਤੀ ਅਟਲ ਰਹੇ।
ਪੀਐਮ ਮੋਦੀ ਨੇ ਟਵੀਟ ਕਰੇ ਕਿਹਾ, 'ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਮੈਂ ਸ੍ਰੀ ਗੁਰੂ ਗੋਬਿੰਦ ਸਿੰਘ ਨੂੰ ਨਮਨ ਕਰਦਾ ਹਾਂ। ਉਨ੍ਹਾਂ ਦਾ ਜੀਵਨ ਨਿਆਂ ਤੇ ਸਮਾਜ ਦੇ ਨਿਰਮਾਣ ਲਈ ਸਮਰਪਿਤ ਸੀ। ਉਹ ਆਪਣੇ ਸਿਧਾਂਤਾਂ ਪ੍ਰਤੀ ਉਹ ਸਦੈਵ ਅਟਲ ਰਹੇ। ਅਸੀਂ ਉਨ੍ਹਾਂ ਦੀ ਬਹਾਦਰੀ ਤੇ ਬਲੀਦਾਨ ਨੂੰ ਵੀ ਯਾਦ ਕਰਦੇ ਹਾਂ।'
I bow to Sri Guru Gobind Singh Ji on the pious occasion of his Parkash Purab. His was a life devoted to creating a just and inclusive society. He was unwavering when it came to upholding his principles. We also recall his courage and sacrifices. pic.twitter.com/eBn7H9uYXO
— Narendra Modi (@narendramodi) January 20, 2021
ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਸਾਲ 2017 'ਚ ਪਟਨਾ ਸਾਹਿਬ 'ਚ ਸਮਾਰੋਹ ਨੂੰ ਯਾਦ ਕਰਦਿਆਂ ਹੋਇਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਉੱਥੋਂ ਵੀ ਗੁਰੂ ਗੋਬਿੰਦ ਸਿੰਘ ਨੂੰ ਸ਼ਰਧਾਂਜਲੀ ਦੇਣ ਦਾ ਮੌਕਾ ਮਿਲਿਆ ਸੀ।
The Guru Sahibs have a special Kripa on me that the 350th Parkash Purab of Sri Guru Gobind Singh Ji took place during the tenure of our Government. I recall the grand celebrations in Patna, where I also had the opportunity to go and pay my respects. pic.twitter.com/BNElOBj8hk
— Narendra Modi (@narendramodi) January 20, 2021
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੀ ਉਨ੍ਹਾਂ 'ਤੇ ਵਿਸ਼ੇਸ਼ ਕਿਰਪਾ ਰਹੀ ਹੈ ਕਿਉਂਕਿ 350ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦਾ ਮੌਕਾ ਉਨ੍ਹਾਂ ਦੇ ਕਾਰਜਕਾਲ 'ਚ ਆਇਆ। ਗੁਰੂ ਗੋਬਿੰਦ ਸਿੰਘ ਦਾ ਜਨਮ ਪਟਨਾ ਸਾਹਿਬ 'ਚ ਹੋਇਆ ਸੀ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ