ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸਿੱਖਾਂ ਦੇ 10ਵੇਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਨੂੰ ਨਮਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸਾਰਾ ਜੀਵਨ ਮਨੁੱਖਤਾ ਤੇ ਸਮਾਜ ਦੇ ਨਿਰਮਾਣ ਲਈ ਸਮਰਪਿਤ ਰਿਹਾ। ਇਸ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਹਮੇਸ਼ਾਂ ਆਪਣੇ ਸਿਧਾਂਤਾਂ ਪ੍ਰਤੀ ਅਟਲ ਰਹੇ।
ਪੀਐਮ ਮੋਦੀ ਨੇ ਟਵੀਟ ਕਰੇ ਕਿਹਾ, 'ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਮੈਂ ਸ੍ਰੀ ਗੁਰੂ ਗੋਬਿੰਦ ਸਿੰਘ ਨੂੰ ਨਮਨ ਕਰਦਾ ਹਾਂ। ਉਨ੍ਹਾਂ ਦਾ ਜੀਵਨ ਨਿਆਂ ਤੇ ਸਮਾਜ ਦੇ ਨਿਰਮਾਣ ਲਈ ਸਮਰਪਿਤ ਸੀ। ਉਹ ਆਪਣੇ ਸਿਧਾਂਤਾਂ ਪ੍ਰਤੀ ਉਹ ਸਦੈਵ ਅਟਲ ਰਹੇ। ਅਸੀਂ ਉਨ੍ਹਾਂ ਦੀ ਬਹਾਦਰੀ ਤੇ ਬਲੀਦਾਨ ਨੂੰ ਵੀ ਯਾਦ ਕਰਦੇ ਹਾਂ।'
ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਸਾਲ 2017 'ਚ ਪਟਨਾ ਸਾਹਿਬ 'ਚ ਸਮਾਰੋਹ ਨੂੰ ਯਾਦ ਕਰਦਿਆਂ ਹੋਇਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਉੱਥੋਂ ਵੀ ਗੁਰੂ ਗੋਬਿੰਦ ਸਿੰਘ ਨੂੰ ਸ਼ਰਧਾਂਜਲੀ ਦੇਣ ਦਾ ਮੌਕਾ ਮਿਲਿਆ ਸੀ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੀ ਉਨ੍ਹਾਂ 'ਤੇ ਵਿਸ਼ੇਸ਼ ਕਿਰਪਾ ਰਹੀ ਹੈ ਕਿਉਂਕਿ 350ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦਾ ਮੌਕਾ ਉਨ੍ਹਾਂ ਦੇ ਕਾਰਜਕਾਲ 'ਚ ਆਇਆ। ਗੁਰੂ ਗੋਬਿੰਦ ਸਿੰਘ ਦਾ ਜਨਮ ਪਟਨਾ ਸਾਹਿਬ 'ਚ ਹੋਇਆ ਸੀ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ