ਕੋਰੋਨਾ ਵਾਇਰਸ: ਦੇਸ਼ 'ਚ ਹਾਲਾਤ ਗੰਭੀਰ, ਮੋਦੀ ਅੱਜ ਕਰਨਗੇ ਮੁੱਖ ਮੰਤਰੀਆਂ ਨਾਲ ਗੱਲਬਾਤ
ਮੋਦੀ ਅੱਜ 21 ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ, ਉਪ ਰਾਜਪਾਲਾਂ ਤੇ ਪ੍ਰਸ਼ਾਸਕਾਂ ਨਾਲ ਗੱਲਬਾਤ ਕਰਨਗੇ। ਬਾਅਦ ਦੁਪਹਿਰ ਤਿੰਨ ਵਜੇ ਵੀਡੀਓ ਕਾਨਫਰੰਸਿੰਗ ਜ਼ਰੀਏ ਬੈਠਕ ਸ਼ੁਰੂ ਹੋਵੇਗੀ।
ਨਵੀਂ ਦਿੱਲੀ: ਦੇਸ਼ 'ਚ ਕੋਰੋਨਾ ਨੇ ਏਨੀ ਤੇਜ਼ੀ ਨਾਲ ਰਫ਼ਤਾਰ ਫੜੀ ਹੈ ਕਿ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ ਤੇ ਮੌਤਾਂ ਦੀ ਗਿਣਤੀ 'ਚ ਵੀ ਇਜ਼ਾਫਾ ਹੋ ਰਿਹਾ ਹੈ। ਅਜਿਹੇ 'ਚ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਮੰਗਲਵਾਰ ਤੇ ਬੁੱਧਵਾਰ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨਗੇ।
ਮੋਦੀ ਅੱਜ 21 ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ, ਉਪ ਰਾਜਪਾਲਾਂ ਤੇ ਪ੍ਰਸ਼ਾਸਕਾਂ ਨਾਲ ਗੱਲਬਾਤ ਕਰਨਗੇ। ਬਾਅਦ ਦੁਪਹਿਰ ਤਿੰਨ ਵਜੇ ਵੀਡੀਓ ਕਾਨਫਰੰਸਿੰਗ ਜ਼ਰੀਏ ਬੈਠਕ ਸ਼ੁਰੂ ਹੋਵੇਗੀ।
ਦੇਸ਼ 'ਚ ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਦਰਮਿਆਨ ਦੋ ਦਿਨਾਂ ਡਿਜ਼ੀਟਲ ਬੈਠਕ ਹੋਣ ਜਾ ਰਹੀ ਹੈ। ਭਾਰਤ 'ਚ ਸੋਮਵਾਰ ਕੋਰੋਨਾ ਵਾਇਰਸ ਦੇ 11 ਹਜ਼ਾਰ ਤੋਂ ਵੱਧ ਪੌਜ਼ੇਟਿਵ ਕੇਸ ਸਾਹਮਣੇ ਆਏ ਸਨ। ਇਸ ਤੋਂ ਬਾਅਦ ਦੇਸ਼ 'ਚ ਕੁੱਲ ਮਰੀਜ਼ਾਂ ਦਾ ਅੰਕੜਾ 3.32 ਲੱਖ ਹੋ ਗਿਆ ਹੈ ਜਦਕਿ 325 ਹੋਰ ਲੋਕਾਂ ਦੀ ਮੌਤ ਦੇ ਨਾਲ ਮਰਨ ਵਾਲਿਆਂ ਦੀ ਗਿਣਤੀ 9,520 'ਤੇ ਪਹੁੰਚ ਗਈ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ