Diwali 2023: ਸੁਰੱਖਿਆ ਬਲਾਂ ਨਾਲ ਦੀਵਾਲੀ ਮਨਾਉਣ ਲਈ PM ਮੋਦੀ ਪਹੁੰਚੇ ਹਿਮਾਚਲ ਪ੍ਰਦੇਸ਼
PM Diwali Celebration: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਵਾਲੀ ਮਨਾਉਣ ਹਿਮਾਚਲ ਪ੍ਰਦੇਸ਼ ਦੇ ਲੇਪਚਾ ਪਹੁੰਚੇ ਹਨ। ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਦਸਵੀਂ ਵਾਰ ਸੈਨਿਕਾਂ ਨਾਲ ਦੀਵਾਲੀ ਮਨਾਈ।
PM Narendra Modi Diwali Celebration: ਹਰ ਸਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਜਵਾਨਾਂ ਨਾਲ ਦੀਵਾਲੀ ਮਨਾਉਣ ਲਈ ਸਰਹੱਦ 'ਤੇ ਪਹੁੰਚਦੇ ਹਨ। ਇਸ ਸਾਲ ਪ੍ਰਧਾਨ ਮੰਤਰੀ ਮੋਦੀ ਦੀਵਾਲੀ ਮਨਾਉਣ ਹਿਮਾਚਲ ਪ੍ਰਦੇਸ਼ ਦੇ ਲੇਪਚਾ ਪਹੁੰਚੇ ਹਨ। ਸਾਲ 2014 ਤੋਂ ਪ੍ਰਧਾਨ ਮੰਤਰੀ ਹਰ ਵਾਰ ਦੇਸ਼ ਦੇ ਜਵਾਨਾਂ ਨਾਲ ਦੀਵਾਲੀ ਦਾ ਤਿਉਹਾਰ ਮਨਾਉਣ ਪਹੁੰਚ ਰਹੇ ਹਨ।
Reached Lepcha in Himachal Pradesh to celebrate Diwali with our brave security forces. pic.twitter.com/7vcFlq2izL
— Narendra Modi (@narendramodi) November 12, 2023
ਹਰ ਸਾਲ ਜਵਾਨਾਂ ਨਾਲ ਦੀਵਾਲੀ ਮਨਾਉਂਦੇ ਹਨ PM ਮੋਦੀ
2014 ਵਿੱਚ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਨਰਿੰਦਰ ਮੋਦੀ ਸੈਨਿਕਾਂ ਨਾਲ ਦੀਵਾਲੀ ਮਨਾਉਣ ਲਈ ਸਿਆਚਿਨ ਗਲੇਸ਼ੀਅਰ ਗਏ ਸਨ। ਸਾਲ 2015 ਵਿੱਚ ਅੰਮ੍ਰਿਤਸਰ, ਪੰਜਾਬ ਵਿੱਚ ਸੈਨਿਕਾਂ ਨਾਲ ਦੀਵਾਲੀ ਮਨਾਈ। ਇਸ ਤੋਂ ਬਾਅਦ 2016 ਵਿੱਚ ਪੀਐਮ ਨੇ ਹਿਮਾਚਲ ਪ੍ਰਦੇਸ਼ ਦੇ ਕਿਨੌਰ ਵਿੱਚ ਸੈਨਿਕਾਂ ਨਾਲ ਦੀਵਾਲੀ ਮਨਾਈ। ਇਸ ਤੋਂ ਬਾਅਦ, 2017 ਵਿੱਚ, ਪ੍ਰਧਾਨ ਮੰਤਰੀ ਨੇ ਕਸ਼ਮੀਰ ਦੇ ਗੁਰੇਜ਼ ਵਿੱਚ, 2018 ਵਿੱਚ ਉੱਤਰਾਖੰਡ ਦੇ ਕੇਦਾਰਨਾਥ ਅਤੇ 2019 ਵਿੱਚ ਜੰਮੂ ਡਿਵੀਜ਼ਨ ਦੇ ਰਾਜੌਰੀ ਵਿੱਚ ਫੌਜ ਦੇ ਜਵਾਨਾਂ ਨਾਲ ਦੀਵਾਲੀ ਮਨਾਈ।
2020 ਵਿੱਚ, ਪੀਐਮ ਮੋਦੀ ਨੇ ਰਾਜਸਥਾਨ ਦੇ ਜੈਸਲਮੇਰ ਵਿੱਚ ਦੀਵਾਲੀ ਮਨਾਈ, 2021 ਵਿੱਚ ਪੀਐਮ ਨਰਿੰਦਰ ਮੋਦੀ ਨੇ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਵਿੱਚ ਅਤੇ 2022 ਵਿੱਚ ਕਾਰਗਿਲ ਵਿੱਚ ਸੈਨਿਕਾਂ ਨਾਲ ਦੀਵਾਲੀ ਮਨਾਈ।
ਪੀਐਮ ਮੋਦੀ ਨੇ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਦਿੱਤੀਆਂ ਵਧਾਈਆਂ
ਪੀਐਮ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇੱਕ ਪੋਸਟ ਵਿੱਚ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਲਿਖਿਆ, "ਦੇਸ਼ ਵਿੱਚ ਤੁਹਾਡੇ ਸਾਰੇ ਪਰਿਵਾਰਕ ਮੈਂਬਰਾਂ ਨੂੰ ਦੀਵਾਲੀ ਦੀਆਂ ਮੁਬਾਰਕਾਂ। ਇਹ ਵਿਸ਼ੇਸ਼ ਤਿਉਹਾਰ ਤੁਹਾਡੀ ਜ਼ਿੰਦਗੀ ਵਿੱਚ ਖੁਸ਼ਹਾਲੀ, ਅਤੇ ਚੰਗੀ ਸਿਹਤ ਲੈ ਕੇ ਆਵੇ।"
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :