ਪੜਚੋਲ ਕਰੋ

Kisan Mahasammelan: ਪ੍ਰਧਾਨ ਮੰਤਰੀ ਮੋਦੀ ਦੇ ਕਿਸਾਨਾਂ ਬਾਰੇ ਵੱਡੇ ਦਾਅਵੇ, ਵਿਰੋਧੀਆਂ ਨੂੰ ਘੇਰਦਿਆਂ ਕਹੀਆਂ ਵੱਡੀਆਂ ਗੱਲਾਂ

ਕਾਂਗਰਸ ਨੂੰ ਨਿਸ਼ਾਨਾ ਬਣਾਉਂਦੇ ਹੋਏ ਪੀਐਮ ਮੋਦੀ ਨੇ ਕਿਹਾ, ‘ਮੱਧ ਪ੍ਰਦੇਸ਼ ਵਿੱਚ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਕਿਹੜੇ ਬਹਾਨੇ ਦੱਸੇ ਗਏ। ਮੱਧ ਪ੍ਰਦੇਸ਼ ਦੇ ਕਿਸਾਨ ਮੇਰੇ ਤੋਂ ਵੱਧ ਜਾਣਦੇ ਹਨ। ਰਾਜਸਥਾਨ ਦੇ ਲੱਖਾਂ ਕਿਸਾਨ ਅੱਜ ਤੱਕ ਕਰਜ਼ਾ ਮੁਆਫੀ ਦੀ ਉਡੀਕ ਵਿੱਚ ਹਨ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਰਾਏਸਨ ਵਿੱਚ ਕਿਸਾਨ ਭਲਾਈ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਦੌਰਾਨ ਪੀਐਮ ਮੋਦੀ ਨੇ ਕਿਹਾ, ‘ਮੱਧ ਪ੍ਰਦੇਸ਼ ਦੇ ਕਿਸਾਨਾਂ ਨੂੰ ਪਿਛਲੇ ਸਮੇਂ ਗੜੇਮਾਰੀ, ਕੁਦਰਤੀ ਆਫ਼ਤ ਕਾਰਨ ਪ੍ਰੇਸ਼ਾਨੀ ਹੋਈ। ਅੱਜ ਮੱਧ ਪ੍ਰਦੇਸ਼ ਵਿੱਚ ਇਸ ਪ੍ਰੋਗਰਾਮ ਦੌਰਾਨ 35 ਲੱਖ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 1600 ਕਰੋੜ ਰੁਪਏ ਭੇਜੇ ਜਾ ਰਹੇ ਹਨ। ਕੋਈ ਵਿਚੋਲਾ ਨਹੀਂ, ਕੋਈ ਦਲਾਲ ਨਹੀਂ।" ਪੀਐਮ ਮੋਦੀ ਨੇ ਕਿਹਾ, ‘ਮੈਂ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਆਪਣਾ ਕ੍ਰੈਡਿਟ ਆਪਣੇ ਕੋਲ ਰੱਖੋ। ਮੈਨੂੰ ਕ੍ਰੈਡਿਟ ਨਹੀਂ ਚਾਹੀਦਾ। ਮੈਨੂੰ ਕਿਸਾਨ ਦੇ ਜੀਵਨ ਵਿੱਚ ਆਸਾਨੀ ਚਾਹੀਦੀ ਹੈ, ਖੁਸ਼ਹਾਲੀ ਚਹੀਦੀ ਹੈ, ਖੇਤੀ ਵਿੱਚ ਆਧੁਨਿਕਤਾ ਚਾਹੀਦੀ ਹੈ। ਕਿਰਪਾ ਕਰਕੇ ਕਿਸਾਨਾਂ ਨੂੰ ਭਰਮਾਉਣਾ ਤੇ ਉਨ੍ਹਾਂ ਨੂੰ ਭੜਕਾਉਣਾ ਛੱਡ ਦਿਓ। ਅਚਾਨਕ ਭੰਬਲਭੂਸਾ ਤੇ ਝੂਠ ਦਾ ਜਾਲ ਪਾ ਕੇ ਰਾਜਨੀਤਕ ਧਰਤੀ ਵਾਹੁਣ ਦੀ ਖੇਡ ਖੇਡੇ ਰਹੇ ਹਨ। ਕਿਸਾਨਾਂ ਦੇ ਮੋਢਿਆਂ 'ਤੇ ਬੰਦੂਕ ਰੱਖ ਕੇ ਹਮਲੇ ਕੀਤੇ ਜਾ ਰਹੇ ਹਨ।
" ਸਵਾਮੀਨਾਥਨ ਕਮੇਟੀ ਦੀ ਰਿਪੋਰਟ ਇਸ ਗੱਲ ਦਾ ਵੱਡਾ ਸਬੂਤ ਹੈ ਕਿ ਕਿਸਾਨ ਬਾਰੇ ਬੋਲਣ ਵਾਲੇ ਲੋਕ ਕਿੰਨੇ ਬੇਰਹਿਮ ਹਨ। ਇਹ ਲੋਕ ਸਵਾਮੀਨਾਥਨ ਕਮੇਟੀ ਦੀਆਂ ਸਿਫਾਰਸ਼ਾਂ 8 ਸਾਲਾਂ ਤਕ ਦਬਾ ਕੇ ਬੈਠੇ ਰਹੇ। ਕਿਸਾਨ ਅੰਦੋਲਨ ਕਰਦੇ ਸੀ, ਵਿਰੋਧ ਕਰਦੇ ਸੀ ਪਰ ਇਨ੍ਹਾਂ ਲੋਕਾਂ ਨੂੰ ਫਰਕ ਨਹੀਂ ਪਿਆ। ਜਦੋਂਕਿ ਸਾਡੀ ਸਰਕਾਰ ਕਿਸਾਨਾਂ ਨੂੰ ਸਮਰਪਤ ਹੈ, ਕਿਸਾਨਾਂ ਨੂੰ ਅੰਨਦਾਤਾ ਮੰਨਦੀ ਹੈ। ਅਸੀਂ ਫਾਈਲਾਂ ਦੇ ਢੇਰ ਵਿੱਚ ਸੁੱਟੀ ਸਵਾਮੀਨਾਥਨ ਕਮੇਟੀ ਦੀ ਰਿਪੋਰਟ ਕੱਢੀ ਤੇ ਇਸ ਦੀਆਂ ਸਿਫਾਰਸ਼ਾਂ ਲਾਗੂ ਕੀਤੀਆਂ, ਜਿਸ ਨਾਲ ਕਿਸਾਨਾਂ ਨੂੰ ਡੇਢ ਗੁਣਾ ਲਾਗਤ ਦਾ ਐਮਐਸਪੀ ਦਿੱਤਾ ਗਿਆ। "
-ਨਰਿੰਦਰ ਮੋਦੀ, ਪ੍ਰਧਾਨ ਮੰਤਰੀ
ਪ੍ਰਧਾਨ ਮੰਤਰੀ ਮੋਦੀ ਦੇ ਸੰਬੋਧਨ ਬਾਰੇ ਖਾਸ ਗੱਲਾਂ- ਤੇਜ਼ੀ ਨਾਲ ਬਦਲ ਰਹੇ ਆਲਮੀ ਦ੍ਰਿਸ਼ ਵਿੱਚ ਭਾਰਤ ਦੇ ਕਿਸਾਨ, ਸਹੂਲਤਾਂ ਦੀ ਅਣਹੋਂਦ ਵਿੱਚ ਆਧੁਨਿਕ ਢੰਗਾਂ ਦੀ ਘਾਟ ਕਾਰਨ ਬੇਵੱਸ ਹੋ ਜਾਂਦੇ ਹਨ, ਇਸ ਸਥਿਤੀ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ। ਪਹਿਲਾਂ ਹੀ ਬਹੁਤ ਦੇਰ ਹੋ ਚੁੱਕੀ ਹੈ। ਉਹ ਕੰਮ ਜੋ 25-30 ਸਾਲ ਪਹਿਲਾਂ ਹੋਣਾ ਚਾਹੀਦਾ ਸੀ, ਉਹ ਹੁਣ ਹੋ ਰਿਹਾ ਹੈ। ਭਾਰਤ ਦੀ ਖੇਤੀ, ਭਾਰਤ ਦਾ ਕਿਸਾਨ, ਹੁਣ ਪਿਛੜੇਪਨ ਵਿੱਚ ਨਹੀਂ ਰਹਿ ਸਕਦਾ। ਦੁਨੀਆ ਦੇ ਵੱਡੇ ਦੇਸ਼ਾਂ ਦੇ ਕਿਸਾਨਾਂ ਲਈ ਉਪਲਬਧ ਆਧੁਨਿਕ ਸਹੂਲਤ ਹੁਣ ਭਾਰਤ ਦੇ ਕਿਸਾਨਾਂ ਨੂੰ ਵੀ ਮਿਲਣੀ ਚਾਹੀਦੀ, ਇਸ ਵਿੱਚ ਹੁਣ ਦੇਰੀ ਨਹੀਂ ਹੋ ਸਕਦੀ। ਪਿਛਲੇ ਸਮੇਂ ਤੋਂ ਦੇਸ਼ ਵਿੱਚ ਕਿਸਾਨਾਂ ਲਈ ਬਣੇ ਨਵੇਂ ਕਾਨੂੰਨਾਂ ਬਾਰੇ ਕਾਫ਼ੀ ਚਰਚਾ ਹੋ ਰਹੀ ਹੈ। ਇਹ ਖੇਤੀਬਾੜੀ ਸੁਧਾਰ ਕਾਨੂੰਨ ਰਾਤੋ ਰਾਤ ਨਹੀਂ ਆਏ। ਪਿਛਲੇ 20-22 ਸਾਲਾਂ ਤੋਂ ਹਰ ਸਰਕਾਰ ਨੇ ਇਸ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਹੈ। ਦਰਅਸਲ ਦੇਸ਼ ਦੇ ਕਿਸਾਨਾਂ ਨੂੰ ਉਨ੍ਹਾਂ ਤੋਂ ਜਵਾਬ ਪੁੱਛਣੇ ਚਾਹੀਦੇ ਹਨ ਜੋ ਪਹਿਲਾਂ ਆਪਣੇ ਚੋਣ ਮਨੋਰਥ ਪੱਤਰਾਂ ਵਿੱਚ ਇਨ੍ਹਾਂ ਸੁਧਾਰਾਂ ਬਾਰੇ ਲਿਖਦੇ ਰਹੇ, ਕਿਸਾਨਾਂ ਦੀਆਂ ਵੋਟਾਂ ਇਕੱਤਰ ਕਰਦੇ ਰਹੇ, ਪਰ ਕੁਝ ਨਹੀਂ ਕੀਤਾ। ਸਿਰਫ ਇਨ੍ਹਾਂ ਮੰਗਾਂ ਨੂੰ ਟਾਲਦੇ ਰਹੇ ਤੇ ਦੇਸ਼ ਦਾ ਕਿਸਾਨ ਇੰਤਜ਼ਾਰ ਕਰਦਾ ਰਿਹਾ। 35 ਲੱਖ ਕਿਸਾਨਾਂ ਦੇ ਖਾਤੇ ਵਿੱਚ ਗਏ 1600 ਕਰੋੜ ਰੁਪਏ ਮੱਧ ਪ੍ਰਦੇਸ਼ ਦੇ 35 ਲੱਖ ਕਿਸਾਨਾਂ ਦੇ ਖਾਤੇ ਵਿੱਚ 1600 ਕਰੋੜ ਰੁਪਏ ਟ੍ਰਾਂਸਫਰ ਕੀਤੇ ਗਏ ਹਨ। ਇਸ ਦਾ ਐਲਾਨ ਸੀਐਮ ਸ਼ਿਵਰਾਜ ਨੇ 15 ਦਸੰਬਰ ਨੂੰ ਹੋਈ ਕੈਬਨਿਟ ਮੀਟਿੰਗ ਦੌਰਾਨ ਕੀਤਾ। ਇਹ ਪੈਸਾ ਸੋਇਆਬੀਨ ਵਰਗੀਆਂ ਫਸਲਾਂ ਦੇ ਨੁਕਸਾਨ ਲਈ ਹੈ, ਜੋ ਇਸ ਸਾਲ ਹੋਇਆ। ਇਹ ਰਕਮ ਕੁੱਲ ਭੁਗਤਾਨ ਦਾ ਇੱਕ ਤਿਹਾਈ ਹੈ। ਕਿਸਾਨ ਮਹਾਮੇਲਨ ਦੌਰਾਨ ਲਗਪਗ 2000 ਪਸ਼ੂ ਪਾਲਕਾਂ ਤੇ ਮੱਛੀ ਪਾਲਕਾਂ ਨੂੰ ਕਿਸਾਨੀ ਕ੍ਰੈਡਿਟ ਕਾਰਡ ਵੰਡੇ ਗਏ। ਇਸ ਤੋਂ ਇਲਾਵਾ 75 ਕਰੋੜ ਰੁਪਏ ਦੇ ਨਿਰਮਾਣ ਕਾਰਜਾਂ ਦਾ ਭੂਮੀ ਪੂਜਾ ਤੇ ਉਦਘਾਟਨ ਵੀ ਕੀਤਾ ਜਾਏਗਾ ਜਿਵੇਂ ਗੋਦਾਮ, ਕਿਸਾਨ ਸਹੂਲਤ ਕੇਂਦਰ ਆਦਿ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ

Embed widget