PM Modi Announcement: PM ਮੋਦੀ ਨਹੀਂ ਕਰਨਗੇ ਸੰਬੋਧਨ, ਅਟਕਲਾਂ ਦਾ ਬਾਜ਼ਾਰ ਹੋ ਗਿਆ ਸੀ ਗਰਮ
PM Modi Big Announcement: ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਠੀਕ ਪਹਿਲਾਂ ਪੀਐਮ ਮੋਦੀ ਦੇ ਵੱਡੇ ਐਲਾਨ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਕਾਫੀ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਇਸ ਸਬੰਧੀ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ।
PM Modi Announcement: ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਨ ਤੋਂ ਠੀਕ ਪਹਿਲਾਂ ਦੇਸ਼ ਵਾਸੀਆਂ ਲਈ ਵੱਡੀ ਖ਼ਬਰ ਸਾਹਮਣੇ ਆਈ। ਸੂਤਰਾਂ ਦੇ ਹਵਾਲੇ ਨਾਲ ਕਿਹਾ ਜਾ ਰਿਹਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁਝ ਹੀ ਮਿੰਟਾਂ 'ਚ ਵੱਡਾ ਅਤੇ ਅਹਿਮ ਐਲਾਨ ਕਰ ਸਕਦੇ ਹਨ।
ਉਸ ਤੋਂ ਬਾਅਦ ਹੀ ਇਹ ਅਟਕਲਾਂ ਲੱਗਣੀਆਂ ਸ਼ੁਰੂ ਹੋ ਗਈਆਂ ਕਿ ਪ੍ਰਧਾਨ ਮੰਤਰੀ ਮੋਦੀ CAA ਤੋਂ ਇਲਾਵਾ ਕਿਸੇ ਹੋਰ ਮੁੱਦੇ 'ਤੇ ਵੱਡਾ ਐਲਾਨ ਕਰ ਸਕਦੇ ਹਨ। ਇਸ ਖ਼ਬਰ ਤੋਂ ਬਾਅਦ ਅਟਕਲਾਂ ਦਾ ਬਾਜ਼ਾਰ ਗਰਮ ਹੋ ਗਿਆ ਸੀ ਕਿ ਕੀ ਪੀਐਮ ਮੋਦੀ ਕੋਈ ਵੱਡਾ ਐਲਾਨ ਕਰਨ ਵਾਲੇ ਹਨ।
ਹਾਲਾਂਕਿ ਕੁਝ ਹੀ ਸਮੇਂ ਵਿੱਚ ਹੀ ਇਹ ਸਪੱਸ਼ਟ ਹੋ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਬੋਧਨ ਨਹੀਂ ਕਰਨਗੇ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਅਗਨੀ-5 ਮਿਜ਼ਾਈਲ ਦੇ ਸਫਲ ਪ੍ਰੀਖਣ ਲਈ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਡੀਆਰਡੀਓ ਦੇ ਵਿਗਿਆਨੀਆਂ ਨੂੰ ਵਧਾਈ ਦਿੱਤੀ।
ਇਹ ਵੀ ਪੜ੍ਹੋ: PM Modi on CAA: CAA ਜਾਂ ਕੋਈ ਵੱਡੀ ਘੋਸ਼ਣਾ, ਥੋੜੀ ਦੇਰ 'ਚ ਵੱਡਾ ਐਲਾਨ ਕਰ ਸਕਦੇ ਪੀਐਮ ਮੋਦੀ
ਸੋਸ਼ਲ ਮੀਡੀਆ 'ਤੇ ਲੱਗ ਰਹੀਆਂ ਸਨ ਅਟਕਲਾਂ
ਜਿਵੇਂ ਹੀ ਵੱਖ-ਵੱਖ ਮੀਡੀਆ ਚੈਨਲਾਂ 'ਤੇ ਇਹ ਖ਼ਬਰ ਆਈ ਕਿ ਪ੍ਰਧਾਨ ਮੰਤਰੀ ਮੋਦੀ ਕੋਈ ਵੱਡਾ ਐਲਾਨ ਕਰ ਸਕਦੇ ਹਨ, ਸੋਸ਼ਲ ਮੀਡੀਆ 'ਤੇ ਅਟਕਲਾਂ ਦਾ ਦੌਰ ਸ਼ੁਰੂ ਹੋ ਗਿਆ ਸੀ। ਕੁਝ ਯੂਜ਼ਰਸ ਦਾ ਮੰਨਣਾ ਸੀ ਕਿ ਪੀਐਮ ਮੋਦੀ CAA ਨੂੰ ਲੈ ਕੇ ਕੋਈ ਵੱਡਾ ਐਲਾਨ ਕਰ ਸਕਦੇ ਹਨ।
ਕੁਝ ਯੂਜ਼ਰਸ ਦਾ ਇਹ ਮੰਨਣਾ ਸੀ ਕਿ ਪੀਐੱਮ ਮੋਦੀ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਨੂੰ ਲੈ ਕੇ ਵੱਡਾ ਐਲਾਨ ਕਰ ਸਕਦੇ ਹਨ। ਹਾਲਾਂਕਿ ਇਨ੍ਹਾਂ ਸਾਰੀਆਂ ਗੱਲਾਂ ਦਾ ਅੰਦਾਜ਼ਾ ਹੀ ਲਾਇਆ ਜਾ ਰਿਹਾ ਸੀ। ਅਜੇ ਤੱਕ ਕਿਸੇ ਸੂਤਰ ਨੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ ਕਿ ਪ੍ਰਧਾਨ ਮੰਤਰੀ ਕੀ ਵੱਡਾ ਐਲਾਨ ਕਰ ਸਕਦੇ ਹਨ।
ਦੱਸ ਦੇਈਏ ਕਿ ਕਿਸਾਨ ਲੰਬੇ ਸਮੇਂ ਤੋਂ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਿਸ਼ਾਂ ਨੂੰ ਲਾਗੂ ਕਰਨ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਐਮਐਸਪੀ ਬਾਰੇ ਕਾਨੂੰਨ ਬਣਾਉਣਾ ਚਾਹੀਦਾ ਹੈ। ਇਸ ਸਮੇਂ ਵੀ ਹਰਿਆਣਾ ਅਤੇ ਪੰਜਾਬ ਦੀਆਂ ਸਰਹੱਦਾਂ 'ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ।
ਪਿਛਲੇ ਦਿਨੀਂ ਇਨ੍ਹਾਂ ਕਿਸਾਨਾਂ ਨੇ ਦਿੱਲੀ ਚੱਲੋ ਦਾ ਨਾਅਰਾ ਦਿੱਤਾ ਸੀ। ਹਾਲਾਂਕਿ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਦਿੱਲੀ ਚੱਲੋ ਦਾ ਨਾਅਰਾ ਫਿਲਹਾਲ ਲਈ ਮੁਲਤਵੀ ਕਰ ਦਿੱਤਾ ਹੈ।
ਇਹ ਵੀ ਪੜ੍ਹੋ: Byju Crisis: ਬਾਇਜੂ ਨੇ ਬੰਦ ਕੀਤੇ ਸਾਰ ਦਫ਼ਤਰ, ਸਾਰੇ ਮੁਲਾਜ਼ਮ ਘਰ ਤੋਂ ਕਰਨਗੇ ਕੰਮ