PM Modi Cabinet Reshuffle Before Budget Session: ਬਜਟ ਸੈਸ਼ਨ 2023 (Budget Session 2023) ਤੋਂ ਕੁਝ ਮਹੀਨੇ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੰਤਰੀ ਮੰਡਲ ਦੇ ਵਿਸਥਾਰ ਅਤੇ ਫੇਰਬਦਲ (Modi Cabinet Reshuffle) ਨੂੰ ਲੈ ਕੇ ਅਟਕਲਾਂ ਤੇਜ਼ ਹੋ ਗਈਆਂ ਹਨ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਪੀਐਮ ਮੋਦੀ ਮਕਰ ਸੰਕ੍ਰਾਂਤੀ (14 ਜਨਵਰੀ) ਅਤੇ ਬਜਟ ਸੈਸ਼ਨ ਦੀ ਸ਼ੁਰੂਆਤ ਦੇ ਵਿਚਕਾਰ ਆਪਣੇ ਮੰਤਰੀ ਮੰਡਲ ਦਾ ਵਿਸਥਾਰ ਕਰ ਸਕਦੇ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਮੋਦੀ ਮੰਤਰੀ ਮੰਡਲ 'ਚ ਨਵੇਂ ਚਿਹਰਿਆਂ ਨੂੰ ਵੀ ਜਗ੍ਹਾ ਮਿਲ ਸਕਦੀ ਹੈ।
ਦਰਅਸਲ, ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ (JP Nadda) ਦਾ ਕਾਰਜਕਾਲ 20 ਜਨਵਰੀ ਨੂੰ ਖਤਮ ਹੋ ਰਿਹਾ ਹੈ। ਇਸ ਤੋਂ ਇਲਾਵਾ ਪਾਰਟੀ ਜਨਵਰੀ ਵਿਚ ਆਪਣੀ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ਵੀ ਕਰੇਗੀ ਅਤੇ ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਦੇ ਕੁਝ ਸੰਸਦ ਮੈਂਬਰਾਂ ਨੂੰ ਨਵੀਂ ਕੈਬਨਿਟ ਵਿਚ ਜਗ੍ਹਾ ਮਿਲ ਸਕਦੀ ਹੈ।
ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਜਾਵੇਗਾ ਵਿਸਥਾਰ
ਸੂਤਰਾਂ ਨੇ ਦੱਸਿਆ ਕਿ ਇਹ ਵਾਧਾ ਇਸ ਗੱਲ ਨੂੰ ਧਿਆਨ ਵਿਚ ਰੱਖਦੇ ਹੋਏ ਕੀਤਾ ਜਾਵੇਗਾ ਕਿ ਅਗਲੇ ਸਾਲ ਨੌਂ ਰਾਜਾਂ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਲੋਕ ਸਭਾ ਚੋਣਾਂ 2024 ਵਿਚ ਹੋਣੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਕਾਰਗੁਜ਼ਾਰੀ ਦੇ ਆਧਾਰ 'ਤੇ ਕੁਝ ਮੰਤਰੀਆਂ ਨੂੰ ਹਟਾਇਆ ਵੀ ਜਾ ਸਕਦਾ ਹੈ। ਮੋਦੀ 2.0 ਕੈਬਨਿਟ ਵਿੱਚ ਆਖਰੀ ਫੇਰਬਦਲ 7 ਜੁਲਾਈ, 2021 ਨੂੰ ਹੋਇਆ ਸੀ, ਜਿਸ ਵਿੱਚ ਕੁਝ ਪ੍ਰਮੁੱਖ ਨਾਵਾਂ ਸਮੇਤ 12 ਮੰਤਰੀਆਂ ਨੂੰ ਹਟਾ ਦਿੱਤਾ ਗਿਆ ਸੀ।
ਹੁਣ ਭਾਜਪਾ ਦੀ ਇਨ੍ਹਾਂ ਸੂਬਿਆ 'ਤੇ ਹੈ ਨਜ਼ਰ
2023 ਨੂੰ ਸਾਰੀਆਂ ਸਿਆਸੀ ਪਾਰਟੀਆਂ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ ਕਿਉਂਕਿ ਆਉਣ ਵਾਲੇ ਸਾਲ ਵਿੱਚ 9 ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਵੀ ਸ਼ਾਮਲ ਹੈ। ਇਹ ਚੋਣਾਂ ਇਸ ਲਈ ਵੀ ਜ਼ਿਆਦਾ ਮਹੱਤਵਪੂਰਨ ਹਨ ਕਿਉਂਕਿ ਲੋਕ ਸਭਾ ਚੋਣਾਂ ਅਗਲੇ ਸਾਲ ਯਾਨੀ 2024 ਵਿੱਚ ਹੋਣੀਆਂ ਹਨ। ਇਸ ਸਾਲ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ ਇਤਿਹਾਸਕ ਜਿੱਤ ਦਰਜ ਕੀਤੀ ਹੈ। ਹੁਣ ਭਾਜਪਾ ਦੀ ਨਜ਼ਰ ਤ੍ਰਿਪੁਰਾ, ਮੇਘਾਲਿਆ, ਮਿਜ਼ੋਰਮ, ਨਾਗਾਲੈਂਡ, ਤੇਲੰਗਾਨਾ, ਕਰਨਾਟਕ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ 'ਚ ਹੋਣ ਵਾਲੀਆਂ ਚੋਣਾਂ 'ਤੇ ਹੈ।