ਨਵੀਂ ਦਿੱਲੀ: ਦੇਸ਼ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਤੇ ਦੇਸ਼ ਇਨਫੈਕਸ਼ਨ ਦੀ ਦੂਜੀ ਲਹਿਰ ਦਾ ਸਾਹਮਣਾ ਕਰ ਰਿਹਾ ਹੈ। ਦੇਸਭਰ ਦੇ ਹਸਪਤਾਲਾਂ 'ਚ ਆਕਸੀਜਨ ਤੇ ਬੈੱਡਾਂ ਦੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਜ਼ਰੂਰੀ ਦਵਾਈਆਂ ਦੀ ਕਮੀ ਹੋ ਰਹੀ ਹੈ।
ਅਜਿਹੇ 'ਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਮਾਹਿਰਾਂ ਨਾਲ ਸਮੀਖਿਆ ਬੈਠਕ ਕਰਨਗੇ। ਇਸ ਬੈਠਕ 'ਚ ਆਕਸੀਜਨ ਤੇ ਦਵਾਈਆਂ ਦੇ ਉਪਲਬਧਤਾ ਦੀ ਸਮੀਖਿਆ ਕੀਤੀ ਜਾਵੇਗੀ। ਅੱਜ ਸਵੇਰ ਸਾਢੇ 9 ਵਜੇ ਤੋਂ ਬਾਅਦ ਮੀਟਿੰਗ ਹੋਵੇਗੀ।