ਨਵੀਂ ਦਿੱਲੀ: ਦੇਸ਼ ਭਰ ਵਿੱਚ ਕਿਸਾਨ ਆਪਣੀਆਂ ਮੰਗਾਂ ਮਨਵਾਉਣ ਲਈ ਅੰਦੋਲਨ ਕਰ ਰਹੇ ਹਨ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਖੇਤੀ ਸੈਕਟਰ ਦੇ ਕਾਇਆ ਕਲਪ ਲਈ ਪਿਛਲੇ ਸੱਤ ਸਾਲਾਂ ਵਿੱਚ ਕਈ ਅਹਿਮ ਨਵੇਂ ਕਦਮ ਪੁੱਟੇ ਹਨ। ਉਨ੍ਹਾਂ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਵਿੱਚ ਇਤਿਹਾਸਕ ਵਾਧਾ ਕੀਤਾ ਹੈ।


ਮੋਦੀ ਨੇ ਮੁੜ ਕਿਹਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਪ੍ਰਧਾਨ ਮੰਤਰੀ ਨੇ ਇੱਕ ਟਵੀਟ ’ਚ ਕਿਹਾ, ‘ਸਾਡੀ ਸਰਕਾਰ ਨੂੰ ਐਮਐਸਪੀ ’ਚ ਇਤਿਹਾਸਕ ਵਾਧਾ ਕਰਨ ਦਾ ਮਾਣ ਮਿਲਿਆ ਹੈ। ਅਸੀਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਾਂ।’


<blockquote class="twitter-tweet"><p lang="hi" dir="ltr">अन्नदाताओं के जीवन को आसान बनाने और उनकी आय दोगुनी करने का जो संकल्प देश ने लिया है, उसमें पीएम किसान निधि की महत्वपूर्ण भूमिका है। आज हमारे किसान आत्मनिर्भर भारत अभियान के भी अभिन्न अंग बन रहे हैं। <a rel='nofollow'>#KisanKaSammanPMKisan</a></p>&mdash; Narendra Modi (@narendramodi) <a rel='nofollow'>February 24, 2021</a></blockquote> <script async src="https://platform.twitter.com/widgets.js" charset="utf-8"></script>


ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਨੂੰ ਬਿਹਤਰ ਸਿੰਜਾਈ ਤੇ ਵੱਧ ਤੋਂ ਵੱਧ ਤਕਨਾਲੋਜੀ ਵੀ ਵਰਤੋਂ, ਫਸਲਾਂ ਦੇ ਬੀਮੇ ਲਈ ਵਧੇਰੇ ਕਰਜ਼ੇ ਤੇ ਮਾਰਕੀਟਾਂ, ਮਿੱਟੀ ਦੀ ਸਿਹਤ ਜਾਂਚ ਤੇ ਦਲਾਲਾਂ ਨੂੰ ਖ਼ਤਮ ਕਰਨ ਜਿਹੇ ਹੋਰ ਕਈ ਉਪਰਾਲੇ ਕੀਤੇ ਹਨ। ਪ੍ਰਧਾਨ ਮੰਤਰੀ ਦੇ ਇਨ੍ਹਾਂ ਦਾਅਵਿਆਂ ਨੂੰ ਰੱਦ ਕਰਦਿਆਂ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਕਿਸਾਨ ਦੀ ਹਾਲਤ ਦਿਨ-ਬ-ਨਿਘਰਦੀ ਜਾ ਰਹੀ ਹੈ।