ਨਵੀਂ ਦਿੱਲੀ: ਰਾਜ ਸਭਾ (Rajya Sabha) ਤੋਂ 9 ਫਰਵਰੀ ਨੂੰ ਕਾਂਗਰਸੀ ਸਾਂਸਦ ਗੁਲਾਮ ਨਬੀ ਆਜ਼ਾਦ (Ghulam Nabi Azad) ਦੀ ਵਿਦਾਈ ਹੋ ਰਹੀ ਹੈ। ਇਸ ਮੌਕੇ ਪੀਐਮ ਨਰਿੰਦਰ ਮੋਦੀ (Narendra Modi) ਨੇ ਗੁਲਾਮ ਨਬੀ ਆਜ਼ਾਦ ਦੀ ਖੂਬ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਮੌਕੇ ਮੋਦੀ ਭਾਵੁਕ ਵੀ ਹੋ ਗਏ ਤੇ ਉਨ੍ਹਾਂ ਦੀਆਂ ਅੱਖਾਂ ਭਰ ਆਈਆਂ।
ਪੀਐਮ ਮੋਦੀ ਨੇ ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਹਮਲੇ ਦੀ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਗੁਲਾਮ ਨਬੀ ਆਜ਼ਾਦ ਨੇ ਉਸ ਦਿਨ ਉਨ੍ਹਾਂ ਨੂੰ ਬੁਲਾਇਆ ਸੀ ਤੇ ਉਹ ਫੋਨ 'ਤੇ ਬਹੁਤ ਰੋ ਰਹੇ ਸੀ।
ਮੋਦੀ ਨੇ ਕਿਹਾ ਕਿ ਗੁਲਾਬ ਨਬੀ ਆਜ਼ਾਦ ਨਾਲ ਮੇਰਾ ਸਬੰਧ ਦੋਸਤਾਨਾ ਰਿਹਾ ਹੈ। ਰਾਜਨੀਤੀ ਵਿੱਚ ਬਹਿਸ, ਵਾਰ-ਪਲਟਵਾਰ ਚੱਲਦਾ ਰਹਿੰਦਾ ਹੈ ਪਰ ਇੱਕ ਦੋਸਤ ਵਜੋਂ ਮੈਂ ਉਨ੍ਹਾਂ ਦਾ ਬਹੁਤ ਸਤਿਕਾਰ ਕਰਦਾ ਹਾਂ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904