PM Modi Interview: 2047 ਤੱਕ ਵਿਕਸਤ ਦੇਸ਼ ਹੋਵੇਗਾ ਭਾਰਤ , ਭ੍ਰਿਸ਼ਟਾਚਾਰ, ਜਾਤੀਵਾਦ, ਫਿਰਕਾਪ੍ਰਸਤੀ ਲਈ ਨਹੀਂ ਹੋਵੇਗੀ ਕੋਈ ਥਾਂ - PM ਮੋਦੀ
PM Modi Interview: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ PTI ਨੂੰ ਦਿੱਤੇ ਇੰਟਰਵਿਊ ਵਿੱਚ G-20 ਦੇ ਪ੍ਰਭਾਵਾਂ ਬਾਰੇ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਕਈ ਸਕਾਰਾਤਮਕ ਪ੍ਰਭਾਵ ਹੋਏ ਹਨ।
PM Modi Interview: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਊਜ਼ ਏਜੰਸੀ ਪੀਟੀਆਈ ਨੂੰ ਇੱਕ ਵਿਸ਼ੇਸ਼ ਇੰਟਰਵਿਊ ਦਿੱਤਾ ਹੈ। ਇਹ ਇੰਟਰਵਿਊ ਅਜਿਹੇ ਸਮੇਂ 'ਚ ਆਈ ਹੈ ਜਦੋਂ ਜੀ-20 ਦੇਸ਼ਾਂ ਦੀ ਬੈਠਕ ਨਵੀਂ ਦਿੱਲੀ 'ਚ 9-10 ਸਤੰਬਰ ਨੂੰ ਹੋਣ ਜਾ ਰਹੀ ਹੈ। ਇਸ ਤੋਂ ਇਲਾਵਾ ਕੇਂਦਰ ਨੇ 18-22 ਸਤੰਬਰ ਦੌਰਾਨ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀਟੀਆਈ ਨੂੰ ਦਿੱਤੀ ਇੱਕ ਵਿਸ਼ੇਸ਼ ਇੰਟਰਵਿਊ ਵਿੱਚ ਕਿਹਾ ਕਿ ਭਾਰਤ ਦੀ ਜੀ-20 ਪ੍ਰਧਾਨਗੀ ਦੇ ਬਹੁਤ ਸਾਰੇ ਸਕਾਰਾਤਮਕ ਪ੍ਰਭਾਵ ਪਏ ਹਨ, ਜਿਨ੍ਹਾਂ ਵਿੱਚੋਂ ਕੁਝ "ਮੇਰੇ ਦਿਲ ਦੇ ਬਹੁਤ ਨੇੜੇ" ਹਨ।
ਪੀਐਮ ਮੋਦੀ ਨੇ ਕਿਹਾ- ਭਾਰਤ 2047 ਤੱਕ ਵਿਕਸਤ ਦੇਸ਼ ਬਣ ਜਾਵੇਗਾ
ਪ੍ਰਧਾਨ ਮੰਤਰੀ ਨੇ ਕਿਹਾ, ਸੰਸਾਰ ਦਾ ਜੀਡੀਪੀ-ਕੇਂਦ੍ਰਿਤ ਦ੍ਰਿਸ਼ਟੀਕੋਣ ਹੁਣ ਮਨੁੱਖ-ਕੇਂਦ੍ਰਿਤ ਵਿੱਚ ਬਦਲ ਰਿਹਾ ਹੈ। ਭਾਰਤ ਇਸ ਵਿੱਚ ਉਤਪ੍ਰੇਰਕ ਦੀ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਕਿਹਾ, 'ਸਬਕਾ ਸਾਥ, ਸਬਕਾ ਵਿਕਾਸ' ਵੀ ਵਿਸ਼ਵ ਕਲਿਆਣ ਲਈ ਮਾਰਗ ਦਰਸ਼ਕ ਹੋ ਸਕਦਾ ਹੈ।
PHOTO | Highlights of Prime Minister Narendra Modi's exclusive interview with PTI (n/1)#PMModiSpeaksToPTI pic.twitter.com/aCkucWlL3R
— Press Trust of India (@PTI_News) September 3, 2023
ਪੀਐਮ ਮੋਦੀ ਨੇ ਇੰਟਰਵਿਊ ਦੌਰਾਨ ਕਿਹਾ ਕਿ ਭਾਰਤ 2047 ਤੱਕ ਵਿਕਸਤ ਦੇਸ਼ ਬਣ ਜਾਵੇਗਾ। ਸਾਡੇ ਰਾਸ਼ਟਰੀ ਜੀਵਨ ਵਿੱਚ ਭ੍ਰਿਸ਼ਟਾਚਾਰ, ਜਾਤੀਵਾਦ ਅਤੇ ਫਿਰਕਾਪ੍ਰਸਤੀ ਦੀ ਕੋਈ ਥਾਂ ਨਹੀਂ ਹੋਵੇਗੀ।
'ਭਾਰਤੀਆਂ ਕੋਲ ਵਧੀਆ ਮੌਕਾ ਹੈ'
ਉਨ੍ਹਾਂ ਕਿਹਾ, ਜੀ-20 ਵਿੱਚ, ਦੁਨੀਆ ਸਾਡੇ ਸ਼ਬਦਾਂ ਅਤੇ ਦ੍ਰਿਸ਼ਟੀਕੋਣ ਨੂੰ ਸਿਰਫ਼ ਵਿਚਾਰਾਂ ਵਜੋਂ ਨਹੀਂ, ਸਗੋਂ ਭਵਿੱਖ ਲਈ ਇੱਕ ਰੋਡਮੈਪ ਵਜੋਂ ਦੇਖਦੀ ਹੈ। ਅੱਜ ਭਾਰਤੀਆਂ ਕੋਲ ਵਿਕਾਸ ਦੀ ਨੀਂਹ ਰੱਖਣ ਦਾ ਸੁਨਹਿਰੀ ਮੌਕਾ ਹੈ ਜੋ ਅਗਲੇ ਹਜ਼ਾਰਾਂ ਸਾਲਾਂ ਤੱਕ ਯਾਦ ਰੱਖਿਆ ਜਾਵੇਗਾ।
ਇੱਕ ਦਹਾਕੇ ਤੋਂ ਵੀ ਘੱਟ ਸਮੇਂ ਵਿੱਚ ਪੰਜ ਸਥਾਨਾਂ ਦੀ ਛਾਲ ਮਾਰਨ ਦੀ ਪ੍ਰਾਪਤੀ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਆਉਣ ਵਾਲੇ ਸਮੇਂ ਵਿੱਚ ਦੁਨੀਆ ਦੀਆਂ ਚੋਟੀ ਦੀਆਂ ਤਿੰਨ ਅਰਥਵਿਵਸਥਾਵਾਂ ਵਿੱਚ ਸ਼ਾਮਲ ਹੋਵੇਗਾ।
ਪਾਕਿਸਤਾਨ ਅਤੇ ਚੀਨ ਦੇ ਇਤਰਾਜ਼ਾਂ ਨੂੰ ਕੀਤਾ ਖਾਰਜ
ਪ੍ਰਧਾਨ ਮੰਤਰੀ ਮੋਦੀ ਨੇ ਕਸ਼ਮੀਰ ਅਤੇ ਅਰੁਣਾਚਲ ਪ੍ਰਦੇਸ਼ 'ਚ ਜੀ-20 ਬੈਠਕਾਂ ਕਰਵਾਉਣ ਨੂੰ ਲੈ ਕੇ ਪਾਕਿਸਤਾਨ ਅਤੇ ਚੀਨ ਦੇ ਇਤਰਾਜ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਦੇਸ਼ ਦੇ ਹਰ ਹਿੱਸੇ 'ਚ ਬੈਠਕਾਂ ਦਾ ਹੋਣਾ ਸੁਭਾਵਿਕ ਹੈ।
ਇਹ ਵੀ ਪੜ੍ਹੋ: PM Modi Interview: 'ਆਉਣ ਵਾਲੇ ਦਿਨਾਂ ਵਿੱਚ ਭਾਰਤ ਚੋਟੀ ਦੀਆਂ ਅਰਥਵਿਵਸਥਾਵਾਂ ਵਿੱਚ ਹੋਵੇਗਾ ਸ਼ਾਮਲ': ਮੋਦੀ