ਪੀਐਮ ਮੋਦੀ ਨੇ ਦੇਸ਼ ਵਾਸੀਆਂ ਨਾਲ ਕੀਤੀ 'ਮਨ ਕੀ ਬਾਤ', ਕੋਰੋਨਾ ਵੈਕਸੀਨ ਬਾਰੇ ਕਹੀ ਵੱਡੀ ਗੱਲ
'ਮਨ ਕੀ ਬਾਤ' ਪ੍ਰੋਗਰਾਮ 'ਚ ਪੀਐੱਮ ਮੋਦੀ ਨੇ ਕਿਹਾ, ''100 ਕਰੋੜ ਟੀਕੇ ਦੀ ਖੁਰਾਕ ਤੋਂ ਬਾਅਦ ਅੱਜ ਦੇਸ਼ ਨਵੇਂ ਉਤਸ਼ਾਹ, ਨਵੀਂ ਊਰਜਾ ਨਾਲ ਅੱਗੇ ਵਧ ਰਿਹਾ ਹੈ।
Mann Ki Baat: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਾਸੀਆਂ ਨਾਲ 'ਮਨ ਕੀ ਬਾਤ' ਕੀਤੀ। ਉਨ੍ਹਾਂ ਨੇ ਇਸ ਦੌਰਾਨ ਖਾਸ ਤੌਰ ਉੱਪਰ 100 ਕਰੋੜ ਕੋਰੋਨਾ ਵੈਕਸੀਨ ਲਾਉਣ ਦਾ ਜ਼ਿਕਰ ਕੀਤਾ। ਮੋਦੀ ਨੇ ਅੱਜ ਮਨ ਕੀ ਬਾਤ ਪ੍ਰੋਗਰਾਮ ਵਿੱਚ ਟੀਕਾਕਰਨ ਮੁਹਿੰਮ 'ਤੇ ਗੱਲ ਕੀਤੀ ਤੇ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ।
ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਘਾਤਕ ਕੋਰੋਨਾਵਾਇਰਸ ਨੂੰ ਖਤਮ ਕਰਨ ਲਈ ਟੀਕਾ ਮੁਹਿੰਮ ਚਲਾਈ ਜਾ ਰਹੀ ਹੈ। ਦੇਸ਼ ਵਿੱਚ ਹੁਣ ਤੱਕ 100 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਟੀਚੇ ਨੂੰ ਪ੍ਰਾਪਤ ਕਰਕੇ ਦੇਸ਼ ਨੇ ਇਤਿਹਾਸ ਰਚਿਆ ਹੈ।
'ਮਨ ਕੀ ਬਾਤ' ਪ੍ਰੋਗਰਾਮ 'ਚ ਪੀਐੱਮ ਮੋਦੀ ਨੇ ਕਿਹਾ, ''100 ਕਰੋੜ ਟੀਕੇ ਦੀ ਖੁਰਾਕ ਤੋਂ ਬਾਅਦ ਅੱਜ ਦੇਸ਼ ਨਵੇਂ ਉਤਸ਼ਾਹ, ਨਵੀਂ ਊਰਜਾ ਨਾਲ ਅੱਗੇ ਵਧ ਰਿਹਾ ਹੈ। ਸਾਡੇ ਵੈਕਸੀਨ ਪ੍ਰੋਗਰਾਮ ਦੀ ਸਫਲਤਾ ਭਾਰਤ ਦੀ ਸਮਰੱਥਾ ਨੂੰ ਦਰਸਾਉਂਦੀ ਹੈ। ਮੈਂ ਆਪਣੇ ਦੇਸ਼ ਦੀ ਸਮਰੱਥਾ, ਮੇਰੇ ਦੇਸ਼ ਦੇ ਲੋਕਾਂ ਤੋਂ ਚੰਗੀ ਤਰ੍ਹਾਂ ਜਾਣੂ ਹਾਂ। ਮੈਂ ਜਾਣਦਾ ਸੀ ਕਿ ਸਾਡੇ ਸਿਹਤ ਸੰਭਾਲ ਕਰਮਚਾਰੀ ਦੇਸ਼ ਵਾਸੀਆਂ ਨੂੰ ਟੀਕਾਕਰਨ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।
ਪੀਐਮ ਮੋਦੀ ਨੇ ਕਿਹਾ, “ਇਹ ਲੱਖਾਂ ਸਿਹਤ ਕਰਮਚਾਰੀਆਂ ਦੀ ਸਖ਼ਤ ਮਿਹਨਤ ਕਾਰਨ ਹੈ ਕਿ ਭਾਰਤ ਨੇ 100 ਕਰੋੜ ਟੀਕੇ ਦੀ ਖੁਰਾਕ ਦਾ ਮੀਲ ਪੱਥਰ ਪਾਰ ਕੀਤਾ ਹੈ। ਅੱਜ ਮੈਂ ਉਨ੍ਹਾਂ ਸਾਰੇ ਭਾਰਤੀਆਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ 'ਸਾਰਿਆਂ ਲਈ ਵੈਕਸੀਨ-ਮੁਫਤ ਟੀਕਾ' ਮੁਹਿੰਮ ਨੂੰ ਅਜਿਹੀ ਉਚਾਈ, ਸਫਲਤਾ ਦਿੱਤੀ।
'ਮਨ ਕੀ ਬਾਤ' ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅਸੀਂ 31 ਅਕਤੂਬਰ ਨੂੰ ਰਾਸ਼ਟਰੀ ਏਕਤਾ ਦਿਵਸ ਵਜੋਂ ਮਨਾਉਂਦੇ ਹਾਂ। ਸਾਨੂੰ ਘੱਟੋ-ਘੱਟ ਇਕ ਗਤੀਵਿਧੀ ਨਾਲ ਜੁੜਨਾ ਚਾਹੀਦਾ ਹੈ ਜੋ ਰਾਸ਼ਟਰੀ ਏਕਤਾ ਨੂੰ ਵਧਾਵਾ ਦਿੰਦੀ ਹੈ।