PM Modi in Kashmir: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ (7 ਮਾਰਚ) ਨੂੰ ਜੰਮੂ-ਕਸ਼ਮੀਰ 'ਚ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਉਸ ਦੇ ਸਹਿਯੋਗੀਆਂ ਨੇ ਧਾਰਾ 370 ਦੇ ਨਾਂ 'ਤੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ। ਕੇਂਦਰ ਸ਼ਾਸਤ ਪ੍ਰਦੇਸ਼ ਦੀ ਰਾਜਧਾਨੀ ਸ਼੍ਰੀਨਗਰ ਦੇ ਬਖਸ਼ੀ ਸਟੇਡੀਅਮ ਪਹੁੰਚੇ ਪੀਐਮ ਮੋਦੀ ਨੇ ਇੱਥੇ 6,400 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਉਨ੍ਹਾਂ ਇੱਥੇ ‘ਵਿਕਸਤ ਭਾਰਤ, ਵਿਕਸਤ ਜੰਮੂ-ਕਸ਼ਮੀਰ’ ਪ੍ਰੋਗਰਾਮ ਵਿੱਚ ਹਿੱਸਾ ਲਿਆ।


ਧਾਰਾ 370 ਦੇ ਮੁੱਦੇ 'ਤੇ ਸੂਬੇ ਦੀਆਂ ਖੇਤਰੀ ਪਾਰਟੀਆਂ ਅਤੇ ਕਾਂਗਰਸ ਨੂੰ ਘੇਰਦਿਆਂ ਪੀਐਮ ਮੋਦੀ ਨੇ ਕਿਹਾ ਕਿ ਅੱਜ ਜੰਮੂ-ਕਸ਼ਮੀਰ ਖੁੱਲ੍ਹ ਕੇ ਸਾਹ ਲੈ ਰਿਹਾ ਹੈ। ਪਾਬੰਦੀਆਂ ਤੋਂ ਬਾਅਦ ਇਹ ਆਜ਼ਾਦੀ ਧਾਰਾ 370 ਹਟਾਉਣ ਤੋਂ ਬਾਅਦ ਮਿਲੀ ਹੈ। ਦਹਾਕਿਆਂ ਤੋਂ ਕਾਂਗਰਸ ਅਤੇ ਇਸ ਦੇ ਸਹਿਯੋਗੀਆਂ ਨੇ ਧਾਰਾ 370 ਦੇ ਨਾਂ 'ਤੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ। ਉਨ੍ਹਾਂ ਕਿਹਾ ਕਿ ਧਾਰਾ 370 ਜੰਮੂ-ਕਸ਼ਮੀਰ ਲਈ ਨਹੀਂ, ਸਗੋਂ ਕੁਝ ਸਿਆਸੀ ਪਰਿਵਾਰਾਂ ਲਈ ਲਾਭਕਾਰੀ ਹੈ ਜੋ ਇਸ ਦਾ ਫਾਇਦਾ ਚੁੱਕ ਰਹੇ ਹਨ।


ਇਹ ਵੀ ਪੜ੍ਹੋ: Bullet Train Deal: ਜਾਪਾਨ ਤੋਂ 6 ਬੁਲੇਟ ਟਰੇਨ ਖ਼ਰੀਦਣ ਜਾ ਰਿਹਾ ਭਾਰਤ, ਮਾਰਚ 'ਚ ਹੋ ਜਾਵੇਗੀ Deal Done


ਕੁਝ ਪਰਿਵਾਰਾਂ ਨੇ ਫਾਇਦੇ ਲਈ ਕਸ਼ਮੀਰ ਨੂੰ ਜੰਜ਼ੀਰਾਂ ਵਿੱਚ ਜਕੜਿਆ -PM ਮੋਦੀ


ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਲੋਕ ਸੱਚ ਜਾਣ ਚੁੱਕੇ ਹਨ ਕਿ ਉਨ੍ਹਾਂ ਨੂੰ ਗੁੰਮਰਾਹ ਕੀਤਾ ਗਿਆ ਸੀ। ਕੁਝ ਪਰਿਵਾਰਾਂ ਦੇ ਭਲੇ ਲਈ ਜੰਮੂ-ਕਸ਼ਮੀਰ ਨੂੰ ਜੰਜ਼ੀਰਾਂ ਵਿੱਚ ਜਕੜ ਕੇ ਰੱਖਿਆ ਗਿਆ। ਨੌਜਵਾਨਾਂ ਨੂੰ ਦਿੱਤੇ ਜਾ ਰਹੇ ਮੌਕਿਆਂ ਬਾਰੇ ਗੱਲ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਧਾਰਾ 370 ਨਹੀਂ ਹੈ, ਇਸ ਲਈ ਜੰਮੂ-ਕਸ਼ਮੀਰ ਦੇ ਨੌਜਵਾਨਾਂ ਦੀ ਪ੍ਰਤਿਭਾ ਦਾ ਪੂਰਾ ਸਨਮਾਨ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਨਵੇਂ ਮੌਕੇ ਮਿਲ ਰਹੇ ਹਨ। ਅੱਜ ਇੱਥੇ ਸਾਰਿਆਂ ਲਈ ਬਰਾਬਰ ਅਧਿਕਾਰ ਅਤੇ ਬਰਾਬਰ ਮੌਕੇ ਹਨ।


ਵਾਲਮੀਕਿ ਭਾਈਚਾਰੇ ਨੂੰ 70 ਸਾਲਾਂ ਬਾਅਦ ਮਿਲਿਆ ਵੋਟ ਦਾ ਅਧਿਕਾਰ – ਪੀਐਮ ਮੋਦੀ


ਪੀਐਮ ਮੋਦੀ ਨੇ ਕਿਹਾ ਕਿ ਪਾਕਿਸਤਾਨ ਤੋਂ ਆਏ ਵਾਲਮੀਕਿ ਭਾਈਚਾਰੇ ਦੇ ਲੋਕਾਂ ਨੂੰ 70 ਸਾਲ ਤੱਕ ਵੋਟ ਦਾ ਅਧਿਕਾਰ ਨਹੀਂ ਮਿਲਿਆ। ਉਨ੍ਹਾਂ ਨੂੰ ਹੁਣ ਵੋਟ ਦਾ ਅਧਿਕਾਰ ਮਿਲ ਗਿਆ ਹੈ। ਹੁਣ ਇਹ ਯਕੀਨੀ ਬਣਾਇਆ ਗਿਆ ਹੈ ਕਿ ਵਾਲਮੀਕਿ ਸਮਾਜ ਨੂੰ ਐਸ.ਸੀ ਵਰਗ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿੱਚ ਅਨੁਸੂਚਿਤ ਜਨਜਾਤੀ ਦੇ ਲੋਕਾਂ ਲਈ ਸੀਟਾਂ ਰਾਖਵੀਆਂ ਕੀਤੀਆਂ ਗਈਆਂ ਹਨ। ਜੰਮੂ-ਕਸ਼ਮੀਰ ਭ੍ਰਿਸ਼ਟਾਚਾਰ ਅਤੇ ਭਾਈ-ਭਤੀਜਾਵਾਦ ਦਾ ਵੱਡਾ ਸ਼ਿਕਾਰ ਰਿਹਾ ਹੈ। ਪਰ ਹੁਣ ਅਜਿਹਾ ਨਹੀਂ ਹੈ।


ਇਹ ਵੀ ਪੜ੍ਹੋ: PM Modi In Srinagar: PM ਮੋਦੀ ਨੇ ਕਮਲ ਨਾਲ ਦੱਸਿਆ ਕਸ਼ਮੀਰ ਦਾ ਕਨੈਕਸ਼ਨ, ਜਾਣੋ ਕਿਵੇਂ ਜੋੜੀ ਤਾਰ !