ਨਮ ਅੱਖਾਂ, ਉਦਾਸੀ ਭਰੇ ਮਾਹੌਲ ਦੇ ਵਿਚਕਾਰ ਅੱਜ ਸੀਡੀਐਸ ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਸਮੇਤ 13 ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਤੋਂ ਪਹਿਲਾਂ ਸਾਰਿਆਂ ਦੀਆਂ ਦੇਹਾਂ ਵੈਲਿੰਗਟਨ ਤੋਂ ਦਿੱਲੀ ਲਿਆਂਦੀਆਂ ਗਈਆਂ ਸਨ। ਇੱਥੇ ਪੀਐਮ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਐਨਐਸਏ ਅਜੀਤ ਡੋਭਾਲ ਅਤੇ ਹੋਰਾਂ ਨੇ ਸ਼ਰਧਾਂਜਲੀ ਦਿੱਤੀ। ਪੀਐਮ ਮੋਦੀ ਨੇ ਸੂਰਵੀਰਾਂ ਦੇ ਪਰਿਵਾਰ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ।


ਪੀਐਮ ਮੋਦੀ ਨੇ ਸ਼ਰਧਾਂਜਲੀ ਦਿੱਤੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਲਮ ਹਵਾਈ ਅੱਡੇ 'ਤੇ CDS ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਸਮੇਤ ਸਾਰੇ ਫੌਜੀ ਜਵਾਨਾਂ ਦੀਆਂ ਦੇਹਾਂ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਤਿੰਨਾਂ ਸੈਨਾਵਾਂ ਦੇ ਮੁਖੀਆਂ ਤੋਂ ਇਲਾਵਾ ਫੌਜ ਦੇ ਕਈ ਹੋਰ ਸੀਨੀਅਰ ਅਧਿਕਾਰੀ ਮੌਕੇ 'ਤੇ ਮੌਜੂਦ ਸਨ।


ਬ੍ਰਿਗੇਡੀਅਰ ਐਲ.ਐਸ.ਲਿੱਦੜ, ਲੈਫਟੀਨੈਂਟ ਕਰਨਲ ਹਰਜਿੰਦਰ ਸਿੰਘ, ਵਿੰਗ ਕਮਾਂਡਰ ਪੀ.ਐਸ. ਚੌਹਾਨ, ਸਕੁਐਡਰਨ ਲੀਡਰ ਕੇ ਸਿੰਘ, ਜੇਡਬਲਿਊਓ ਦਾਸ, ਜੇਡਬਲਿਊਓ ਪ੍ਰਦੀਪ ਏ, ਹੌਲਦਾਰ ਸਤਪਾਲ, ਨਾਇਕ ਗੁਰਸੇਵਕ ਸਿੰਘ, ਨਾਇਕ ਸਮੇਤ ਜਨਰਲ ਬਿਪਿਨ ਰਾਵਤ ਅਤੇ ਮਧੁਲਿਕਾ ਰਾਵਤ, ਨਾਇਕ ਜਤਿੰਦਰ ਕੁਮਾਰ, ਲਾਂਸ ਨਾਇਕ ਵਿਵੇਕ ਕੁਮਾਰ ਅਤੇ ਲਾਂਸ ਨਾਇਕ ਸਾਈ ਤੇਜਾ ਹੈਲੀਕਾਪਟਰ ਕ੍ਰੈਸ਼ ਵਿੱਚ ਮਾਰੇ ਗਏ ਸੀ।ਪੀਐਮ ਮੋਦੀ ਨੇ ਸਾਰਿਆਂ ਨੂੰ ਸ਼ਰਧਾਂਜਲੀ ਦਿੱਤੀ। ਕੱਲ੍ਹ ਸਾਰਿਆਂ ਨੂੰ ਅੰਤਿਮ ਵਿਦਾਈ ਦਿੱਤੀ ਜਾਵੇਗੀ।


ਸਾਰੇ 13 ਮ੍ਰਿਤਕਾਂ ਨੂੰ ਬੇਸ ਹਸਪਤਾਲ ਲਿਆਂਦਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ ਜਨਰਲ ਰਾਵਤ, ਮਧੁਲਿਕਾ ਰਾਵਤ, ਬ੍ਰਿਗੇਡੀਅਰ ਐਲ.ਐਸ. ਲਿਡਰ ਅਤੇ ਵਿਵੇਕ ਕੁਮਾਰ ਦੀਆਂ ਲਾਸ਼ਾਂ ਦੀ ਹੀ ਪਛਾਣ ਹੋ ਸਕੀ ਹੈ। ਉਨ੍ਹਾਂ ਕਿਹਾ ਕਿ ਬੁੱਧਵਾਰ ਨੂੰ ਹੋਏ ਦਰਦਨਾਕ ਹੈਲੀਕਾਪਟਰ ਹਾਦਸੇ 'ਚ ਜਾਨ ਗਵਾਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਸਿਰਫ਼ ਪਛਾਣੀਆਂ ਗਈਆਂ ਲਾਸ਼ਾਂ ਹੀ ਸੌਂਪੀਆਂ ਜਾਣਗੀਆਂ।


 



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ