ਪੜਚੋਲ ਕਰੋ
(Source: ECI/ABP News)
ਪੀਐਮ ਮੋਦੀ ਨੇ 'ਮਨ ਕੀ ਬਾਤ' 'ਚ ਛੋਟੇ ਸਾਹਿਬਜ਼ਾਦਿਆ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਕੀਤਾ ਸਿਜਦਾ
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 'ਮਨ ਕੀ ਬਾਤ' ਜ਼ਰੀਏ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਸ਼ਹਾਦਤ ਤੋਂ ਸਾਨੂੰ ਬਹੁਤ ਸੇਧ ਮਿਲਦੀ ਹੈ।
![ਪੀਐਮ ਮੋਦੀ ਨੇ 'ਮਨ ਕੀ ਬਾਤ' 'ਚ ਛੋਟੇ ਸਾਹਿਬਜ਼ਾਦਿਆ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਕੀਤਾ ਸਿਜਦਾ PM Narendra Modi remember Mata Gujri ji and Chhote Sahibzade in Man Ki Baat ਪੀਐਮ ਮੋਦੀ ਨੇ 'ਮਨ ਕੀ ਬਾਤ' 'ਚ ਛੋਟੇ ਸਾਹਿਬਜ਼ਾਦਿਆ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਕੀਤਾ ਸਿਜਦਾ](https://static.abplive.com/wp-content/uploads/sites/5/2020/12/25112000/pm-modi.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮਨ ਕੀ ਬਾਤ ਰੇਡੀਓ ਪ੍ਰੋਗਰਾਮ ਚ ਅੱਜ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦਾ ਵੀ ਜ਼ਿਕਰ ਕੀਤਾ।
ਉਨ੍ਹਾਂ ਕਿਹਾ, 'ਅੱਜ ਦੇ ਦਿਨ ਗੁਰੂ ਗੋਬਿੰਦ ਸਿੰਘ ਜੀ ਦੀ ਮਾਤਾ ਜੀ- ਮਾਤਾ ਗੁਜਰੀ ਨੇ ਵੀ ਸ਼ਹਾਦਤ ਦਿੱਤੀ ਸੀ। ਕਰੀਬ ਇਕ ਹਫ਼ਤੇ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦਾ ਦਿਨ ਸੀ। ਮੈਨੂੰ ਇੱਥੇ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਜਾ ਕੇ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾਪੂਰਵਕ ਫੁੱਲ ਭੇਟ ਕਰਨ ਦਾ, ਮੱਥਾ ਟੇਕਣ ਦਾ ਮੌਕਾ ਮਿਲਿਆ। ਇਸੇ ਮਹੀਨੇ ਸ੍ਰੀ ਗੁਰੂ ਗੋਬਿੰਦ ਸਿੰਘ ਤੋਂ ਪ੍ਰੇਰਿਤ, ਅਨੇਕਾਂ ਲੋਕ ਜ਼ਮੀਨ ’ਤੇ ਸੁੱਤੇ ਹਨ। ਲੋਕ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵੱਲੋਂ ਦਿੱਤੀ ਸ਼ਹਾਦਤ ਨੂੰ ਬਹੁਤ ਸ਼ਰਧਾ ਨਾਲ ਯਾਦ ਕਰਦੇ ਹਨ। ਇਸ ਸ਼ਹਾਦਤ ਨੇ ਸੰਪੂਰਨ ਮਨੁੱਖਤਾ ਨੂੰ, ਦੇਸ਼ ਨੂੰ, ਨਵੀਂ ਸੇਧ ਦਿੱਤੀ ਹੈ। ਇਸ ਸ਼ਹਾਦਤ ਨੇ ਸਾਡੇ ਸੱਭਿਆਚਾਰ ਨੂੰ ਸੁਰੱਖਿਅਤ ਰੱਖਣ ਦਾ ਮਹਾਨ ਕੰਮ ਕੀਤਾ। ਅਸੀਂ ਸਾਰੇ ਇਸ ਸ਼ਹਾਦਤ ਦੇ ਕਰਜ਼ਦਾਰ ਹਾਂ।'
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਬਾਲੀਵੁੱਡ
ਪੰਜਾਬ
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)