ਪੜਚੋਲ ਕਰੋ

Jammu Kashmir: ਸਹੁੰ ਚੁੱਕਣ ਤੋਂ ਬਾਅਦ ਜੰਮੂ-ਕਸ਼ਮੀਰ 'ਚ 4 ਦਿਨਾਂ 'ਚ 4 ਅੱਤਵਾਦੀ ਹਮਲੇ, PM ਨੇ NSA ਤੇ HM ਨੂੰ ਕਿਹਾ-ਝੋਕ ਦਿਓ ਪੂਰੀ ਤਾਕਤ

Jammu Kashmir: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ ਦੇ ਹਾਲਾਤ ਨੂੰ ਲੈ ਕੇ LG ਮਨੋਜ ਸਿਨਹਾ ਨਾਲ ਵੀ ਗੱਲ ਕੀਤੀ। ਪ੍ਰਧਾਨ ਮੰਤਰੀ ਨੇ ਗ੍ਰਹਿ ਮੰਤਰੀ ਨਾਲ ਗੱਲਬਾਤ ਕੀਤੀ ਅਤੇ ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਬਲਾਂ ਦੀ ਹੋਰ ਤਾਇਨਾਤੀ ਬਾਰੇ ਚਰਚਾ ਕੀਤੀ।

Jammu Kashmir News: ਜੰਮੂ-ਕਸ਼ਮੀਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਕਈ ਅੱਤਵਾਦੀ ਹਮਲੇ (Terrorist attack) ਹੋਏ ਹਨ। ਅੱਤਵਾਦੀਆਂ ਨੇ ਪਿਛਲੇ ਚਾਰ ਦਿਨਾਂ 'ਚ ਰਿਆਸੀ, ਕਠੂਆ ਅਤੇ ਡੋਡਾ ਜ਼ਿਲਿਆਂ 'ਚ ਚਾਰ ਥਾਵਾਂ 'ਤੇ ਹਮਲੇ ਕੀਤੇ ਹਨ, ਜਿਸ 'ਚ 9 ਸ਼ਰਧਾਲੂਆਂ ਤੇ ਇੱਕ ਸੀਆਰਪੀਐੱਫ ਜਵਾਨ ਦੀ ਮੌਤ ਹੋ ਗਈ ਹੈ। ਇਨ੍ਹਾਂ ਹਮਲਿਆਂ ਵਿੱਚ ਸੱਤ ਸੁਰੱਖਿਆ ਮੁਲਾਜ਼ਮ ਤੇ ਕਈ ਹੋਰ ਜ਼ਖ਼ਮੀ ਵੀ ਹੋਏ ਹਨ। ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra modi) ਨੇ ਰਾਸ਼ਟਰੀ ਸੁਰੱਖਿਆ ਸਲਾਹਕਾਰ (N.S.A) ਅਜੀਤ ਡੋਭਾਲ (Ajit doval) ਅਤੇ ਹੋਰ ਅਧਿਕਾਰੀਆਂ ਨਾਲ ਜੰਮੂ-ਕਸ਼ਮੀਰ ਦੀ ਸਥਿਤੀ ਦਾ ਜਾਇਜ਼ਾ ਲਿਆ।

ਇਸ ਮੌਕੇ ਪੀਐਮ ਮੋਦੀ ਨੂੰ ਜੰਮੂ-ਕਸ਼ਮੀਰ ਦੀ ਸੁਰੱਖਿਆ ਸਥਿਤੀ ਦੇ ਨਾਲ-ਨਾਲ ਅੱਤਵਾਦ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਬਾਰੇ ਪੂਰੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਪੀਐਮ ਨੇ ਜੰਮੂ-ਕਸ਼ਮੀਰ ਵਿੱਚ ਅੱਤਵਾਦ ਵਿਰੋਧੀ ਕਾਰਵਾਈ ਵਿੱਚ ਪੂਰੀ ਤਾਕਤ ਝੋਕਣ ਦੀ ਗੱਲ ਕਹੀ ਹੈ। ਪੀਐਮ ਮੋਦੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨਾਲ ਗੱਲਬਾਤ ਕੀਤੀ ਤੇ ਇਨ੍ਹਾਂ ਖੇਤਰਾਂ ਵਿੱਚ ਸੁਰੱਖਿਆ ਬਲਾਂ ਦੀ ਹੋਰ ਤਾਇਨਾਤੀ ਅਤੇ ਅੱਤਵਾਦੀਆਂ ਵਿਰੁੱਧ ਕਾਰਵਾਈ ਬਾਰੇ ਚਰਚਾ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ ਦੇ ਹਾਲਾਤ ਦਾ ਜਾਇਜ਼ਾ ਲੈਣ ਲਈ ਐਲਜੀ ਮਨੋਜ ਸਿਨਹਾ ਨਾਲ ਵੀ ਗੱਲ ਕੀਤੀ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਨੂੰ ਸਥਾਨਕ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੀ ਜਾਣਕਾਰੀ ਦਿੱਤੀ।

ਜੰਮੂ-ਕਸ਼ਮੀਰ 'ਚ ਅੱਤਵਾਦੀ ਹਮਲੇ

ਐਤਵਾਰ (9 ਜੂਨ) ਨੂੰ ਅੱਤਵਾਦੀਆਂ ਨੇ ਰਿਆਸੀ 'ਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ 'ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਬੱਸ ਸੜਕ ਤੋਂ ਉਲਟ ਗਈ ਅਤੇ ਡੂੰਘੀ ਖੱਡ 'ਚ ਡਿੱਗ ਗਈ, ਜਿਸ ਨਾਲ 9 ਲੋਕਾਂ ਦੀ ਮੌਤ ਹੋ ਗਈ ਤੇ 41 ਜ਼ਖਮੀ ਹੋ ਗਏ। ਦੋ ਦਿਨ ਬਾਅਦ ਅੱਤਵਾਦੀਆਂ ਨੇ ਡੋਡਾ ਵਿੱਚ ਇੱਕ ਸੁਰੱਖਿਆ ਚੌਕੀ 'ਤੇ ਹਮਲਾ ਕੀਤਾ, ਜਿਸ ਵਿੱਚ 6 ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ। ਉਸੇ ਰਾਤ, ਕਠੂਆ ਜ਼ਿਲ੍ਹੇ ਵਿੱਚ ਇੱਕ ਹੋਰ ਮੁਕਾਬਲੇ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਦਾ ਇੱਕ ਸਿਪਾਹੀ ਤੇ ਇੱਕ ਅੱਤਵਾਦੀ ਮਾਰਿਆ ਗਿਆ। ਜੰਮੂ-ਕਸ਼ਮੀਰ ਪੁਲਿਸ ਨੇ ਕਿਹਾ ਹੈ ਕਿ ਰਿਆਸੀ 'ਚ ਹੋਏ ਹਮਲੇ ਪਿੱਛੇ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦਾ ਹੱਥ ਹੋ ਸਕਦਾ ਹੈ। ਜੰਮੂ-ਕਸ਼ਮੀਰ ਪੁਲਿਸ ਨੇ ਇਸ ਹਮਲੇ ਦੀ ਜਾਂਚ ਲਈ 11 ਟੀਮਾਂ ਬਣਾਈਆਂ ਹਨ।

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget