ਨਵੀਂ ਦਿੱਲੀ: ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦਾ ਇਕ ਪਾਸੇ ਜਿੱਥੇ ਦੇਸ਼ ਦੇ ਕਿਸਾਨ ਵਿਰੋਧ ਕਰ ਰਹੇ ਹਨ। ਉੱਥੇ ਹੀ ਦੂਜੇ ਪਾਸੇ ਸੰਸਦ 'ਚ ਚਰਚਾ ਹੋਈ ਹੈ। ਸ਼ੁੱਕਰਵਾਰ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਖੇਤੀ ਕਾਨੂੰਨਾਂ ਨਾਲ ਜੁੜੇ ਸਵਾਲਾਂ ਦੇ ਜਵਾਬ ਦਿੱਤੇ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਖੇਤੀ ਮੰਤਰੀ ਨਰੇਂਦਰ ਤੋਮਰ ਨੇ ਖੇਤੀ ਕਾਨੂੰਨਾਂ 'ਤੇ ਰਾਜਸਭਾ 'ਚ ਦਿੱਤੇ ਭਾਸ਼ਣ ਦੀ ਅੱਜ ਸਵੇਰੇ ਤਾਰੀਫ ਕੀਤੀ ਹੈ।


ਪੀਐਮ ਮੋਦੀ ਨੇ ਕਿਹਾ ਕਿ ਖੇਤੀ ਮੰਤਰੀ ਨੇ ਕਾਨੂੰਨਾਂ ਦੇ ਪਹਿਲੂਆਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਹੈ। ਪੀਐਮ ਮੋਦੀ ਨੇ ਉਨ੍ਹਾਂ ਦੇ ਭਾਸ਼ਣ ਦਾ ਯੂਟਿਊਬ ਲਿੰਕ ਸ਼ੇਅਰ ਕਰਦਿਆਂ ਟਵੀਟ ਕੀਤਾ ਸੀ। ਉਨ੍ਹਾਂ ਆਪਣੇ ਟਵੀਟ 'ਚ ਲਿਖਿਆ 'ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਰਾਜਸਭਾ 'ਚ ਖੇਤੀ ਸੁਧਾਰ ਕਾਨੂੰਨਾਂ ਨਾਲ ਜੁੜੇ ਹਰ ਪਹਿਲੂ ਨੂੰ ਲੈਕੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਹੈ। ਮੇਰੀ ਅਪੀਲ ਹੈ ਕਿ ਉਨ੍ਹਾਂ ਦੀ ਇਹ ਸਪੀਚ ਜ਼ਰੂਰ ਸੁਣੋ।'





ਖੇਤੀਬਾੜੀ ਮੰਤਰੀ ਨੇ ਕੀ ਕਿਹਾ ਸੀ?


ਸਦਨ 'ਚ ਖੇਤੀ ਕਾਨੂੰਨਾਂ ਤੇ ਕਿਸਾਨ ਅੰਦੋਲਨ 'ਤੇ ਖੇਤੀ ਮੰਤਰੀ ਨਰੇਂਦਰ ਤੋਮਰ ਨੇ ਕਿਹਾ ਸੀ ਕਿ ਖੇਤੀ ਕਾਨੂੰਨਾਂ ਨੂੰ ਕਾਲਾ ਕਾਨੂੰਨ ਕਿਹਾ ਜਾ ਰਿਹਾ ਹੈ। ਵਿਰੋਧੀ ਤੇ ਕਿਸਾਨ ਦੱਸਣ ਇਨ੍ਹਾਂ ਕਾਨੂੰਨਾਂ 'ਚ ਕਾਲਾ ਕੀ ਹੈ। ਜਿਸ ਨਾਲ ਇਸ ਨੂੰ ਠੀਕ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ 12 ਵਾਰ ਕਿਸਾਨਾਂ ਨੂੰ ਬੈਠਕ ਲਈ ਬੁਲਾਕੇ ਇਸ ਬਾਰੇ ਜਾਣਨ ਦੀ ਕੋਸ਼ਿਸ਼ ਕੀਤੀ ਹੈ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ