ਪੜਚੋਲ ਕਰੋ

PM Narendra Modi Meeting: ਕੋਰੋਨਾ ਦੀ ਦੂਜੀ ਲਹਿਰ ਬੇਕਾਬੂ, ਪ੍ਰਧਾਨ ਮੰਤਰੀ ਮੋਦੀ ਨੇ ਬੁਲਾਈ ਅਹਿਮ ਮੀਟਿੰਗ, ਹੋ ਸਕਦਾ ਵੱਡਾ ਐਲਾਨ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੁਪਹਿਰ 12 ਵਜੇ ਇੱਕ ਪ੍ਰੈੱਸ ਕਾਨਫਰੰਸ ਕਰਨਗੇ। ਉਹ ਦਿੱਲੀ ਦੇ ਵਿਗੜਦੇ ਹਾਲਾਤ ਬਾਰੇ ਕੋਈ ਵੱਡਾ ਐਲਾਨ ਕਰ ਸਕਦੇ ਹਨ। ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਕੋਵਿਡ ਦੀ ਸਥਿਤੀ 'ਤੇ ਲਗਾਤਾਰ ਬੈਠਕਾਂ ਕਰ ਰਹੇ ਹਨ। ਉਨ੍ਹਾਂ ਕੱਲ੍ਹ ਵੀ ਇੱਕ ਮੀਟਿੰਗ ਕੀਤੀ ਸੀ।

ਨਵੀ ਦਿੱਲੀ: ਕੋਰੋਨਾ ਦੀ ਦੂਜੀ ਲਹਿਰ ਬੇਕਾਬੂ ਹੋਣ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੰਗਾਮੀ ਮੀਟਿੰਗ ਬੁਲਾਈ ਹੈ। ਇਹ ਅਹਿਮ ਮੀਟਿੰਗ ਸਵੇਰੇ 11:30 ਵਜੇ ਹੋ ਰਹੀ ਹੈ। ਮੀਟਿੰਗ ਵਿੱਚ ਕੋਰੋਨਾ ਦੀ ਤਾਜ਼ਾ ਹਾਲਤ ਦੀ ਜਾਇਜ਼ਾ ਲੈਣ ਮਗਰੋਂ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਮੀਟਿੰਗ ਵਿੱਚ ਪ੍ਰਧਾਨ ਮੰਤਰੀ ਤੋਂ ਇਲਾਵਾ ਸਿਹਤ ਤੇ ਗ੍ਰਹਿ ਮਾਮਲਿਆਂ ਦੇ ਮੰਤਰਾਲਿਆਂ ਦੇ ਸਾਰੇ ਅਧਿਕਾਰੀ ਸ਼ਾਮਲ ਹੋਣਗੇ।

ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੁਪਹਿਰ 12 ਵਜੇ ਇੱਕ ਪ੍ਰੈੱਸ ਕਾਨਫਰੰਸ ਕਰਨਗੇ। ਉਹ ਦਿੱਲੀ ਦੇ ਵਿਗੜਦੇ ਹਾਲਾਤ ਬਾਰੇ ਕੋਈ ਵੱਡਾ ਐਲਾਨ ਕਰ ਸਕਦੇ ਹਨ। ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਕੋਵਿਡ ਦੀ ਸਥਿਤੀ 'ਤੇ ਲਗਾਤਾਰ ਬੈਠਕਾਂ ਕਰ ਰਹੇ ਹਨ। ਉਨ੍ਹਾਂ ਕੱਲ੍ਹ ਵੀ ਇੱਕ ਮੀਟਿੰਗ ਕੀਤੀ ਸੀ।

ਅੱਜ ਦੀ ਬੈਠਕ ਵਿੱਚ ਸਿਹਤ ਸਕੱਤਰ, ਕੈਬਨਿਟ ਸਕੱਤਰ, ਗ੍ਰਹਿ ਸਕੱਤਰ, ਪ੍ਰਧਾਨ ਮੰਤਰੀ ਦਫ਼ਤਰ ਦੇ ਸਾਰੇ ਵੱਡੇ ਅਧਿਕਾਰੀ ਮੌਜੂਦ ਰਹਿਣਗੇ। ਇਸ ਦੌਰਾਨ, ਤਿੰਨ ਮਹੱਤਵਪੂਰਨ ਵਿਸ਼ਿਆਂ ਦੀ ਸਮੀਖਿਆ ਕੀਤੀ ਜਾ ਸਕਦੀ ਹੈ। ਇਹ ਹਨ: ਟੀਕਾਕਰਨ, ਆਕਸੀਜਨ ਦੀ ਸਪਲਾਈ ਤੇ ਕੋਵਿਡ ਬਿਸਤਰਿਆਂ ਦੀ ਉਪਲਬਧਤਾ।

ਦੱਸ ਦਈਏ ਕਿ ਦੇਸ਼ 'ਚ ਕੋਰੋਨਾ ਇਨਫੈਕਸ਼ਨ ਨੇ ਹੁਣ ਤਕ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਹਰ ਦਿਨ ਪਿਛਲੇ ਦਿਨ ਤੋਂ ਜ਼ਿਆਦਾ ਨਵੇਂ ਕੋਰੋਨਾ ਮਾਮਲੇ ਦਰਜ ਹੋ ਰਹੇ ਹਨ। ਸਿਹਤ ਮੰਤਰਾਲੇ ਦੀ ਤਾਜ਼ਾ ਰਿਪੋਰਟ ਦੇ ਮੁਤਾਬਕ, ਪਿਛਲੇ 24 ਘੰਟਿਆਂ 'ਚ 2,73, 810 ਨਵੇਂ ਕੇਸ ਆਏ ਤੇ 1,619 ਇਨਫੈਕਟਡ ਲੋਕਾਂ ਦੀ ਜਾਨ ਚਲੀ ਗਈ ਹੈ। ਹਾਲਾਂਕਿ 1,44,178 ਲੋਕ ਕੋਰੋਨਾ ਨਾਲ ਠੀਕ ਵੀ ਹੋਏ ਹਨ। ਇਸ ਤੋਂ ਪਹਿਲਾਂ ਸ਼ਨੀਵਾਰ 2, 61, 500 ਨਵੇਂ ਕੇਸ ਆਏ ਸਨ।

ਦੇਸ਼ 'ਚ ਅੱਜ ਕੋਰੋਨਾ ਦੀ ਸਥਿਤੀ

ਕੁੱਲ ਕੋਰੋਨਾ ਕੇਸ- ਇਕ ਕਰੋੜ 50 ਲੱਖ, 61 ਹਜ਼ਾਰ, 919

ਕੁੱਲ ਡਿਸਚਾਰਜ- ਇਕ ਕਰੋੜ, 29 ਲੱਖ, 53 ਹਜ਼ਾਰ, 821

ਕੁੱਲ ਐਕਟਿਵ ਕੇਸ- 19 ਲੱਖ, 29 ਹਜ਼ਾਰ, 329

ਕੁੱਲ ਮੌਤਾਂ- ਇਕ ਲੱਖ, 78 ਹਜ਼ਾਰ, 769

ਕੁੱਲ ਟੀਕਾਕਰਨ- 12 ਕਰੋੜ, 38 ਲੱਖ, 52 ਹਜ਼ਾਰ, 566 ਡੋਜ਼ ਦਿੱਤੀ ਗਈ।

ਭਾਰਤ 'ਚ ਦੂਜੀ ਕੋਵਿਡ ਲਹਿਰ ਜ਼ਿਆਦਾ ਇਫੈਕਟਡ

ਭਾਰਤ 'ਚ ਕੋਰੋਨਾਵਾਇਰਸ ਮਹਾਮਾਰੀ ਦੀ ਦੂਜੀ ਲਹਿਰ ਸਤੰਬਰ 2020 'ਚ ਆਈ ਪਹਿਲੀ ਲਹਿਰ ਤੋਂ ਵੱਖਰੀ ਹੈ। ਕਿਉਂਕਿ ਨਵੇਂ ਮਾਮਲੇ ਵਧਣ ਦੀ ਦਰ ਕਾਫੀ ਜ਼ਿਆਦਾ ਹੈ। ਲੇਟੈਸਟ ਕੋਵਿਡ-19 ਕਮਿਸ਼ਨ ਇੰਡੀਆ ਟਾਸਕ ਫੋਰਸ ਨੇ ਇਕ ਰਿਪੋਰਟ 'ਚ ਕਿਹਾ ਕਿ ਫਰਵਰੀ ਤੋਂ ਅਪ੍ਰੈਲ ਤਕ ਪ੍ਰਤੀਦਿਨ 10,000 ਤੋਂ 80,000 ਨਵੇਂ ਮਾਮਲਿਆਂ ਦਾ ਵਾਧਾ 40 ਦਿਨਾਂ ਤੋਂ ਵੀ ਘੱਟ ਸਮੇਂ 'ਚ ਹੋਇਆ। ਪਿਛਲੇ ਸਤੰਬਰ 'ਚ ਇਸ ਗਿਣਤੀ 'ਚ 83 ਦਿਨ ਲੱਗੇ ਸਨ।

ਹੁਣ ਤਕ 12 ਕਰੋੜ ਤੋਂ ਵੱਧ ਟੀਕਾਕਰਨ

ਦੇਸ਼ ਚ 16 ਜਨਵਰੀ ਨੂੰ ਕੋਰੋਨਾ ਦਾ ਟੀਕਾ ਲਾਏ ਜਾਣ ਦੇ ਅਭਿਆਨ ਦੀ ਸ਼ੁਰੂਆਤ ਹੋਈ ਸੀ। 18 ਅਪ੍ਰੈਲ ਤਕ ਦੇਸ਼ ਭਰ 'ਚ 12 ਕਰੋੜ, 38 ਲੱਖ, 52 ਹਜ਼ਾਰ, 566 ਕੋਰੋਨਾ ਡੋਜ਼ ਦਿੱਤੇ ਜਾ ਚੁੱਕੇ ਹਨ। ਬੀਤੇ ਦਿਨ 12 ਲੱਖ, 30 ਹਜ਼ਾਰ ਟੀਕੇ ਲੱਗਣਗੇ। ਵੈਕਸੀਨ ਦੀ ਦੂਜੀ ਖੁਰਾਕ ਦੇਣ ਦਾ ਅਭਿਆਨ 13 ਫਰਵਰੀ ਤੋਂ ਸ਼ੁਰੂ ਹੋਇਆ ਸੀ। ਪਹਿਲੀ ਅਪ੍ਰੈਲ ਤੋਂ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਟੀਕਾ ਲਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: Delhi Lockdown: ਦਿੱਲੀ 'ਚ ਵੀ ਇੱਕ ਹਫ਼ਤੇ ਦਾ ਲੌਕਡਾਊਨ, ਉੱਪ ਰਾਜਪਾਲ ਨਾਲ ਮੀਟਿੰਗ ਮਗਰੋਂ ਕੇਜਰੀਵਾਲ ਨੇ ਕੀਤਾ ਐਲਾਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
Advertisement
ABP Premium

ਵੀਡੀਓਜ਼

ਮਜੀਠੀਆ ਦੀ ਭਗਵੰਤ ਮਾਨ ਦੀ ਚਿਤਾਵਨੀ!ਸਰਕਾਰ ਘਰ  ਢਾਹੁਣ ਤਕ ਆ ਗਈ!ਪੰਜਾਬ ਦੇ ਅੰਨਦਾਤਾ ਦਾ ਘੋਟਿਆ ਗਲ੍ਹਾਂਲੋਕਤੰਤਰ ਦਾ ਘਾਣ ਕਰਨਾ ਮੁੱਖ ਮੰਤਰੀ ਤੋਂ ਸਿੱਖੋ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
Farmers Protest: ਅੰਦੋਲਨ ਗ੍ਰਿਫ਼ਤਾਰੀਆਂ ਤੇ ਤੰਬੂ ਉਖਾੜਨ ਨਾਲ ਖਤਮ ਨਹੀਂ ਹੁੰਦੇ...ਕਿਸਾਨਾਂ ਨੇ ਕੀਤਾ ਵੱਡਾ ਐਲਾਨ
Farmers Protest: ਅੰਦੋਲਨ ਗ੍ਰਿਫ਼ਤਾਰੀਆਂ ਤੇ ਤੰਬੂ ਉਖਾੜਨ ਨਾਲ ਖਤਮ ਨਹੀਂ ਹੁੰਦੇ...ਕਿਸਾਨਾਂ ਨੇ ਕੀਤਾ ਵੱਡਾ ਐਲਾਨ
ਪੰਜਾਬ ਦੀ ਅਦਾਲਤ 'ਚ ਕੁੜੀ ਨੇ ਮਾਰੀ ਛਾਲ, ਮੱਚ ਗਿਆ ਚੀਕ ਚੀਹਾੜਾ
ਪੰਜਾਬ ਦੀ ਅਦਾਲਤ 'ਚ ਕੁੜੀ ਨੇ ਮਾਰੀ ਛਾਲ, ਮੱਚ ਗਿਆ ਚੀਕ ਚੀਹਾੜਾ
ਅੰਮ੍ਰਿਤਪਾਲ ਦੇ ਤਿੰਨ ਸਾਥੀ ਜਹਾਜ਼ ਰਾਹੀਂ ਦਿੱਲੀ ਲਈ ਰਵਾਨਾ, 7 ਸਾਥੀਆਂ ਤੋਂ ਹਟਿਆ NSA, ਜਾਣੇ ਅੱਗੇ ਦਾ ਪਲਾਨ
ਅੰਮ੍ਰਿਤਪਾਲ ਦੇ ਤਿੰਨ ਸਾਥੀ ਜਹਾਜ਼ ਰਾਹੀਂ ਦਿੱਲੀ ਲਈ ਰਵਾਨਾ, 7 ਸਾਥੀਆਂ ਤੋਂ ਹਟਿਆ NSA, ਜਾਣੇ ਅੱਗੇ ਦਾ ਪਲਾਨ
ਰਸੋਈ ਦਾ ਇਹ ਮਸਾਲਾ ਸਿਹਤ ਲਈ ਵਰਦਾਨ! ਪੇਟ ਤੋਂ ਲੈ ਕੇ ਪਾਚਨ ਸੰਬੰਧੀ ਸਮੱਸਿਆਵਾਂ ਦਾ ਚਮਤਕਾਰੀ ਇਲਾਜ
ਰਸੋਈ ਦਾ ਇਹ ਮਸਾਲਾ ਸਿਹਤ ਲਈ ਵਰਦਾਨ! ਪੇਟ ਤੋਂ ਲੈ ਕੇ ਪਾਚਨ ਸੰਬੰਧੀ ਸਮੱਸਿਆਵਾਂ ਦਾ ਚਮਤਕਾਰੀ ਇਲਾਜ
Embed widget