PM Modi Abu Dhabi Visit: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਦੀ ਆਪਣੀ ਦੋ ਦਿਨਾਂ ਯਾਤਰਾ ਖਤਮ ਕਰਨ ਤੋਂ ਬਾਅਦ ਸ਼ਨੀਵਾਰ (15 ਜੁਲਾਈ) ਨੂੰ ਸੰਯੁਕਤ ਅਰਬ ਅਮੀਰਾਤ (UAE) ਪਹੁੰਚੇ ਹਨ। ਇਸ ਦੌਰਾਨ ਯੂਏਈ ਦੇ ਰਾਸ਼ਟਰਪਤੀ ਸ਼ੇਖ ਖਾਲਿਦ ਬਿਨ ਮੁਹੰਮਦ ਬਿਨ ਜਾਏਦ ਅਤੇ ਪ੍ਰਧਾਨ ਮੰਤਰੀ ਮੋਦੀ ਵਿਚਕਾਰ ਦੁਵੱਲੇ ਸਬੰਧਾਂ ਦੇ ਵੱਖ-ਵੱਖ ਪਹਿਲੂਆਂ 'ਤੇ ਚਰਚਾ ਹੋਈ।
ਸ਼ੇਖ ਖਾਲਿਦ ਦੇ ਨਾਲ ਦੁਵੱਲੀ ਮੁਲਾਕਾਤ ਤੋਂ ਬਾਅਦ ਪੀਐਮ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਆਬੂ ਧਾਬੀ ਆ ਕੇ ਅਤੇ ਰਾਸ਼ਟਰਪਤੀ ਨੂੰ ਮਿਲ ਕੇ ਖੁਸ਼ੀ ਹੋਈ ਹੈ। ਉਨ੍ਹਾਂ ਨੇ ਨਿੱਘੇ ਸੁਆਗਤ ਅਤੇ ਸਤਿਕਾਰ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ 'ਹਰ ਭਾਰਤੀ ਤੁਹਾਨੂੰ ਸੱਚੇ ਦੋਸਤ ਦੇ ਰੂਪ ਵਿੱਚ ਦੇਖਦਾ ਹੈ'।
ਪੀਐਮ ਮੋਦੀ ਨੇ ਕਿਹਾ, "ਅਸੀਂ ਆਪਣੀ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਲਈ ਨਵੀ ਪਹਿਲ ਕਰ ਰਹੇ ਹਾਂ। ਦੋਵਾਂ ਦੇਸ਼ਾਂ ਦੀਆਂ ਮੁਦਰਾਵਾਂ ਵਿੱਚ ਵਪਾਰਕ ਸਮਝੌਤੇ 'ਤੇ ਅੱਜ ਦਾ ਸਮਝੌਤਾ ਸਾਡੇ ਮਜ਼ਬੂਤ ਆਰਥਿਕ ਸਹਿਯੋਗ ਅਤੇ ਵਿਸ਼ਵਾਸ ਨੂੰ ਦਰਸਾਉਂਦਾ ਹੈ।"
ਇਹ ਵੀ ਪੜ੍ਹੋ: PM Modi Dubai Visit: UAE ਪਹੁੰਚੇ ਪੀਐਮ ਮੋਦੀ, ਏਅਰਪੋਰਟ 'ਤੇ ਸ਼ਾਨਦਾਰ ਸਵਾਗਤ, ਤਿਰੰਗੇ 'ਚ ਰੰਗਿਆ ਬੁਰਜ ਖਲੀਫਾ
ਸਮਝੌਤਿਆਂ ਦਾ ਆਦਾਨ-ਪ੍ਰਦਾਨ
ਇਸ ਤੋਂ ਪਹਿਲਾਂ, ਆਬੂ ਧਾਬੀ ਵਿੱਚ ਪੀਐਮ ਮੋਦੀ ਅਤੇ ਯੂਏਈ ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਦੀ ਮੌਜੂਦਗੀ ਵਿੱਚ, ਭਾਰਤ ਅਤੇ ਯੂਏਈ ਦੇ ਅਧਿਕਾਰੀਆਂ ਨੇ ਕਈ ਸਮਝੌਤਿਆਂ ਦਾ ਆਦਾਨ-ਪ੍ਰਦਾਨ ਕੀਤਾ।
ਵਿਕਾਸ ਨੂੰ ਅੱਗੇ ਵਧਾਉਣ ਦੇ ਤਰੀਕਿਆਂ 'ਤੇ ਚਰਚਾ
ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਨੇ COP28UAE ਦੇ ਮਨੋਨੀਤ ਪ੍ਰਧਾਨ ਡਾਕਟਰ ਸੁਲਤਾਨ ਅਲ ਜਾਬੇਰ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਉਨ੍ਹਾਂ ਨਾਲ ਬਹੁਤ ਲਾਭਦਾਇਕ ਬੈਠਕ ਹੋਈ। ਮੁਲਾਕਾਤ ਤੋਂ ਬਾਅਦ ਮੋਦੀ ਨੇ ਟਵੀਟ ਕੀਤਾ, "ਸਾਡੀ ਚਰਚਾ ਟਿਕਾਊ ਵਿਕਾਸ ਨੂੰ ਅੱਗੇ ਵਧਾਉਣ ਦੇ ਤਰੀਕਿਆਂ 'ਤੇ ਕੇਂਦਰਿਤ ਸੀ। ਇਸ ਦਿਸ਼ਾ 'ਚ ਭਾਰਤ ਦੇ ਯੋਗਦਾਨ, ਖਾਸ ਤੌਰ 'ਤੇ ਮਿਸ਼ਨ ਲਾਈਫ 'ਤੇ ਸਾਡੇ ਜ਼ੋਰ 'ਤੇ ਚਰਚਾ ਕੀਤੀ ਗਈ।"
ਉੱਥੇ ਹੀ ਵਿਦੇਸ਼ ਮੰਤਰਾਲੇ ਦੇ ਅਨੁਸਾਰ, ਡਾ. ਜਾਬੇਰ ਨੇ ਪ੍ਰਧਾਨ ਮੰਤਰੀ ਨੂੰ ਆਉਣ ਵਾਲੇ ਸੀਓਪੀ-28 ਬਾਰੇ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨੇ ਯੂਏਈ ਦੀ ਸੀਓਪੀ-28 ਦੀ ਪ੍ਰਧਾਨਗੀ ਲਈ ਪੂਰਨ ਸਮਰਥਨ ਦਾ ਭਰੋਸਾ ਦਿੱਤਾ। ਪ੍ਰਧਾਨ ਮੰਤਰੀ ਨੇ ਜਲਵਾਯੂ ਤਬਦੀਲੀ ਨਾਲ ਨਜਿੱਠਣ ਲਈ ਭਾਰਤ ਦੇ ਯਤਨਾਂ ਅਤੇ ਪਹਿਲਕਦਮੀਆਂ ਬਾਰੇ ਵੀ ਚਰਚਾ ਕੀਤੀ।
ਇਹ ਵੀ ਪੜ੍ਹੋ: ਫਿਰ ਕਹਿੰਦੇ ਬੂਟਾ...! IMF ਤੋਂ ਕਰਜ਼ਾ ਮਿਲਦਿਆਂ ਹੀ ਸਭ ਤੋਂ ਉੱਚਾ ਝੰਡਾ ਲਹਿਰਾਉਣ ਲਈ ਪਾਕਿਸਤਾਨ ਖ਼ਰਚੇਗਾ ਕਰੋੜਾਂ