PM Modi In Banaras: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਧੀ ਰਾਤ ਨੂੰ ਵਾਰਾਣਸੀ ਵਿੱਚ ਵੱਡੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ ਤੇ ਕਿਹਾ ਕਿ ਇਹ ਪਵਿੱਤਰ ਸ਼ਹਿਰ ਲਈ ਸਭ ਤੋਂ ਵਧੀਆ ਸੰਭਵ ਬੁਨਿਆਦੀ ਢਾਂਚਾ ਬਣਾਉਣ ਦੀ ਸਰਕਾਰ ਦੀ ਕੋਸ਼ਿਸ਼ ਹੈ। ਪੀਐਮ ਮੋਦੀ ਨੇ ਟਵੀਟ ਕੀਤਾ, "ਕਾਸ਼ੀ ਵਿੱਚ ਵੱਡੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ। ਇਸ ਪਵਿੱਤਰ ਸ਼ਹਿਰ ਲਈ ਸਭ ਤੋਂ ਵਧੀਆ ਬੁਨਿਆਦੀ ਢਾਂਚਾ ਬਣਾਉਣ ਦੀ ਸਾਡੀ ਕੋਸ਼ਿਸ਼ ਹੈ।"


ਅੱਧੀ ਰਾਤ ਤੋਂ ਬਾਅਦ ਨਿਰੀਖਣ ਦੌਰਾਨ ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੀ ਪੀਐਮ ਮੋਦੀ ਨਾਲ ਸੀ। ਪੀਐਮ ਮੋਦੀ ਸਥਾਨਕ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਤੇ ਉਨ੍ਹਾਂ ਦਾ ਸਵਾਗਤ ਕਰਨ ਆਏ ਲੋਕਾਂ ਨਾਲ ਹੱਥ ਮਿਲਾਉਂਦੇ ਹੋਏ ਨਜ਼ਰ ਆਏ।


ਰਾਤ 1 ਵਜੇ ਤੋਂ ਬਾਅਦ ਪਹੁੰਚੇ ਬਨਾਰਸ ਰੇਲਵੇ ਸਟੇਸ਼ਨ


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਧੀ ਰਾਤ ਨੂੰ ਵਾਰਾਣਸੀ ਦੇ ਕਾਸ਼ੀ ਵਿਸ਼ਵਨਾਥ ਮੰਦਰ ਗਏ। ਇਸ ਦੌਰਾਨ ਉਨ੍ਹਾਂ ਨਾਲ ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਉਹ ਕਾਸ਼ੀ ਦੀ ਗੰਗਾ ਆਰਤੀ ਵਿੱਚ ਸ਼ਾਮਲ ਹੋਏ ਸੀ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਰਾਤ ਨੂੰ ਹੀ ਬਨਾਰਸ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ।


ਇਸ ਦੌਰਾਨ ਪੀਐਮ ਮੋਦੀ ਨੇ ਵਾਰਾਣਸੀ ਵਿੱਚ ਵੱਡੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ ਅਤੇ ਕਿਹਾ ਕਿ ਪਵਿੱਤਰ ਸ਼ਹਿਰ ਲਈ ਸਭ ਤੋਂ ਵਧੀਆ ਬੁਨਿਆਦੀ ਢਾਂਚਾ ਤਿਆਰ ਕਰਨਾ ਸਰਕਾਰ ਦੀ ਕੋਸ਼ਿਸ਼ ਹੈ। ਇਸ ਦੇ ਨਾਲ ਹੀ ਪੀਐਮ ਰਾਤ 1 ਵਜੇ ਤੋਂ ਬਾਅਦ ਬਨਾਰਸ ਰੇਲਵੇ ਸਟੇਸ਼ਨ ਪਹੁੰਚੇ ਅਤੇ ਰੇਲਵੇ ਸਟੇਸ਼ਨ ਦਾ ਬਾਰੀਕੀ ਨਾਲ ਮੁਆਇਨਾ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਉਥੇ ਮੌਜੂਦ ਦੁਕਾਨਦਾਰਾਂ ਦਾ ਹੱਥ ਹਿਲਾ ਕੇ ਸਵਾਗਤ ਕੀਤਾ।


PM ਨੇ ਫੋਟੋਆਂ ਸਾਂਝੀਆਂ ਕੀਤੀਆਂ


ਪੀਐਮ ਮੋਦੀ ਨੇ ਬਨਾਰਸ ਰੇਲਵੇ ਸਟੇਸ਼ਨ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਲਿਖਿਆ ਕਿ 'ਅਗਲਾ ਸਟਾਪ... ਬਨਾਰਸ ਸਟੇਸ਼ਨ। ਅਸੀਂ ਰੇਲ ਸੰਪਰਕ ਵਧਾਉਣ ਦੇ ਨਾਲ-ਨਾਲ ਸਾਫ਼, ਆਧੁਨਿਕ ਅਤੇ ਯਾਤਰੀ ਅਨੁਕੂਲ ਰੇਲਵੇ ਸਟੇਸ਼ਨਾਂ ਨੂੰ ਯਕੀਨੀ ਬਣਾਉਣ ਲਈ ਕੰਮ ਕਰ ਰਹੇ ਹਾਂ।' ਰੇਲਵੇ ਸਟੇਸ਼ਨ ਦੇ ਦੌਰੇ ਦੌਰਾਨ ਵੀ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਉਨ੍ਹਾਂ ਦੇ ਨਾਲ ਰਹੇ। ਇਸ ਦੌਰਾਨ ਉਨ੍ਹਾਂ ਦੀ ਸੁਰੱਖਿਆ 'ਚ ਤਾਇਨਾਤ ਅਧਿਕਾਰੀ ਵੀ ਮੌਜੂਦ ਸੀ। ਨਾਲ ਹੀ ਸਟੇਸ਼ਨ 'ਤੇ ਮੌਜੂਦ ਲੋਕ ਪ੍ਰਧਾਨ ਮੰਤਰੀ ਨੂੰ ਦੂਰੋਂ ਹੀ ਦੇਖ ਰਹੇ ਸੀ।



ਇਹ ਵੀ ਪੜ੍ਹੋ: Omicron In India: ਭਾਰਤ 'ਚ ਵੀ ਤੇਜ਼ੀ ਨਾਲ ਫੈਲ ਰਿਹਾ ਹੈ Omicron, ਜਾਣੋ ਕਿਸ ਸੂਬੇ 'ਚ ਹੁਣ ਤੱਕ ਕਿੰਨੇ ਮਰੀਜ਼


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904