ਕਿਸਾਨਾਂ ਨਾਲ ਗੱਲ ਕਰਨ ਦੀ ਮੋਦੀ ਨੇ ਖਿੱਚੀ ਤਿਆਰੀ
ਕਿਸਾਨ ਅੰਦੋਲਨ ਦੌਰਾਨ ਦਰਮਿਆਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਕਿਸਾਨਾਂ ਨੂੰ ਸੰਬੋਧਨ ਕਰਨਗੇ।
ਨਵੀਂ ਦਿੱਲੀ: ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ਤੇ ਕਰੀਬ ਇਕ ਮਹੀਨੇ ਤੋਂ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਇਸ ਦਰਮਿਆਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਕਿਸਾਨਾਂ ਨੂੰ ਸੰਬੋਧਨ ਕਰਨਗੇ। ਉਨ੍ਹਾਂ ਕੱਲ੍ਹ ਟਵੀਟ ਕਰਕੇ ਕਿਹਾ ਸੀ ਕਿ ਇਹ ਦਿਨ ਕਿਸਾਨਾਂ ਲਈ ਬੇਹੱਦ ਅਹਿਮ ਹੋਵੇਗਾ। ਪੀਐਮ ਮੋਦੀ ਪੀਐਮ ਸਨਮਾਨ ਨਿਧੀ ਦੀ ਅਗਲੀ ਕਿਸ਼ਤ ਜਾਰੀ ਕਰਨਗੇ। ਇਸ ਦਿਨ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਜਯੰਤੀ ਵੀ ਮਨਾਈ ਜਾਵੇਗੀ।
ਮੋਦੀ ਨੇ ਟਵੀਟ 'ਚ ਕਿਹਾ ਸੀ ਕਿ ਦੁਪਹਿਰ 12 ਵਜੇ ਵੀਡੀਓ ਕਾਨਫਰੰਸਿੰਗ ਜ਼ਰੀਏ 9 ਕਰੋੜ ਤੋਂ ਜ਼ਿਆਦਾ ਪਰਿਵਾਰਾਂ ਨੂੰ ਪੀਐਮ ਕਿਸਾਨ ਦੀ ਅਗਲੀ ਕਿਸ਼ਤ ਜਾਰੀ ਕਰਨਗੇ। ਇਸ ਮੌਕੇ ਤੇ ਕਈ ਸੂਬਿਆਂ ਦੇ ਕਿਸਾਨਾਂ ਨਾਲ ਗੱਲਬਾਤ ਵੀ ਕਰਾਂਗਾ।
कल का दिन देश के अन्नदाताओं के लिए बेहद अहम है। दोपहर 12 बजे वीडियो कॉन्फ्रेंसिंग के जरिए 9 करोड़ से अधिक किसान परिवारों को पीएम-किसान की अगली किस्त जारी करने का सौभाग्य मिलेगा। इस अवसर पर कई राज्यों के किसान भाई-बहनों के साथ बातचीत भी करूंगा। #PMKisan https://t.co/MFVWDc63Xa
— Narendra Modi (@narendramodi) December 24, 2020
ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ ਇਕ ਬਟਨ ਦਬਾ ਕੇ 18000 ਕਰੋੜ ਤੋਂ ਜ਼ਿਆਦਾ ਰਕਮ ਟਰਾਂਸਫਰ ਕੀਤੀ ਜਾਵੇਗੀ। ਇਸ ਦੌਰਾਨ ਪ੍ਰਧਾਨ ਮੰਤਰੀ ਕਿਸਾਨ ਤੇ ਕਿਸਾਨਾਂ ਦੇ ਕਲਿਆਣ ਲਈ ਸਰਕਾਰ ਵੱਲੋਂ ਚੁੱਕੇ ਵੱਖ-ਵੱਖ ਕਦਮਾਂ ਬਾਰੇ ਆਪਣੇ ਤਜ਼ਰਬੇ ਸਾਂਝੇ ਕਰਨਗੇ। ਇਸ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਵੀ ਹਾਜ਼ਰ ਰਹਿਣਗੇ।
ਪੀਐਮ ਕਿਸਾਨ ਯੋਜਨਾ ਦੇ ਤਹਿਤ ਲਾਭਪਾਤਰੀ ਕਿਸਾਨਾਂ ਨੂੰ 6000 ਰੁਪਏ ਪ੍ਰਤੀ ਸਾਲ ਦਾ ਵਿੱਤੀ ਲਾਭ ਦਿੱਤਾ ਜਾਂਦਾ ਹੈ। ਜੋ ਕਿ 2,000 ਰੁਪਏ ਦੀ ਹਰ ਚਾਰ ਮਹੀਨੇ ਦੀਆਂ ਤਿੰਨ ਸਮਾਨ ਕਿਸ਼ਤਾਂ 'ਚ ਦਿੱਤਾ ਜਾਂਦਾ ਹੈ। ਪੈਸਾ ਸਿੱਧਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ 'ਚ ਭੇਜਿਆ ਜਾਂਦਾ ਹੈ।
ਕੀ ਹੈ ਬੀਜੇਪੀ ਦੀ ਤਿਆਰੀ?
ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨ ਜਥੇਬੰਦੀਆਂ ਤੇ ਸਰਕਾਰ ਦੀ ਖਿੱਚੋਤਾਣ ਦੇ ਵਿਚ ਪੀਐਮ ਮੋਦੀ ਦਾ ਸੰਬੋਧਨ ਮਹੱਤਵਪੂਰਨ ਹੈ ਤੇ ਇਸ ਲਈ ਬੀਜੇਪੀ ਨੇ ਕਾਫੀ ਤਿਆਰੀਆਂ ਕੀਤੀਆਂ ਹਨ।
ਬੀਜੇਪੀ ਦੇ ਰਾਸ਼ਟਰੀ ਮਹਾਂਸਕੱਤਰ ਅਰੁਣ ਸਿੰਘ ਨੇ ਕਿਹਾ, ਇਸ ਮੌਕੇ ਬੀਜੇਪੀ ਦੇ ਲੀਡਰ ਤੇ ਦੇਸ਼ ਭਰ ਦੇ ਕਿਸਾਨ ਵੱਖ-ਵੱਖ ਪ੍ਰੋਗਰਾਮਾਂ 'ਚ ਹਿੱਸਾ ਲੈਣਗੇ। ਦੇਸ਼ ਦੇ 19,000 ਤੋਂ ਜ਼ਿਆਦਾ ਸਥਾਨਾਂ 'ਤੇ ਇਹ ਪ੍ਰੋਗਰਾਮ ਆਯੋਜਿਤ ਹੋਣਗੇ। ਇਨ੍ਹਾਂ ਪ੍ਰੋਗਰਾਮਾਂ 'ਚ ਦੇਸ਼ ਦੇ ਇਕ ਕਰੋੜ ਤੋਂ ਜ਼ਿਆਦਾ ਕਿਸਾਨਾਂ ਦੀ ਭਾਗੀਦਾਰੀ ਯਕੀਨੀ ਬਣੀ ਹੈ।
ਉਨ੍ਹਾਂ ਕਿਹਾ ਕਿ ਸਿਰਫ਼ ਉੱਤਰ ਪ੍ਰਦੇਸ਼ 'ਚ 3000 ਸਥਾਨਾਂ 'ਚ ਇਨ੍ਹਾਂ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਵੇਗਾ। ਅਰੁਣ ਸਿੰਘ ਨੇ ਕਿਹਾ, 'ਦੇਸ਼ ਦੇ ਕਿਸਾਨਾਂ ਨੂੰ ਭਰੋਸਾ ਹੈ ਕਿ ਦੇਸ਼ ਦੀ ਖੇਤੀ ਕਿਸਾਨੀ ਦਾ ਜੇਕਰ ਕੋਈ ਭਲਾ ਕਰ ਸਕਦਾ ਹੈ ਤਾਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਹੀ ਕਰ ਸਕਦੇ ਹਨ।'
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ