9 ਕਰੋੜ ਕਿਸਾਨਾਂ ਦੇ ਖਾਤਿਆਂ 'ਚ 18,000 ਕਰੋੜ ਪਾਉਣਗੇ ਰੁਪਏ ਪੀਐਮ ਮੋਦੀ, ਵੱਖ-ਵੱਖ ਸੂਬਿਆਂ ਦੇ ਕਿਸਾਨਾਂ ਨਾਲ ਰਚਾਉਣਗੇ ਸੰਵਾਦ
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੇ ਤਹਿਤ ਦੇਸ਼ਭਰ ਦੇ ਕਿਸਾਨਾਂ ਨੂੰ ਹਰ ਸਾਲ ਕੇਂਦਰ ਸਰਕਾਰ ਵੱਲੋਂ ਨਗਦ 6 ਹਜ਼ਾਰ ਰੁਪਏ ਤਿੰਨ ਕਿਸਤਾਂ ਚ ਦਿੱਤੇ ਜਾਂਦੇ ਹਨ।
ਖੇਤੀ ਕਾਨੂੰਨਾਂ ਦੇ ਖਿਲਾਫ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦੇ ਵਿਚ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 7ਵੀਂ ਕਿਸਤ ਜਾਰੀ ਕਰਨ ਦਾ ਫੈਸਲਾ ਕੀਤਾ ਹੈ। ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਾਪਾਈ ਦੀ ਜਯੰਤੀ 'ਤੇ 25 ਦਸੰਬਰ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਖੁਦ ਦੇਸ਼ ਦੇ 9 ਕਰੋੜ ਕਿਸਾਨਾਂ ਦੇ ਖਾਤੇ 'ਚ 18 ਹਜ਼ਾਰ ਕਰੋੜ ਰੁਪਏ ਦੀ ਕਿਸ਼ਤ ਟ੍ਰਾਂਸਫਰ ਕਰਨਗੇ। ਹਰ ਕਿਸਾਨ ਦੇ ਖਾਤੇ 2-2 ਹਜ਼ਾਰ ਰੁਪਏ ਜਾਣਗੇ। ਇਸ ਦੌਰਾਨ ਪ੍ਰਧਾਨ ਮੰਤਰੀ ਛੇ ਸੂਬਿਆਂ ਦੇ ਕਿਸਾਨਾਂ ਦੇ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਸੰਬੋਧਨ ਵੀ ਕਰਨਗੇ।
ਹਰ ਸਾਲ 6 ਹਜ਼ਾਰ ਰੁਪਏ ਕਿਸਾਨਾਂ ਨੂੰ ਦਿੱਤੇ ਜਾਂਦੇ ਹਨ:
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੇ ਤਹਿਤ ਦੇਸ਼ਭਰ ਦੇ ਕਿਸਾਨਾਂ ਨੂੰ ਹਰ ਸਾਲ ਕੇਂਦਰ ਸਰਕਾਰ ਵੱਲੋਂ ਨਗਦ 6 ਹਜ਼ਾਰ ਰੁਪਏ ਤਿੰਨ ਕਿਸ਼ਤਾਂ 'ਚ ਦਿੱਤੇ ਜਾਂਦੇ ਹਨ। ਹੁਣ ਤਕ 10 ਕਰੋੜ, 96 ਲੱਖ ਕਿਸਾਨਾਂ ਨੂੰ ਇਸ ਯੋਜਨਾ ਦਾ ਲਾਭ ਮਿਲ ਚੁੱਕਾ ਹੈ। ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਇਹ ਜਾਣਕਾਰੀ ਪ੍ਰੈਸ ਕਾਨਫਰੰਸ 'ਚ ਦਿੱਤੀ।
ਉਨ੍ਹਾਂ ਦੱਸਿਆ ਕਿ ਪੀਐਮ ਮੋਦੀ ਕਿਸਾਨਾਂ ਨੂੰ ਨਵੇਂ ਖੇਤੀ ਕਾਨੂੰਨ ਦੀਆਂ ਖੂਬੀਆਂ ਵੀ ਦੱਸਣਗੇ। ਇਸ ਪ੍ਰੋਗਰਾਮ ਲਈ 22 ਦਸੰਬਰ ਤਕ ਦੇਸ਼ ਭਰ ਦੇ ਦੋ ਕਰੋੜ ਕਿਸਾਨਾਂ ਨੇ ਆਪਣੀ ਰਜਿਸਟ੍ਰੇਸ਼ਨ ਕਰਵਾ ਲਈ ਹੈ। ਕਿਸਾਨਾਂ ਲਈ ਕਰਵਾਏ ਜਾ ਰਹੇ ਇਸ ਪ੍ਰੋਗਰਾਮ 'ਚ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ ਵੀ ਸ਼ਾਮਲ ਹੋਣਗੇ। ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ ਵੱਖ-ਵੱਖ ਥਾਵਾਂ 'ਤੇ ਕਿਸਾਨਾਂ ਨਾਲ ਬੈਠਕ ਕਰਕੇ ਇਸ ਪ੍ਰੋਗਰਾਮ ਨੂੰ ਲਾਈਵ ਦੇਖਣਗੇ।
ਬੀਜੇਪੀ ਕੇਂਦਰ ਸ਼ਾਸਤ ਸੂਬਿਆਂ ਦੇ ਮੰਤਰੀ ਤੇ ਕੇਂਦਰੀ ਮੰਤਰੀਆਂ ਜਾ ਪ੍ਰੋਗਰਾਮ ਵੀ ਉਨ੍ਹਾਂ ਦੇ ਖੇਤਰਾਂ 'ਚ ਹੋਵੇਗਾ। ਜਿੱਥੇ ਉਹ ਕਿਸਾਨਾਂ ਦੇ ਨਾਲ ਬੈਠ ਕੇ ਇਸ ਪ੍ਰੋਗਰਾਮ ਨੂੰ ਦੇਖਣਗੇ। ਉੱਤਰ ਪ੍ਰਦੇਸ਼ 'ਚ ਬੀਜੇਪੀ ਕਾਰਕੁੰਨ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਦੀ ਚਿੱਠੀ ਲੈਕੇ ਘਰ-ਘਰ ਜਾਣਗੇ।